ਅਜਨਾਲਾ, 24 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਰਾਜ ਪਾਵਰਕਾਮ ਕਾਰਪੋਰੇਸ਼ਨ ਦੇ ਕਰਮਚਾਰੀਆਂ ਦੇ ਪੈਂਡਿੰਗ ਮਸਲਿਆਂ ਸੰਬੰਧੀ ਅੱਜ ਇੰਪਲਾਈਜ਼ ਫੈਡਰੇਸ਼ਨ (ਚਾਹਲ) ਵਲੋਂ ਮੰਡਲ ਅਜਨਾਲਾ ਦੇ ਪ੍ਰਧਾਨ ਰਣਜੀਤ ਸਿੰਘ ਅਜਨਾਲਾ ਦੀ ਅਗਵਾਈ 'ਚ ਐਕਸੀਅਨ ਅਨੀਸ਼ਦੀਪ ਸਿੰਘ ਨਾਲ ਮੀਟਿੰਗ ਕੀਤੀ ਗਈ | ਮੀਟਿੰਗ ਦੌਰਾਨ ਪ੍ਰਧਾਨ ਰਣਜੀਤ ਸਿੰਘ ਅਜਨਾਲਾ ਵਲੋਂ ਐਕਸੀਅਨ ਅਨੀਸ਼ਦੀਪ ਸਿੰਘ ਨੂੰ ਪਾਵਰਕਾਮ ਕਰਮਚਾਰੀਆਂ ਦੀਆਂ ਮੰਗਾਂ ਅਤੇ ਮੁਸ਼ਕਿਲਾਂ ਤੋਂ ਜਾਣੂ ਕਰਵਾਇਆ ਗਿਆ, ਜਿਸ 'ਤੇ ਐਕਸੀਅਨ ਅਨੀਸ਼ਦੀਪ ਸਿੰਘ ਵਲੋਂ ਕੁਝ ਮਸਲਿਆਂ ਦਾ ਮੌਕੇ 'ਤੇ ਨਿਪਟਾਰਾ ਕੀਤਾ ਗਿਆ | ਇਸ ਮੌਕੇ ਐਕਸੀਅਨ ਅਨੀਸ਼ਦੀਪ ਸਿੰਘ ਨੇ ਮੀਟਿੰਗ 'ਚ ਹਾਜ਼ਰ ਕਰਮਚਾਰੀਆਂ ਨੂੰ ਅਪੀਲ ਕੀਤੀ ਕਿ ਬਿਜਲੀ ਖਪਤਕਾਰਾਂ ਤੱਕ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇ ਅਤੇ ਜੋ ਖਪਤਕਾਰ ਬਿਜਲੀ ਚੋਰੀ ਕਰਦੇ ਹਨ ਉਨ੍ਹਾਂ ਨੂੰ ਅਜਿਹਾ ਕਰਨ ਤੋਂ ਰੋਕਿਆ ਅਤੇ ਸਮਝਾਇਆ ਜਾਵੇ, ਇਸ ਤੋਂ ਇਲਾਵਾ ਜਿਨ੍ਹਾਂ ਖਪਤਕਾਰਾਂ ਦੇ ਬਿਜਲੀ ਬਿੱਲ ਗਲਤ ਬਣੇ ਹਨ ਉਹ ਤੁਰੰਤ ਠੀਕ ਕੀਤੇ ਜਾਣ ਅਤੇ ਪੰਜਾਬ ਸਰਕਾਰ ਵਲੋਂ ਬਿਜਲੀ ਖਪਤਕਾਰਾਂ ਨੂੰ ਦਿੱਤੀਆਂ ਜਾ ਰਹੀਆਂ ਸਕੀਮਾਂ ਪ੍ਰਤੀ ਜਾਣੂ ਕਰਵਾਇਆ ਜਾਵੇ ਤਾਂ ਜੋ ਹਰੇਕ ਖਪਤਕਾਰ ਸਰਕਾਰ ਦੀ ਸਕੀਮ ਦਾ ਸਮੇਂ ਸਿਰ ਲਾਭ ਉਠਾ ਸਕੇ | ਮੀਟਿੰਗ ਵਿਚ ਅਕਾਊਾਟੈਂਟ ਕਿਰਨਦੀਪ ਕੌਰ, ਇੰਪਲਾਈਜ਼ ਫੈਡਰੇਸ਼ਨ ਦੇ ਸਕੱਤਰ ਪ੍ਰਭਜੋਤ ਸਿੰਘ ਕਲਰਕ, ਮੀਤ ਪ੍ਰਧਾਨ ਗੁਰਨਾਮ ਸਿੰਘ ਕਲਰਕ, ਤਸਬੀਰ ਸਿੰਘ, ਸਰਕਲ ਪ੍ਰਧਾਨ ਹਰਜਿੰਦਰ ਸਿੰਘ ਨਿੱਕੋਸਰਾਂ, ਹਰਪ੍ਰੀਤ ਮਸੀਹ, ਐਸ.ਐਸ.ਏ ਸੁਦੇਸ਼ ਕੁਮਾਰ, ਜੋਗਿੰਦਰ ਸਿੰਘ ਲਾਈਨਮੈਨ ਅਤੇ ਸੰਦੀਪ ਕੁਮਾਰ ਲਾਈਨਮੈਨ ਆਦਿ ਹਾਜ਼ਰ ਸਨ |