ਮਜੀਠਾ, 26 ਦਸੰਬਰ (ਮਨਿੰਦਰ ਸਿੰਘ ਸੋਖੀ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ ਵਿਚ ਧੰਨ ਧੰਨ ਬਾਬਾ ਦੀਪ ਸਿੰਘ ਜੀ ਨਿਸ਼ਕਾਮ ਸੇਵਾ ਸੁਸਾਇਟੀ, ਸਿੱਖ ਸੇਵਕ ਜਥਾ, ਅਤੇ ਸ਼ਹਿਰ ਦੀਆਂ ਸਮੂਹ ਧਾਰਮਿਕ ਸਭਾ ਸੁਸਾਇਟੀਆਂ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸੰਗਤਸਰ ਖਾਸਾ ਪੱਤੀ ਕਸਬਾ ਮਜੀਠਾ ਵਿਖੇ ਧਾਰਮਿਕ ਸਮਾਗਮ ਕਰਵਾਇਆ ਜਾ ਰਿਹਾ ਹੈ | ਪ੍ਰਬੰਧਕਾਂ ਵਲੋਂ ਮਿਲੀ ਜਾਣਕਾਰੀ ਅਨੁਸਾਰ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਦੇ ਭੋਗ 2 ਜਨਵਰੀ ਨੂੰ ਪੈਣਗੇ ਉਪਰੰਤ ਧਾਰਮਿਕ ਦੀਵਾਨ ਸਜਾਏ ਜਾਣਗੇ, ਜਿਸ ਵਿਚ ਪੰਥ ਪ੍ਰਸਿੱਧ ਰਾਗੀ, ਢਾਡੀ, ਕਵੀਸ਼ਰ ਅਤੇ ਕਥਾਵਾਚਕ ਮਨੋਹਰ ਗੁਰਬਾਣੀ ਕੀਰਤਨ, ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ | ਇਸ ਸੰਬੰਧ ਵਿਚ ਸ਼ਹਿਰ ਵਿਚ ਪ੍ਰਭਾਤ ਫੇਰੀਆਂ ਕੱਢੀਆਂ ਜਾ ਰਹੀਆਂ ਹਨ ਜੋ ਪਹਿਲੀ ਜਨਵਰੀ ਤੱਕ ਨਿਰੰਤਰ ਕੱਢੀਆਂ ਜਾਣਗੀਆਂ | ਸੰਗਤਾਂ ਵਲੋਂ ਬੜੇ ਉਤਸ਼ਾਹ ਅਤੇ ਸ਼ਰਧਾ ਨਾਲ ਪ੍ਰਭਾਤ ਫੇਰੀਆਂ ਕੱਢੀਆਂ ਜਾ ਰਹੀਆਂ ਹਨ, ਜਿਸ ਵਿਚ ਸ਼ਰਧਾਲੂ ਸੰਗਤਾਂ ਵਲੋਂ ਸੰਗਤਾਂ ਦੀ ਟਹਿਲ ਸੇਵਾ ਕੀਤੀ ਜਾ ਰਹੀ ਹੈ | ਇਸ ਮੌਕੇ ਪ੍ਰਧਾਨ ਬਿਸ਼ਨ ਸਿੰਘ, ਬਾਬਾ ਸੁਖਪਾਲ ਸਿੰਘ, ਜਰਨੈਲ ਸਿੰਘ ਮੰਗਾ, ਪਲਵਿੰਦਰ ਸਿੰਘ ਬੱਬਾ, ਸੁਖਦੇਵ ਸਿੰਘ ਸੋਢੀ, ਗੁਰਦੀਪ ਸਿੰਘ, ਜਸਬੀਰ ਸਿੰਘ, ਜਥੇ. ਹਰਪਾਲ ਸਿੰਘ, ਲਾਲ ਸਿੰਘ, ਬਲਦੇਵ ਸਿੰਘ, ਬਾਊ ਮਜੀਠਾ, ਜੋਰਾਵਰ ਸਿੰਘ, ਤਰੁਨਦੀਪ ਸਿੰਘ, ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |