05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਖ਼ਾਲਸਾ ਕਾਲਜ ਸਤਲਾਣੀ ਸਾਹਿਬ 'ਚ ਐਨ.ਐਸ.ਐਸ. ਦੇ 7 ਰੋਜ਼ਾ ਕੈਂਪ ਦੀ ਸ਼ੁਰੂਆਤ <br/>

Ad Position 21
No active advertisement
ਅਜੀਤ ਡੈਸਕ 24-12-2025
ਅਟਾਰੀ, 23 ਦਸੰਬਰ (ਗੁਰਦੀਪ ਸਿੰਘ ਅਟਾਰੀ /ਰਾਜਿੰਦਰ ਸਿੰਘ ਰੂਬੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਡਾਇਰੈਕਟੋਰੇਟ ਆਫ ਐਜੂਕੇਸ਼ਨ ਦੇ ਸਕੱਤਰ ਸੁਖਮਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪਿ੍ੰਸੀਪਲ ਡਾ. ਰੁਪਿੰਦਰ ਸਿੰਘ ਦੀ ਯੋਗ ਅਗਵਾਈ ਵਿਚ ਸ਼ਹੀਦ ਬਾਬਾ ਜੀਵਨ ਸਿੰਘ ਖਾਲਸਾ ਕਾਲਜ, ਸਤਲਾਣੀ ਸਾਹਿਬ ਵਿਖੇ ਐਨ.ਐਸ.ਐਸ. ਯੂਨਿਟ ਵਲੋਂ 7 ਰੋਜ਼ਾ ਵਿਸ਼ੇਸ਼ ਕੈਂਪ ਦੀ ਸ਼ੁਰੂਆਤ ਕੀਤੀ ਗਈ | ਕੈਂਪ ਦੇ ਪਹਿਲੇ ਦਿਨ ਭਾਗ ਲੈ ਰਹੇ ਵਿਦਿਆਰਥੀਆਂ ਨੂੰ ਐਨ.ਐਸ.ਐਸ. ਯੂਨਿਟ ਦੇ ਇੰਚਾਰਜ ਪ੍ਰੋਫੈਸਰ ਗੁਰਸਿਮਰਨ ਸਿੰਘ ਵਲੋਂ ਸੰਬੋਧਨ ਕਰਦੇ ਹੋਏ ਸਮਾਜ ਭਲਾਈ ਕਾਰਜਾਂ ਲਈ ਉਤਸ਼ਾਹਿਤ ਕੀਤਾ ਗਿਆ | ਉਨ੍ਹਾਂ ਨੇ ਗੁਰੂ ਸਾਹਿਬਾਨ ਵਲੋਂ ਦਿੱਤੇ ਗਏ ਸੇਵਾ ਦੇ ਮਹਾਨ ਫਲਸਫੇ ਤੋਂ ਪ੍ਰੇਰਨਾ ਲੈਂਦਿਆਂ ਵਿਦਿਆਰਥੀਆਂ ਨੂੰ ਸਮਾਜ ਸੇਵਾ ਦੇ ਕਾਰਜਾਂ ਵਿਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਕਾਲਜ ਦੇ ਪਿ੍ੰਸੀਪਲ ਡਾ. ਰੁਪਿੰਦਰ ਸਿੰਘ ਨੇ ਆਪਣੇ ਸੰਦੇਸ਼ ਵਿਚ ਕਿਹਾ ਕਿ ਵਿਦਿਆਰਥੀਆਂ ਨੂੰ ਸੋਸ਼ਲ ਸਰਵਿਸ ਨੂੰ ਸਿਰਫ਼ ਸੇਵਾ ਹੀ ਨਹੀਂ, ਸਗੋਂ ਅਕਾਦਮਿਕ ਵਿਕਾਸ ਦਾ ਅਹਿਮ ਹਿੱਸਾ ਸਮਝ ਕੇ ਕਰਨਾ ਚਾਹੀਦਾ ਹੈ | ਉਪਰੰਤ ਫਿਜ਼ੀਕਲ ਐਜੂਕੇਸ਼ਨ ਵਿਭਾਗ ਦੇ ਪ੍ਰੋਫੈਸਰ ਗੁਰਸਾਹਿਬ ਸਿੰਘ ਵਲੋਂ ਵਿਦਿਆਰਥੀਆਂ ਨੂੰ ਵਾਰਮਅਪ ਕਰਵਾਇਆ ਗਿਆ ਅਤੇ ਪੂਰੇ ਜੋਸ਼ ਨਾਲ ਕੈਂਪ ਦੀ ਕਾਰਜਕਾਰੀ ਸ਼ੁਰੂਆਤ ਕਰਵਾਈ ਗਈ | ਇਸ ਦੌਰਾਨ ਵਿਦਿਆਰਥੀਆਂ ਵਲੋਂ ਕੈਂਪਸ ਵਿਚ ਫੈਲੀਆਂ ਪਲਾਸਟਿਕ ਦੀਆਂ ਪਾਣੀ ਵਾਲੀਆਂ ਖਾਲੀ ਬੋਤਲਾਂ, ਪੈਕਟ ਫੂਡ ਦੇ ਰੈਪਰ, ਕਾਗਜ਼ ਅਤੇ ਹੋਰ ਰਹਿੰਦ-ਖੂੰਹਦ ਇਕੱਠੀ ਕਰਕੇ ਸਫਾਈ ਅਭਿਆਨ ਚਲਾਇਆ ਗਿਆ | ਕੈਂਪ ਦੀ ਸ਼ੁਰੂਆਤ ਦੇ ਮੌਕੇ ਕਾਲਜ ਦਾ ਸਮੂਹ ਸਟਾਫ ਹਾਜ਼ਰ ਰਿਹਾ |

Ad Position 22
No active advertisement
ਪਿਛਲੀ ਖ਼ਬਰ ਸਤਲਾਣੀ ਸਾਹਿਬ ਕਾਲਜ ਨੇ ਗੁਰਮਤਿ ਚੇਤਨਾ ਮਾਰਚ ਕੱਢਿਆ <br/> ਅਗਲੀ ਖ਼ਬਰ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਗੁਰਦੁਆਰਾ ਬਾਬਾ ਬਕਾਲਾ ਸਾਹਿਬ ਵਿਖੇ ਹੋਏ ਨਤਮਸਤਕ <br/>
Ad Position 24
No active advertisement