ਜੇਠੂਵਾਲ, 23 ਦਸੰਬਰ (ਮਿੱਤਰਪਾਲ ਸਿੰਘ ਰੰਧਾਵਾ)-ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੀਆਂ ਹੋਈਆਂ ਚੋਣਾਂ ਦੇ ਆਏ ਚੋਣ ਨਤੀਜਿਆਂ 'ਚ ਸ਼ੋ੍ਰਮਣੀ ਅਕਾਲੀ ਦਲ ਦੇ ਹੱਕ ਵਿਚ ਆਉਣ ਨਾਲ ਸੂਬੇ ਦੇ ਵੋਟਰਾਂ ਨੇ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਲੋਕਾਂ ਦਾ ਮੌਜੂਦਾ ਪੰਜਾਬ ਵਿਚਲੀ ਆਪ ਸਰਕਾਰ ਨੂੰ ਚੱਲਦਾ ਕਰਨ ਲਈ ਮਨ ਬਣਾ ਚੁੱਕੇ ਹਨ ਅਤੇ 2027 'ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ 'ਚ ਅਕਾਲੀ ਦਲ ਦੀ ਸਰਕਾਰ ਬਣਨ ਦਾ ਨਹੀ ਪੱਥਰ ਰੱਖ ਦਿੱਤਾ ਹੈ | ਉਕਤ ਸ਼ਬਦਾਂ ਦਾ ਪ੍ਰਗਟਾਵਾ ਅਕਾਲੀ ਦਲ ਦੇ ਹਲਕਾ ਜੰਡਿਆਲਾ ਗੁਰੂ ਦੇ ਇੰਚਾਰਜ ਸੰਦੀਪ ਸਿੰਘ ਏ. ਆਰ. ਵਲੋਂ ਬਲਾਕ ਸੰਮਤੀ ਜ਼ੋਨ ਮੱਖਣਵਿੰਡੀ ਤੋਂ ਅਕਾਲੀ ਦਲ ਦੇ ਜੇਤੂ ਉਮੀਦਵਾਰ ਜੋਧਬੀਰ ਸਿੰਘ ਜੋਧਾ ਖੁਜਾਲਾ ਨੂੰ ਇਹ ਚੋਣ ਜਿੱਤਣ 'ਤੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕਰਨ ਮੌਕੇ ਕੀਤਾ | ਸੰਦੀਪ ਏ. ਆਰ. ਨੇ ਕਿਹਾ ਕਿ ਆਪ ਸਰਕਾਰ ਨੇ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਧੱਕੇਸ਼ਾਹੀਆਂ ਤੇ ਧਾਂਦਲੀਆਂ ਕਰਕੇ ਜਿੱਤੀਆਂ ਹਨ ਨਾ ਕਿ ਵੋਟਰਾਂ ਦਾ ਫਤਵਾ ਲੈ ਕੇ ਕਿਉਂਕਿ ਆਪ ਦੇ ਦਿੱਗਜ ਆਗੂ ਤੇ ਮੰਤਰੀਆਂ ਦੇ ਐੱਮ. ਐੱਲ. ਏ. ਦੇ ਹਲਕੇ ਖੁਦ ਆਪ ਹੀ ਹਾਰ ਗਏ ਹਨ ਜਿਸ ਤੋਂ ਸਾਬਤ ਹੁੰਦਾ ਹੈ ਕਿ ਲੋਕਾਂ ਦਾ ਇਸ ਆਪ ਸਰਕਾਰ ਤੋਂ ਮੋਹ ਭੰਗ ਹੋ ਚੁੱਕਾ ਹੈ | ਅਕਾਲੀ ਦਲ ਦੇ ਜੇਤੂ ਉਮੀਦਵਾਰ ਜੋਧਾ ਖੁਜਾਲਾ ਨੇ ਕਿਹਾ ਕਿ ਪਿੰਡਾਂ ਦੇ ਵੋਟਰਾਂ ਵਲੋਂ ਜੋ ਮੈਨੂੰ ਆਪਣਾ ਇਕ-ਇਕ ਕੀਮਤੀ ਵੋਟ ਪਾ ਕੇ ਸੰਮਤੀ ਦੀ ਚੋਣ ਜਿਤਾ ਕੇ ਮਾਣ ਬਖਸ਼ਿਆ ਹੈ ਉਸ ਦਾ ਮੈ ਹਮੇਸ਼ਾਂ ਰਿਣੀ ਰਹਾਂਗਾ | ਇਸ ਮੌਕੇ ਸਾਬਕਾ ਚੇਅਰਮੈਨ ਗੁਰਜਿੰਦਰ ਸਿੰਘ ਢੁਪੱਈਆਂ, ਸਰਪੰਚ ਗੁਰਭੇਜ ਸਿੰਘ ਸੋਨਾ, ਸਾਬਕਾ ਸਰਪੰਚ ਅੰਗਰੇਜ ਸਿੰਘ ਮੱਖਣਵਿੰਡੀ, ਸਾਬਕਾ ਸਰਪੰਚ ਸਾਹਿਬ ਸਿੰਘ ਖੁਜਾਲਾ, ਸਾਬਕਾ ਚੇਅਰਮੈਨ ਮਨਜੀਤ ਸਿੰਘ ਤਰਸਿੱਕਾ, ਸਾਬਕਾ ਸੰਮਤੀ ਮੈਂਬਰ ਮਲਕੀਤ ਸਿੰਘ, ਜੋਬਨਬੀਰ ਸਿੰਘ ਯੂ. ਐੱਸ. ਏ., ਦਿਲਬਾਗ ਸਿੰਘ ਸ਼ਾਹ, ਵਿਪਨਪ੍ਰੀਤ ਸਿੰਘ ਮੱਖਣਵਿੰਡੀ, ਗੁਰਦੀਪ ਸਿੰਘ ਕਾਹਲੋਂ, ਮਨਜਿੰਦਰ ਸਿੰਘ ਸੋਨੂੰ, ਪ੍ਰਧਾਨ ਸ਼ਮਸ਼ੇਰ ਸਿੰਘ, ਮਨਪ੍ਰੀਤ ਸਿੰਘ ਸਿੱਧੂ, ਗੁਰਮੇਜ ਸਿੰਘ ਸਮੇਤ ਹੋਰ ਅਕਾਲੀ ਵਰਕਰ ਸ਼ਾਮਿਲ ਸਨ |