03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਅਮਰੀਕ ਸਿੰਘ ਸੋਢੀ ਨੇ ਵੋਟਰਾਂ ਦਾ ਕੀਤਾ ਧੰਨਵਾਦ <br/>

Ad Position 21
No active advertisement
ਅਜੀਤ ਡੈਸਕ 24-12-2025
ਜੰਡਿਆਲਾ ਗੁਰੂ, 23 ਦਸੰਬਰ (ਹਰਜਿੰਦਰ ਸਿੰਘ ਕਲੇਰ)-ਜੰਡਿਆਲਾ ਗੁਰੂ ਦੀ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਦੇ ਨਤੀਜਿਆਂ ਨਾਲ ਕਿਤੇ ਖੁਸ਼ੀ ਤੇ ਕਿਤੇ ਨਿਰਾਸ਼ਾ ਦਾ ਮਾਹੌਲ ਵੇਖਣ ਨੂੰ ਮਿਲਿਆ | ਜੇਤੂ ਉਮੀਦਵਾਰਾਂ ਨੇ ਢੋਲ-ਨਗਾੜਿਆਂ ਨਾਲ ਭੰਗੜਾ ਪਾਉਂਦੇ ਹੋਏ ਆਪਣੀ ਜਿੱਤ ਮਨਾਈ | ਗਹਿਰੀ ਮੰਡੀ ਜ਼ੋਨ ਦੀ ਗੱਲ ਕੀਤੀ ਜਾਵੇ ਤਾਂ ਇੱਥੇ ਚੋਣੀ ਮੁਕਾਬਲਾ ਕਾਫ਼ੀ ਫਸਵਾਂ ਰਿਹਾ | ਇਸ ਜ਼ੋਨ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਮਰੀਕ ਸਿੰਘ ਸੋਢੀ ਅਤੇ ਕਾਂਗਰਸ ਪਾਰਟੀ ਦੇ ਉਮੀਦਵਾਰ ਵਿਚਕਾਰ ਸਿੱਧਾ ਮੁਕਾਬਲਾ ਸੀ | ਇਸ ਤੋਂ ਇਲਾਵਾ ਭਾਰਤੀ ਜਨਤਾ ਪਾਰਟੀ, ਸ਼੍ਰੋਮਣੀ ਅਕਾਲੀ ਦਲ (ਬਾਦਲ) ਅਤੇ ਆਜ਼ਾਦ ਉਮੀਦਵਾਰਾਂ ਨੇ ਵੀ ਆਪਣੀ ਪੂਰੀ ਤਾਕਤ ਲਗਾਈ | ਸਾਰੇ ਮੁਕਾਬਲੇ ਨੂੰ ਪਿੱਛੇ ਛੱਡਦੇ ਹੋਏ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਮਰੀਕ ਸਿੰਘ ਸੋਢੀ ਨੇ 665 ਵੋਟਾਂ ਦੀ ਭਾਰੀ ਲੀਡ ਨਾਲ ਸ਼ਾਨਦਾਰ ਜਿੱਤ ਦਰਜ ਕੀਤੀ | ਇਹ ਜਿੱਤ ਹਲਕਾ ਵਿਧਾਇਕ ਤੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਲਈ ਵੀ ਵੱਡੀ ਸਿਆਸੀ ਕਾਮਯਾਬੀ ਮੰਨੀ ਜਾ ਰਹੀ ਹੈ | ਜਿੱਤ ਤੋਂ ਬਾਅਦ ਅਮਰੀਕ ਸਿੰਘ ਸੋਢੀ ਨੇ ਵੋਟਰਾਂ ਅਤੇ ਸਮਰਥਕਾਂ ਦਾ ਧੰਨਵਾਦ ਕੀਤਾ | ਇਸ ਮੌਕੇ ਸਾਬਕਾ ਸਰਪੰਚ ਮਨਜਿੰਦਰ ਸਿੰਘ ਭੀਰੀ, ਕੁਲਦੀਪ ਸਿੰਘ, ਕਸ਼ਮੀਰ ਸਿੰਘ, ਸਰਪੰਚ ਬਲਬੀਰ ਕੌਰ , ਸਰਪੰਚ ਹਰਪ੍ਰੀਤ ਸਿੰਘ ਬੰਮਾ, ਪ੍ਰਦੀਪ ਕੁਮਾਰ ਟੋਨੀ ਸ਼ਾਹ, ਬਲਦੇਵ ਸਿੰਘ ਨਿਹੰਗ, ਸਰਵਣ ਸਿੰਘ ਮੈਂਬਰ, ਬਿੱਲੂ ਭਲਵਾਨ ਸਮੇਤ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ ਅਤੇ ਸਮਰਥਕ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਅੱਜ-ਮੈਨੇਜਰ ਭਾਈ ਮੱਲੇਵਾਲ <br/> ਅਗਲੀ ਖ਼ਬਰ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੀ ਧੱਕੇਸ਼ਾਹੀ ਦੇ ਬਾਵਜੂਦ ਮੈਦਾਨ 'ਚ ਡਟੇ ਰਹੇ ਜੁਝਾਰੂ ਵਰਕਰ-ਮਜੀਠੀਆ <br/> ਗਨੀਵ...
Ad Position 24
No active advertisement