ਜੇਠੂਵਾਲ, 24 ਦਸੰਬਰ (ਮਿੱਤਰਪਾਲ ਸਿੰਘ ਰੰਧਾਵਾ)-ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਭਾਵੇਂ ਇਹ ਸਰਕਾਰ ਜਿੱਤਣ ਦੇ ਦਾਅਵੇ ਕਰ ਰਹੀ ਹੈ ਪਰ ਇਸ ਦੇ ਬਾਵਜੂਦ ਵੀ ਅਕਾਲੀ ਦਲ ਨੇ ਸੂਬੇ ਵਿਚ ਇਹ ਚੋਣਾਂ ਵੱਡੀ ਲੀਡ ਨਾਲ ਜਿੱਤ ਕੇ ਸਰਕਾਰ ਨੂੰ ਇਹ ਦੱਸ ਦਿੱਤਾ ਹੈ ਕਿ ਲੋਕ ਅੱਜ ਵੀ ਅਕਾਲੀ ਦਲ ਨਾਲ ਚਟਾਨ ਵਾਂਗ ਖੜੇ੍ਹ ਹਨ ਅਤੇ ਸੂਬੇ ਦੇ ਲੋਕ ਇਸ ਸਰਕਾਰ ਨੂੰ ਚਲਦਾ ਕਰਨ ਲਈ ਅਤੇ ਅਗਲੀ ਸਰਕਾਰ ਪੰਜਾਬ ਵਿਚ ਅਕਾਲੀ ਦਲ ਦੀ ਬਣਾਉਣ ਲਈ ਬੇਸਬਰੀ ਨਾਲ 2027 ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀ ਉਡੀਕ ਬੇਸਬਰੀ ਨਾਲ ਕਰ ਰਹੇ ਹਨ | ਉਕਤ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਐਸ.ਸੀ. ਸੀ ਵਿੰਗ ਦੇ ਕੌਮੀ ਪ੍ਰਧਾਨ ਤੇ ਸਾਬਕਾ ਕੈਬਨਿਟ ਮੰਤਰੀ ਗੁਲਜ਼ਾਰ ਸਿੰਘ ਰਣੀਕੇ ਨੇ ਗੱਲਬਾਤ ਕਰਨ ਦੌਰਾਨ ਕੀਤਾ | ਰਣੀਕੇ ਨੇ ਕਿਹਾ ਕਿ ਸਰਕਾਰ ਦੀਆਂ ਧੱਕੇਸ਼ਾਹੀਆਂ ਕਰਨ ਦੇ ਬਾਵਜੂਦ ਵੀ ਹਲਕਾ ਅਟਾਰੀ ਵਿਚ ਵੀ ਹਲਕੇ ਦੇ ਲੋਕਾਂ ਨੇ ਆਮ ਸਰਕਾਰ ਦੇ ਉਮੀਦਵਾਰਾਂ ਨੂੰ ਕਰਾਰੀ ਹਾਰ ਦੇ ਕੇ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਵੱਡੀ ਲੀਡ ਨਾਲ ਜਿਤਾ ਕੇ ਇਹ ਸਬੂਤ ਦਿੱਤਾ ਹੈ ਕਿ ਲੋਕ ਅੱਜ ਵੀ ਅਕਾਲੀ ਦਲ ਨਾਲ ਚਟਾਨ ਵਾਂਗ ਮੋਢੇ ਨਾਲ ਮੋਢਾ ਜੋੜ ਕੇ ਖੜੇ ਹਨ | ਇਸ ਮੌਕੇ ਯੂਥ ਅਕਾਲੀ ਦਲ ਸਰਕਲ ਪੰਡੋਰੀ ਦੇ ਪ੍ਰਧਾਨ ਬਲਜਿੰਦਰ ਸਿੰਘ ਬੁੱਟਰ ਜੇਠੂਵਾਲ, ਗੁਰਜਿੰਦਰ ਸਿੰਘ ਹਯਰਾ, ਗੁਰਪ੍ਰੀਤ ਸਿੰਘ ਗੋਪੀ, ਜਥੇਦਾਰ ਹਰਭਾਲ ਸਿੰਘ ਜੇਠੂਵਾਲ, ਜਥੇਦਾਰ ਕਰਮ ਸਿੰਘ ਗਿੱਲ, ਸਾਬਕਾ ਸਰਪੰਚ ਅਨੂਪ ਸਿੰਘ, ਸਾਬਕਾ ਸਰਪੰਚ ਕਾਲਾ ਸਿੰਘ ਮੈਹਣੀਆ, ਅਵਤਾਰ ਸਿੰਘ, ਸਾਬਕਾ ਸਰਪੰਚ ਦੇਸ਼ਰਾਜ ਮੱਲੂਵਾਲ, ਜਥੇਦਾਰ ਅਵਤਾਰ ਸਿੰਘ, ਫਤਿਹਗੜ ਸ਼ੁਕਰਚੱਕ, ਸਰਨਜੀਤ ਸਿੰਘ ਸੋਹੀ ,ਪ੍ਰਧਾਨ ਜਸਵੰਤ ਸਿੰਘ ਬੁੱਟਰ, ਤਰਸੇਮ ਸਿੰਘ ਔਲਖ, ਮਨਜੀਤ ਸਿੰਘ, ਸੰਤੋਖ ਸਿੰਘ ਜੇਠੂਵਾਲ ਆਦਿ ਅਕਾਲੀ ਵਰਕਰ ਸ਼ਾਮਿਲ ਸਨ |