ਬਾਬਾ ਬਕਾਲਾ ਸਾਹਿਬ 25 ਦਸੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਮਾਤਾ ਗੁਜਰੀ ਜੀ, ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਹਿ ਸਿੰਘ ਅਤੇ ਬਾਬਾ ਮੋਤੀ ਰਾਮ ਮਹਿਰਾ ਦਾ ਸ਼ਹੀਦੀ ਦਿਹਾੜਾ ਮਿਤੀ 27 ਦਸੰਬਰ, ਦਿਨ ਸ਼ਨੀਵਾਰ ਨੂੰ ਸਾਧ ਸੰਗਤ ਦੇ ਸਹਿਯੋਗ ਨਾਲ ਭਾਈ ਹਿੰਮਤ ਸਿੰਘ ਕਸ਼ਯਪ ਰਾਜਪੂਤ ਸਭਾ ਬਾਬਾ ਬਕਾਲਾ ਸਾਹਿਬ ਵਲੋਂ ਧਰਮਸ਼ਾਲਾ ਭਾਈ ਹਿੰਮਤ ਸਿੰਘ (ਨੇੜੇ-ਛਾਉਣੀ ਸਾਹਿਬ), ਬਾਬਾ ਬਕਾਲਾ ਸਾਹਿਬ ਵਿਖੇ ਸ਼ਰਧਾ ਪੂਰਵਕ ਮਨਾਇਆ ਜਾ ਰਿਹਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪ੍ਰਧਾਨ ਜੋਗਿੰਦਰ ਸਿੰਘ, ਹਰਦੀਪ ਸਿੰਘ, ਜਤਿੰਦਰ ਸਿੰਘ ਆਦਿ ਨੇ ਦੱਸਿਆ ਹੈ ਕਿ ਸਵੇਰੇ ਸ੍ਰੀ ਸੁਖਮਨੀ ਸਾਹਿਬ ਪਾਠ ਦੇ ਭੋਗ ਉਪਰੰਤ ਭਾਰੀ ਧਾਰਮਿਕ ਦੀਵਾਨ ਸਜਾਏ ਜਾਣਗੇ, ਜਿਸ 'ਚ ਉੱਘੇ ਰਾਗੀ ਢਾਡੀ ਕਵੀਸ਼ਰ ਗੁਰੂ ਜਸ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ |