ਬਾਬਾ ਬਕਾਲਾ ਸਾਹਿਬ, 25 ਦਸੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸ: ਸਵਿੰਦਰ ਸਿੰਘ ਛੱਜਲਵੱਡੀ ਨੇ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ ਨਾਮ 'ਤੇ ਆਈ.ਟੀ.ਆਈ. ਬਾਬਾ ਬਕਾਲਾ ਸਾਹਿਬ ਦਾ ਨਾਮ ਰੱਖਣਾ ਪੰਜਾਬ ਸਰਕਾਰ ਦਾ ਬਹੁਤ ਸ਼ਲਾਘਾਯੋਗ ਉਪਰਾਲਾ ਹੈ, ਜਿਸ ਨਾਲ ਪੂਰੀ ਦੁਨੀਆ ਵਿਚ ਬਹੁਤ ਵਧੀਆ ਸੁਨੇਹਾ ਜਾਵੇਗਾ | ਖਾਸ ਕਰਕੇ ਮਜ਼੍ਹਬੀ ਸਿਖ ਭਾਈਚਾਰੇ ਵਿਚ ਜਿਸ ਦੀ ਪੰਜਾਬ ਵਿੱਚ ਸਭ ਤੋਂ ਵੱਧ ਆਬਾਦੀ ਹੈ | ਅਸੀਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਅਤੇ ਹਲਕਾ ਬਾਬਾ ਬਕਾਲਾ ਸਾਹਿਬ ਤੋਂ ਵਿਧਾਇਕ ਦਲਬੀਰ ਸਿੰਘ ਟੌਂਗ ਦਾ ਤਹਿ ਦਿਲੋਂ ਧੰਨਵਾਦ ਕਰਦੇ ਹਾਂ | ਨਾਲ ਹੀ ਉਨ੍ਹਾਂ ਕਿਹਾ ਕਿ ਦੁੱਖ ਦੀ ਗੱਲ ਜਿਨ੍ਹਾਂ ਪਾਰਟੀਆਂ ਨੇ ਪੰਜਾਬ ਵਿਚ ਲੰਮਾਂ ਸਮਾਂ ਰਾਜ ਕੀਤਾ ਉਨ੍ਹਾਂ ਵਲੋਂ ਇਹੋ ਜਿਹਾ ਉਪਰਾਲਾ ਨਹੀਂ ਕੀਤਾ ਗਿਆ | ਉਨ੍ਹਾਂ ਬਾਬਾ ਬਕਾਲਾ ਸਾਹਿਬ ਦੀ ਪਵਿੱਤਰ ਧਰਤੀ 'ਤੇ ਭਾਈ ਜੈਤਾ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ ਵੀ ਕਰਵਾਉਣ ਲਈ ਧੰਨਵਾਦ ਕੀਤਾ ਅਤੇ ਇਸ ਸਮਾਗਮ ਵਿਚ ਹਜ਼ਾਰਾਂ ਦੀ ਤਾਦਾਦ ਵਿਚ ਪਹੁੰਚਣ ਵਾਲੀਆਂ ਸੰਗਤਾਂ ਦਾ ਵੀ ਤਹਿ ਦਿਲੋਂ ਧੰਨਵਾਦ ਕੀਤਾ ਹੈ |
ਬਾਬਾ ਜੀਵਨ ਸਿੰਘ ਦੇ ਨਾਂਅ 'ਤੇ ਆਈ.ਟੀ.ਆਈ. ਬਾਬਾ ਬਕਾਲਾ ਸਾਹਿਬ ਦਾ ਨਾਂਅ ਰੱਖਣਾ ਸ਼ਲਾਘਾਯੋਗ ਉਪਰਾਲਾ : ਛੱਜਲਵੱਡੀ <br/>
ਅਜੀਤ ਡੈਸਕ
26-12-2025