01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਸ੍ਰੀਮਾਤਾ ਗੰਗਾ ਕੰਨਿਆ ਸੀ: ਸੈ: ਸਕੂਲ ਵਿਖੇ ਸ਼ਹਾਦਤਾਂ ਨੂੰ ਸਮਰਪਿਤ ਚੇਤਨਾ ਮਾਰਚ

Ad Position 21
No active advertisement
ਅਜੀਤ ਡੈਸਕ 25-12-2025
ਬਾਬਾ ਬਕਾਲਾ ਸਾਹਿਬ, 24 ਦਸੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧਾਂ ਅਧੀਨ ਚੱਲ ਰਹੇ ਸ੍ਰੀਮਾਤਾ ਗੰਗਾ ਕੰਨਿਆ ਸੀ: ਸੈ: ਸਕੂਲ, ਬਾਬਾ ਬਕਾਲਾ ਸਾਹਿਬ ਵਲੋਂ ਮਾਤਾ ਗੁਜਰੀ ਜੀ ਅਤੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਇਕ ਚੇਤਨਾ ਮਾਰਚ ਸਜਾਇਆ ਗਿਆ, ਜਿਸ ਵਿਚ ਸਕੂਲ ਦੇ ਬੱਚਿਆਂ ਨੇ ਸਕੂਲ ਕੰਪਲੈਕਸ ਤੋਂ ਚਲਦਿਆਂ ਇਤਿਹਾਸਕ ਗੁਰਦੁਆਰਾ ਸਾਹਿਬ ਪਾਤਿਸ਼ਾਹੀ ਨੌਵੀਂ ਵਿਖੇ ਪੁੱਜ ਕੇ ਦਰਸ਼ਨ ਦੀਦਾਰੇ ਕੀਤੇ | ਉਪਰੰਤ ਬਾਬਾ ਬਕਾਲਾ ਸਾਹਿਬ ਦੇ ਬਜ਼ਾਰਾਂ 'ਚ ਸ਼ਬਦ ਕੀਰਤਨ ਕਰਦਿਆਂ, ਸਤਿਨਾਮ ਵਾਹਿਗੁਰੂ ਦਾ ਜਾਪ ਕਰਦਿਆਂ ਵਾਪਿਸ ਸਕੂਲ ਕੰਪਲੈਕਸ ਵਿਚ ਸਮਾਪਤੀ ਕੀਤੀ | ਇਸ ਮੌਕੇ ਸਾਬਕਾ ਵਿਧਾਇਕ ਜਥੇਦਾਰ ਬਲਜੀਤ ਸਿੰਘ ਜਲਾਲ ਉਸਮਾ ਮੈਂਬਰ ਸ਼੍ਰੋਮਣੀ ਕਮੇਟੀ ਅਤੇ ਸਕੂਲ ਦੇ ਪਿ੍ੰਸੀਪਲ ਮੈਡਮ ਪਵਨਦੀਪ ਕੌਰ ਨੇ ਜਿੱਥੇ ਮਾਤਾ ਗੁਜਰੀ ਜੀ ਅਤੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਿਜਦਾ ਕੀਤਾ, ਉਥੇ ਸਮੂਹ ਸੰਗਤਾਂ ਨੂੰ ਇਸ ਸ਼ਹੀਦੀ ਹਫਤੇ ਦੌਰਾਨ ਵੱਧ ਤੋਂ ਵੱਧ ਗੁਰਬਾਣੀ ਦਾ ਜਾਪ ਕਰਨ ਅਤੇ ਸ਼ਹੀਦਾਂ ਦੀ ਯਾਦ ਵਿਚ ਮਨਾਏ ਜਾਣ ਵਾਲੇ ਸਮਾਗਮਾਂ ਵਿਚ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ | ਇਸ ਮੌਕੇ ਗੁ: ਨੌਵੀਂ ਪਾਤਸ਼ਾਹੀ ਦੇ ਮੈਨੇਜਰ ਭਾਈ ਗੁਰਪ੍ਰੀਤ ਸਿੰਘ ਮੱਲੇਵਾਲ, ਭਾਈ ਬਲਜੀਤ ਸਿੰਘ ਕੰਗ ਐਡੀਸ਼ਨਲ ਮੈਨੇਜਰ, ਭਾਈ ਜੱਜ ਸਿੰਘ ਮਿਸ਼ਨਰੀ ਪ੍ਰਚਾਰਕ, ਬੀਬੀ ਗੁਰਵਿੰਦਰ ਕੌਰ ਜਲਾਲ ਉਸਮਾਂ ਸਾ: ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਸਤਿਬੀਰ ਕੌਰ, ਪ੍ਰਤਾਪ ਸਿੰਘ ਅਤੇ ਹੋਰ ਸਕੂਲ ਸਟਾਫ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਏਾਜਲਜ਼ ਪੈਰਾਡਾਈਜ਼ ਸਕੂਲ ਅਜਨਾਲਾ ਵਿਖੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮ ਅਗਲੀ ਖ਼ਬਰ ਅੰਮਿ੍ਤਸਰ ਤੇ ਗੁਰਦਾਸਪੁਰ ਜ਼ਿਲ੍ਹੇ 'ਚ ਨੌਜਵਾਨਾਂ ਨੂੰ ਹੁਨਰਮੰਦ ਬਣਾਉਣ ਲਈ ਲਗਾਇਆ ਕੈਂਪ
Ad Position 24