05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਸਤਲਾਣੀ ਸਾਹਿਬ ਕਾਲਜ ਨੇ ਗੁਰਮਤਿ ਚੇਤਨਾ ਮਾਰਚ ਕੱਢਿਆ <br/>

Ad Position 21
No active advertisement
ਅਜੀਤ ਡੈਸਕ 24-12-2025
ਅਟਾਰੀ ਸਰਹੱਦ, 23 ਦਸੰਬਰ (ਰਾਜਿੰਦਰ ਸਿੰਘ ਰੂਬੀ/ ਗੁਰਦੀਪ ਸਿੰਘ ਅਟਾਰੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਰਹਿਨੁਮਾਈ ਅਤੇ ਸਿੱਖਿਆ ਸਕੱਤਰ ਸੁਖਮਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਚੱਲ ਰਹੇ ਸ਼ਹੀਦ ਬਾਬਾ ਜੀਵਨ ਸਿੰਘ ਖਾਲਸਾ ਕਾਲਜ ਸਤਲਾਣੀ ਸਾਹਿਬ ਵਿਖੇ ਕਾਲਜ ਦੇ ਸਮੂਹ ਸਟਾਫ ਤੇ ਵਿਦਿਆਰਥੀਆਂ ਵਲੋਂ ਮਾਤਾ ਗੁਜਰੀ ਜੀ ਤੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਗੁਰਦੁਆਰਾ ਗੁਰੂਸਰ ਸਤਲਾਣੀ ਸਾਹਿਬ ਵਿਖੇ ਮੂਲਮੰਤ੍ਰ, ਗੁਰਮੰਤ੍ਰ, ਜਪੁਜੀ ਸਾਹਿਬ, ਚੌਪਈ ਸਾਹਿਬ ਦੀ ਬਾਣੀ ਦੇ ਜਾਪ ਸਮੂਹ ਅਧਿਆਪਕ ਤੇ ਵਿਦਿਆਰਥੀਆਂ ਨੇ ਸੰਗਤੀ ਰੂਪ ਵਿਚ ਕੀਤੇ | ਇਸ ਸਮੇਂ ਸੁਖਦੀਪ ਸਿੰਘ ਧਾਰਮਿਕ ਲੈਕਚਰਾਰ ਵਲੋਂ ਵਿਦਿਆਰਥੀਆਂ ਨੂੰ ਇਤਿਹਾਸ ਸੰਬੰਧੀ ਜਾਣਕਾਰੀ ਦਿੱਤੀ | ਇਸ ਦੌਰਾਨ ਬਾਰਵੀਂ ਦੀ ਵਿਦਿਆਰਥਣ ਐਸ਼ਦੀਪ ਕੌਰ ਨੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਸੰਬੰਧੀ ਭਾਸ਼ਣ ਪੇਸ਼ ਕੀਤਾ | ਮਾਤਾ ਗੁਜਰੀ ਜੀ ਤੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਗੁਰਮਤਿ ਚੇਤਨਾ ਮਾਰਚ ਦੀ ਆਰੰਭਤਾ ਸ਼੍ਰੋ:ਗੁ:ਪ੍ਰੋ: ਕਮੇਟੀ ਮੈਂਬਰ ਗੁਰਿੰਦਰਪਾਲ ਸਿੰਘ ਲਾਲੀ ਰਣੀਕੇ, ਪਿ੍ੰਸੀਪਲ ਡਾ. ਰੁਪਿੰਦਰ ਸਿੰਘ, ਹੈੱਡ ਗ੍ਰੰਥੀ ਬਾਬਾ ਕਸ਼ਮੀਰ ਸਿੰਘ, ਸੁਪਰਡੈਂਟ ਹਰਜਿੰਦਰ ਸਿੰਘ, ਮੈਨੇਜਰ ਹਰਵਿੰਦਰ ਸਿੰਘ ਵੇਰਕਾ ਨੇ ਕਰਵਾਈ | ਇਹ ਗੁਰਮਤਿ ਚੇਤਨਾ ਮਾਰਚ ਵਿਦਿਆਰਥੀਆਂ ਨੇ ਸਤਿਨਾਮ-ਵਾਹਿਗੁਰੂ ਦੇ ਜਾਪ, ਪੰਥਕ ਜੈਕਾਰੇ ਲਗਾਉਂਦੇ ਕੱਢਿਆ | ਇਹ ਚੇਤਨਾ ਮਾਰਚ ਕਾਲਜ ਤੋਂ ਆਰੰਭ ਹੋ ਕੇ ਪਿੰਡ ਅਚਿੰਤਕੋਟ ਵਿਚ ਦੀ ਮਾਰਚ ਕਰਦਾ ਹੋਇਆ ਗੁਰਦੁਆਰਾ ਗੁਰੂਸਰ ਸਤਲਾਣੀ ਸਾਹਿਬ ਪਾਤਸ਼ਾਹੀ ਛੇਵੀਂ ਵਿਖੇ ਸਮਾਪਤ ਹੋਇਆ |

Ad Position 22
No active advertisement
ਪਿਛਲੀ ਖ਼ਬਰ ਸਿਵਲ ਜੁਡੀਸ਼ੀਅਲ ਕੰਪਲੈਕਸ ਅਜਨਾਲਾ ਵਿਖੇ ਨਸ਼ਿਆਂ ਵਿਰੁੱਧ ਯੂਥ ਰੈਲੀ <br/> ਅਗਲੀ ਖ਼ਬਰ ਖ਼ਾਲਸਾ ਕਾਲਜ ਸਤਲਾਣੀ ਸਾਹਿਬ 'ਚ ਐਨ.ਐਸ.ਐਸ. ਦੇ 7 ਰੋਜ਼ਾ ਕੈਂਪ ਦੀ ਸ਼ੁਰੂਆਤ <br/>
Ad Position 24
No active advertisement