ਨਵਾਂ ਪਿੰਡ, 23 ਦਸੰਬਰ (ਜਸਪਾਲ ਸਿੰਘ)-ਮਾਤਾ ਗੁਜਰੀ ਜੀ, ਚਾਰ ਸਾਹਿਜ਼ਾਦਿਆਂ ਤੇ ਚਮਕੌਰ ਸਾਹਿਬ ਦੇ ਸਮੂਹ ਸ਼ਹੀਦਾਂ ਦੀ ਯਾਦ 'ਚ ਰਸੂਲਪੁਰ ਕਲਾਂ ਵਿਖੇ ਦੀਵਾਨ ਹਾਲ ਗੁਰਦੁਆਰਾ ਬਾਬਾ ਗੁਰਬਖ਼ਸ਼ ਸਿੰਘ ਸਮੂਹ ਤਿੰਨ ਰੋਜ਼ਾ ਰਾਤਰੀ ਦੀਵਾਨਾਂ ਦੀ ਸ਼ੁਰੂਆਤ ਸ੍ਰੀ ਰਹਿਰਾਸ ਸਾਹਿਬ ਪਾਠ ਨਾਲ ਹੋਈ, ਉਪਰੰਤ ਭਾਈ ਹਰਪ੍ਰੀਤ ਸਿੰਘ ਵਡਾਲਾ ਜੌਹਲ ਪ੍ਰਚਾਰਕ ਸ਼੍ਰੋਮਣੀ ਕਮੇਟੀ ਵਲੋਂ ਵਿਸਥਾਰ ਸਹਿਤ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਲਾਸ਼ਾਨੀ ਸ਼ਹਾਦਤ 'ਤੇ ਵਿਸਥਾਰ 'ਚ ਚਾਨਣਾ ਪਾਇਆ | ਉਨ੍ਹਾਂ ਤੋਂ ਇਲਾਵਾ ਭਾਈ ਪ੍ਰਮਜੀਤ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮਿ੍ਤਸਰ ਦੇ ਜਥੇ ਤੇ ਵਲੋਂ ਸੰਗਤਾਂ ਨੂੰ ਕੀਰਤਨ ਨਾਲ ਨਿਹਾਲ ਕੀਤਾ ਗਿਆ |