ਅਜਨਾਲਾ, 23 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਕੀਰਤਨ ਦਰਬਾਰ ਸੇਵਾ ਸੁਸਾਇਟੀ ਵਲੋਂ 21 ਤੇ 22 ਫਰਵਰੀ 2026 ਨੂੰ ਸੁਸਾਇਟੀ ਦੀ ਖੁੱਲ੍ਹੀ ਗਰਾਉਂਡ ਅਜਨਾਲਾ ਵਿਖੇ ਕਰਵਾਏ ਜਾ ਰਹੇ ਦੋ ਰੋਜ਼ਾ ਸਾਲਾਨਾ 41ਵੇਂ ਢਾਡੀ ਅਤੇ ਕੀਰਤਨ ਦਰਬਾਰ ਨੂੰ ਸਮਰਪਿਤ ਤਿਆਰ ਨਵੇਂ ਸਾਲ ਦੀ ਜੰਤਰੀ ਰਿਲੀਜ਼ ਕੀਤੀ ਗਈ ਅਤੇ ਸਮਾਗਮ ਦੀਆਂ ਤਿਆਰੀਆਂ ਸੰਬੰਧੀ ਪਲੇਠੀ ਮੀਟਿੰਗ ਕਰਕੇ ਸਮੁੱਚੇ ਪ੍ਰੋਗਰਾਮ ਉਲੀਕੇ ਗਏ | ਉਪਰੰਤ ਪੱਤਰਕਾਰਾਂ ਨਾਲ ਜਾਣਕਾਰੀ ਸਾਂਝੀ ਕਰਦਿਆਂ ਸੁਸਾਇਟੀ ਦੇ ਕਨਵੀਨਰ ਭਾਈ ਭੁਪਿੰਦਰ ਸਿੰਘ ਬੈਂਕ ਵਾਲਿਆਂ ਨੇ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ 21 ਫਰਵਰੀ ਨੂੰ ਕਰਵਾਏ ਜਾ ਰਹੇ ਢਾਡੀ ਦਰਬਾਰ ਦੌਰਾਨ ਪੰਥ ਪ੍ਰਸਿੱਧ ਢਾਡੀ ਗਿਆਨੀ ਸਰੂਪ ਸਿੰਘ ਕੰਡਿਆਣਾ, ਗਿਆਨੀ ਨਿਰਮਲ ਸਿੰਘ ਨੂਰ, ਬੀਬੀ ਕਿਰਨਜੀਤ ਕੌਰ ਖਾਲਸਾ, ਗਿਆਨੀ ਮਨਜੀਤ ਸਿੰਘ ਲੁਧਿਆਣਾ ਸੰਗਤਾਂ ਨੂੰ ਢਾਡੀ ਵਾਰਾਂ ਸੁਣਾਉਣਗੇ ਅਤੇ ਦੂਸਰੇ ਦਿਨ ਕੀਰਤਨ ਦਰਬਾਰ ਦੌਰਾਨ ਪੰਥ ਦੇ ਪ੍ਰਸਿੱਧ ਕਥਾਵਾਚਕ ਭਾਈ ਹਰਪਾਲ ਸਿੰਘ ਫਤਿਹਗੜ੍ਹ ਸਾਹਿਬ ਵਾਲੇ, ਭਾਈ ਸਿਮਰਨਜੀਤ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਰਾਗੀ ਭਾਈ ਬਲਵਿੰਦਰ ਸਿੰਘ ਰੰਗੀਲਾ, ਭਾਈ ਦਵਿੰਦਰ ਸਿੰਘ ਸੋਹਾਣੇ ਵਾਲੇ, ਭਾਈ ਹਰਜੋਤ ਸਿੰਘ ਜਖਮੀ, ਭਾਈ ਮਹਿਤਾਬ ਸਿੰਘ ਜਲੰਧਰ ਵਾਲੇ, ਕਥਾਵਾਚਕ ਬਾਬਾ ਕਾਬਲ ਸਿੰਘ ਲੱਖੂਵਾਲ ਵਾਲੇ, ਭਾਈ ਅਨੋਖ ਸਿੰਘ ਅਜਨਾਲਾ, ਭਾਈ ਲਖਬੀਰ ਸਿੰਘ ਅਜਨਾਲਾ, ਭਾਈ ਇਕਬਾਲ ਸਿੰਘ ਅਜਨਾਲਾ, ਭਾਈ ਸੁਖਦੀਪ ਸਿੰਘ ਗੁਰਦੁਆਰਾ ਕਲਗੀਧਰ ਸਾਹਿਬ ਵਾਲੇ, ਪ੍ਰਚਾਰਕ ਬਲਕਾਰ ਸਿੰਘ ਅਜਨਾਲਾ ਤੇ ਕਥਾਵਾਚਕ ਬਾਬਾ ਜੱਜਵਿੰਦਰ ਸਿੰਘ ਸੰਗਤਾਂ ਨਾਲ ਇਲਾਹੀ ਬਾਣੀ ਦੇ ਕੀਰਤਨ ਅਤੇ ਕਥਾ ਵਿਚਾਰਾਂ ਦੀ ਸਾਂਝ ਪਾਉਣਗੇ | ਉਨ੍ਹਾਂ ਅੱਗੇ ਦੱਸਿਆ ਕਿ 22 ਫਰਵਰੀ ਨੂੰ ਗੁਰਦੁਆਰਾ ਕਲਗੀਧਰ ਸਾਹਿਬ ਵਿਖੇ ਅੰਮਿ੍ਤ ਸੰਚਾਰ ਵੀ ਕਰਾਇਆ ਜਾਵੇਗਾ | ਇਸ ਮੌਕੇ ਸ਼੍ਰੋਮਣੀ ਅਧਿਆਪਕ ਐਵਾਰਡ ਪ੍ਰਾਪਤ ਲੈਕਚਰਾਰ ਗੁਰਪ੍ਰੀਤ ਸਿੰਘ ਅਜਨਾਲਾ, ਨਗਰ ਪੰਚਾਇਤ ਅਜਨਾਲਾ ਦੇ ਸਾਬਕਾ ਪ੍ਰਧਾਨ ਐਡਵੋਕੇਟ ਮਨਜੀਤ ਸਿੰਘ ਨਿੱਝਰ, ਨਰਿੰਦਰਪਾਲ ਸਿੰਘ ਢਿੱਲੋਂ ਬੈਂਕ ਵਾਲੇ, ਮੱਛੀ ਪਾਲਣ ਵਿਭਾਗ ਦੇ ਸਹਾਇਕ ਡਾਇਰੈਕਟਰ ਗੁਰਬੀਰ ਸਿੰਘ ਅਰੋੜਾ, ਸੁਰਜੀਤ ਸਿੰਘ ਖੰਡ ਮਿੱਲ ਵਾਲੇ, ਸਵਰਾਜ ਸਪੋਰਟਸ ਕਲੱਬ ਅਜਨਾਲਾ ਦੇ ਪ੍ਰਧਾਨ ਮੰਗਲ ਸਿੰਘ ਨਿੱਝਰ, ਕਰਮਜੀਤ ਸਿੰਘ, ਡਾ. ਇਕਬਾਲ ਸਿੰਘ ਅਤੇ ਡਾ: ਪਰਮਜੀਤ ਸਿੰਘ ਰਿੰਕੂ ਆਦਿ ਹਾਜ਼ਰ ਸਨ |