ਅਟਾਰੀ ਸਰਹੱਦ, 25 ਦਸੰਬਰ-(ਰਾਜਿੰਦਰ ਸਿੰਘ ਰੂਬੀ/ਗੁਰਦੀਪ ਸਿੰਘ)-ਸਰਹੱਦੀ ਇਲਾਕੇ 'ਚ ਪਿਛਲੇ ਕਈ ਦਹਾਕਿਆਂ ਤੋਂ ਵਿੱਦਿਆ ਦੇ ਨਾਲ ਨਾਲ ਧਾਰਮਿਕ ਖੇਤਰ ਵਿਚ ਸਿੱਖੀ ਦਾ ਪ੍ਰਚਾਰ ਪ੍ਰਸਾਰ ਲਈ ਆਪਣਾ ਅਹਿਮ ਯੋਗਦਾਨ ਪਾ ਰਹੇ ਚੀਫ ਖਾਲਸਾ ਦੀਵਾਨ ਸੰਸਥਾ ਅਧੀਨ ਚੱਲ ਰਹੇ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਅਟਾਰੀ ਰੇਲਵੇ ਸਟੇਸ਼ਨ ਵਲੋਂ ਕਰਵਾਏ ਗਏ ਧਾਰਮਿਕ ਮੁਹਿੰਮ ਗਲਵੱਕੜੀ ਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਵੱਡੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਸਾਡਾ ਵਿਰਸਾ ਸਾਡਾ ਪਰਿਵਾਰ ਪ੍ਰੋਗਰਾਮ ਕਰਵਾਇਆ ਗਿਆ, ਪ੍ਰੋਗਰਾਮ ਵਿਚ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਚੀਫ ਖਾਲਸਾ ਦੀਵਾਨ, ਅਟਾਰੀ ਦੇ ਵਿਦਿਆਰਥੀਆਂ ਨੇ ਅਲੱਗ ਅਲੱਗ ਮੁਕਾਬਲਿਆਂ ਵਿਚ ਭਾਗ ਲਿਆ | ਸ਼ੁਭਦੀਪ ਸਿੰਘ ਬਾਰ੍ਹਵੀਂ ਜਮਾਤ ਦੇ ਵਿਦਿਆਰਥੀ ਨੇ ਦਸਤਾਰ ਮੁਕਾਬਲੇ ਵਿਚ ਦੂਜਾ ਸਥਾਨ ਹਾਸਿਲ ਕਰਕੇ ਸਮਾਰਟ ਘੜੀ ਇਨਾਮ ਦੇ ਤੌਰ ਤੇ ਪ੍ਰਾਪਤ ਕੀਤੀ | ਅਟਾਰੀ ਸਕੂਲ ਦੀ ਟੀਮ ਨੇ ਰੱਸਾ ਕੱਸੀ ਦੇ ਮੁਕਾਬਲੇ ਵਿਚ ਦੂਸਰਾ ਸਥਾਨ ਹਾਸਲ ਕਰਕੇ ਕੰਧ ਘੜੀਆਂ ਇਨਾਮ ਦੇ ਤੌਰ ਤੇ ਪ੍ਰਾਪਤ ਕੀਤੀਆਂ | ਮੁਕਾਬਲਿਆਂ ਵਿਚ ਭਾਗ ਲੈਣ ਵਾਲੇ ਸਾਰੇ ਵਿਦਿਆਰਥੀਆਂ ਨੇ ਬਸਤੇ ਹੌਸਲਾ ਅਫਜਾਈ ਇਨਾਮ ਦੇ ਤੌਰ ਤੇ ਪ੍ਰਾਪਤ ਕੀਤੇ | ਇਸ ਮੌਕੇ ਸਕੂਲ ਦੇ ਮੁੱਖ ਅਧਿਆਪਕਾ ਸ੍ਰੀਮਤੀ ਗੁਰਪ੍ਰੀਤ ਕੌਰ ਰੋਹੇਵਾਲ ਨੇ ਇਨਾਮ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਤੇ ਉਨ੍ਹਾਂ ਦੇ ਮਾਤਾ ਪਿਤਾ ਨੂੰ ਵਧਾਈ ਦਿੱਤੀ ਤੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਤੋਂ ਪ੍ਰੇਰਨਾ ਲੈ ਕੇ ਆਪਣੇ ਜੀਵਨ ਵਿਚ ਅਮਲ ਕਰਨ ਲਈ ਕਿਹਾ | ਇਸ ਮੌਕੇ ਇੱਥੇ ਸਕੂਲੀ ਬੱਚਿਆਂ ਤੇ ਸਕੂਲ ਦਾ ਸਮੁੱਚਾ ਸਟਾਫ ਹਾਜ਼ਰ ਸਨ |