03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

ਗੁਰਦੁਆਰਾ ਬਾਬਾ ਗੁਲਾਬ ਦਾਸ ਦੀ ਯਾਦ ਨੂੰ ਸਮਰਪਿਤ ਧਾਰਮਿਕ ਦੀਵਾਨ ਸਜਾਏ

Ad Position 21
No active advertisement
ਅਜੀਤ ਡੈਸਕ 26-12-2025
ਬਾਬਾ ਬਕਾਲਾ ਸਾਹਿਬ, 25 ਦਸੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਦਿਆਲਾ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਬਾਬਾ ਗੁਲਾਬ ਦਾਸ ਜੀ ਬਾਬਾ ਬਕਾਲਾ ਸਾਹਿਬ ਵਿਖੇ ਸ਼੍ਰੋਮਣੀ ਜਰਨੈਲ ਅਮਰ ਸ਼ਹੀਦ ਬਾਬਾ ਜੀਵਨ ਸਿੰਘ, ਵੱਡੇ ਸਾਹਿਬਜ਼ਾਦਿਆਂ ਅਤੇ ਗੜ੍ਹੀ ਚਮਕੌਰ ਸਾਹਿਬ ਦੇ ਸਮੂਹ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਏ ਗਏ | ਸ਼ਹੀਦੀ ਸਮਾਗਮਾਂ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਭਾਰੀ ਧਾਰਮਿਕ ਦੀਵਾਨ ਸਜਾਏ ਗਏ, ਜਿਸ 'ਚ ਉਘੇ ਰਾਗੀ ਢਾਡੀ ਕਵੀਸ਼ਰ ਜਥਿਆਂ ਨੇ ਗੁਰੂ ਜਸ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਪ੍ਰਬੰਧਕ ਕਮੇਟੀ ਵਲੋਂ ਪੱੁਜੀਆਂ ਸ਼ਖ਼ਸੀਅਤਾਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਾਬਕਾ ਵਿਧਾਇਕ ਜਥੇਦਾਰ ਬਲਜੀਤ ਸਿੰਘ ਜਲਾਲ ਉਸਮਾ, ਤਰਨਾ ਦਲ ਦੇ ਬਾਬਾ ਸੁੱਖਾ ਸਿੰਘ, 'ਗੁਰੂ ਕੇ ਬੇਟੇ ਸਮਾਜ ਸੁਧਾਰ ਮਿਸ਼ਨ' ਦੇ ਮੁਖੀ ਸੂਬੇਦਾਰ ਹਰਜੀਤ ਸਿੰਘ ਬਾਬਾ ਬਕਾਲਾ ਸਾਹਿਬ, ਸਿੱਖ ਜੀਵਨ ਜਾਚ ਸੰਸਥਾ ਦੇ ਮੁਖੀ ਭਾਈ ਹਰਪ੍ਰੀਤ ਸਿੰਘ ਖਾਲਸਾ, ਨਗਰ ਪੰਚਾਇਤ ਬਾਬਾ ਬਕਾਲਾ ਸਾਹਿਬ ਦੇ ਪ੍ਰਧਾਨ ਸੁਰਜੀਤ ਸਿੰਘ ਕੰਗ, ਕੌਂਸਲਰ ਮਨਜਿੰਦਰ ਸਿੰਘ, ਕੌਂਸਲਰ ਰਵੀ ਸਿੰਘ, ਕੌਂਸਲਰ ਜੈਮਲ ਸਿੰਘ ਭੁੱਲਰ, ਕੌਂਸਲਰ ਪਰਮਜੀਤ ਸਿੰਘ, ਕੌਂਸਲਰ ਕਰਮ ਸਿੰਘ, ਕੌਂਸਲਰ ਮਨਜੀਤ ਕੌਰ, ਬਲਸ਼ਰਨ ਸਿੰਘ, ਬਾਬਾ ਜਗੀਰ ਦਾਸ, ਮਨੋਹਰ ਸਿੰਘ, ਚੈਂਚਲ ਸਿੰਘ ਫੌਜੀ, ਮੈਂਬਰ ਅਜੀਤ ਸਿੰਘ, ਚੰਨਣ ਸਿੰਘ ਗੱਗੜਭਾਣਾ, ਬਲਦੇਵ ਸਿੰਘ ਧਾਲੀਵਾਲ, ਬਖਸ਼ੀਸ਼ ਸਿੰਘ, ਪਵਿੱਤਰ ਸਿੰਘ ਅਤੇ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਅਟਾਰੀ ਵਿਖੇ ਬੱਚਿਆਂ ਦੇ ਧਾਰਮਿਕ ਮੁਕਾਬਲੇ ਕਰਵਾਏ ਅਗਲੀ ਖ਼ਬਰ ਫੇਰੂਮਨ ਕਾਲਜ ਦੇ ਐਨ.ਐੱਸ.ਐੱਸ. ਅਤੇ ਐਨ.ਸੀ.ਸੀ. ਯੂਨਿਟ ਵਲੋਂ ਜਾਗਰੂਕਤਾ ਰੈਲੀ
Ad Position 24
No active advertisement