ਚੀਫ਼ ਖ਼ਾਲਸਾ ਦੀਵਾਨ ਵਲੋਂ ਦਸਮੇਸ਼ ਪਿਤਾ ਦੇ 359ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਦਰਬਾਰ ਸਾਹਿਬ ਤੱਕ ਵਿਸ਼ਾਲ ਨਗਰ ਕੀਰਤਨ ਸਜਾਇਆ <br/>
ਅਜੀਤ ਡੈਸਕ
27-12-2025
ਪੰਜ ਪਿਆਰਿਆਂ ਤੇ ਨਿਸ਼ਾਨਚੀ ਸਿੰਘਾਂ ਦੀ ਅਗਵਾਈ ਅਤੇ ਗੁਰੂ ਗ੍ਰੰਥ ਸਾਹਿਬ ਦੀ ਪਾਵਨ ਛਤਰ ਛਾਇਆ ਹੇਠ ਆਰੰਭ ਹੋਏ ਇਸ ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਦੀਵਾਨ ਦੇ ਪ੍ਰਧਾਨ ਤੇ ਵਿਧਾਇਕ ਡਾ: ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸਰਬੰਸ ਵਾਰ ਕੇ ਖ਼ਾਲਸਾ ਪੰਥ ਦੀ ਸਾਜਨਾ ਕਰਦਿਆਂ ਕੌਮ ਨੂੰ ਨਿਰਭਉ ਬਣਾ ਕੇ ਉੱਚੇ ਨੈਤਿਕ ਗੁਣਾਂ ਨਾਲ ਜੋੜਿਆ ਤੇ ਸਰਬੱਤ ਦੇ ਭਲੇ ਦਾ ਸੰਦੇਸ਼ ਦਿੱਤਾ | ਆਨਰੇਰੀ ਸੱਕਤਰ ਰਮਣੀਕ ਸਿੰਘ ਫ੍ਰੀਡਮ ਅਤੇ ਵਧੀਕ ਆਨਰੇਰੀ ਸਕੱਤਰ/ਮੁੱਖ ਦਫ਼ਤਰ ਮੈਂਬਰ ਇੰਚਾਰਜ ਹਰਵਿੰਦਰ ਪਾਲ ਸਿੰਘ ਚੁੱਘ ਨੇ ਕਿਹਾ ਕਿ ਦੀਵਾਨ ਦਾ ਮੁੱਖ ਮੰਤਵ ਸਿੱਖੀ ਅਤੇ ਸਿੱਖਿਆ ਦਾ ਪ੍ਰਚਾਰ-ਪ੍ਰਸਾਰ ਕਰਨਾ ਹੈ, ਜਿਸ ਦੇ ਤਹਿਤ ਦੀਵਾਨ ਵਲੋਂ ਗੁਰੂ ਸਾਹਿਬਾਨ ਦੇ ਜੀਵਨ ਨਾਲ ਜੁੜੇ ਪਵਿੱਤਰ ਦਿਹਾੜੇ ਸਿੱਖ ਰਵਾਇਤਾਂ ਅਤੇ ਸ਼ਰਧਾ ਸਹਿਤ ਮਨਾਏ ਜਾਂਦੇ ਹਨ | ਜੈਕਾਰਿਆਂ ਦੀ ਗੂੰਜ ਵਿਚ ਆਰੰਭ ਹੋਏ ਇਸ ਨਗਰ ਕੀਰਤਨ ਦੀਵਾਨ ਦੀ ਸਰਪ੍ਰਸ਼ਤੀ ਅਧੀਨ ਚੱਲ ਰਹੇ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲਜ, ਸੀ. ਕੇ. ਡੀ. ਇੰਸਟੀਚਿਊਟ ਆਫ ਮੈਨੇਜਮੈਂਟ ਐਂਡ ਟੈਕਨਾਲੋਜੀ, ਸੀ. ਕੇ. ਡੀ. ਨਰਸਿੰਗ ਕਾਲਜ, ਸੈਂਟਰਲ ਖ਼ਾਲਸਾ ਯਤੀਮਖਾਨਾ, ਅੰਮਿ੍ਤਸਰ ਦੇ ਵਿੱਦਿਅਕ ਅਦਾਰਿਆਂ ਦੇ ਵਿਦਿਆਰਥੀ, ਟੀਚਿੰਗ, ਨਾਨ-ਟੀਚਿੰਗ ਸਟਾਫ, ਪਿ੍ੰਸੀਪਲ ਸਾਹਿਬਾਨ ਅਤੇ ਦੀਵਾਨ ਮੁੱਖ ਦਫਤਰ, ਡਾਇਰੈਕਟੋਰੇਟ ਐਜੂਕੇਸ਼ਨ ਦਫਤਰ, ਐਜੂਕੇਸ਼ਨਲ ਕਮੇਟੀ ਅਤੇ ਵੱਡੀ ਗਿਣਤੀ ਵਿਚ ਦੀਵਾਨ ਦੇ ਮੈਂਬਰ ਸਾਹਿਬਾਨ ਅਤੇ ਸੰਗਤਾਂ ਸ਼ਾਮਿਲ ਸਨ |
ਨਗਰ ਕੀਰਤਨ ਦੌਰਾਨ ਵੱਖ-ਵੱਖ ਸਕੂਲਾਂ ਦੀਆਂ ਬੈਂਡ ਅਤੇ ਗਤਕਾ ਟੀਮਾਂ ਨੇ ਆਪਣੇ ਹੁਨਰ ਅਤੇ ਸ਼ਸ਼ਤਰ ਕਲਾ ਦੇ ਜੌਹਰ ਵਿਖਾ ਕੇ ਸੰਗਤਾਂ ਨੂੰ ਨਿਹਾਲ ਕੀਤਾ | ਨਗਰ ਕੀਰਤਨ ਦੇ ਸ੍ਰੀ ਦਰਬਾਰ ਸਾਹਿਬ ਪਹੁੰਚਣ ਤੇ ਸ਼੍ਰੋਮਣੀ ਕਮੇਟੀ ਵਲੋਂ ਨਗਰ ਕੀਰਤਨ ਦਾ ਨਿੱਘਾ ਸਵਾਗਤ ਕੀਤਾ ਗਿਆ | ਇਹ ਨਗਰ ਕੀਰਤਨ ਰੀਗੋ ਬਿ੍ਜ ਜੀ. ਟੀ. ਰੋਡ ਤੋਂ ਰੇਲਵੇ ਸਟੇਸ਼ਨ, ਭੰਡਾਰੀ ਪੁਲ, ਹਾਲ ਗੇਟ, ਹਾਲ ਬਾਜ਼ਾਰ, ਗੋਲ ਹੱਟੀ ਚੌਕ, ਵਿਰਾਸਤੀ ਮਾਰਗ, ਜਲਿ੍ਹਆਂ ਵਾਲਾ ਬਾਗ ਤੇ ਘੰਟਾ ਘਰ ਪਲਾਜ਼ਾ ਤੋਂ ਹੁੰਦਾ ਹੋਇਆ ਸ੍ਰੀ ਦਰਬਾਰ ਸਾਹਿਬ ਵਿਖੇ ਪੁੱਜ ਕੇ ਸੰਪੂਰਨ ਹੋਇਆ | ਇਸ ਨਗਰ ਕੀਰਤਨ ਵਿਚ ਪ੍ਰਧਾਨ ਡਾ: ਨਿੱਜਰ, ਆਨਰੇਰੀ ਸਕੱਤਰ ਸ. ਫ੍ਰੀਡਮ, ਸ. ਢਿੱਲੋਂ, ਸ. ਚੁੱਘ, ਜਾਇੰਟ ਸਕੱਤਰ ਇੰਜੀ. ਜਸਪਾਲ ਸਿੰਘ, ਡਾ: ਆਤਮਜੀਤ ਸਿੰਘ ਬਸਰਾ, ਤਰਲੋਚਨ ਸਿੰਘ, ਰਜਿੰਦਰ ਸਿੰਘ ਮਰਵਾਹਾ, ਗੁਰਭੇਜ ਸਿੰਘ, ਹਰਮਨਜੀਤ ਸਿੰਘ, ਰਬਿੰਦਰਬੀਰ ਸਿੰਘ ਭੱਲਾ, ਆਦਰਸ਼ ਪਿੰਦਰ ਸਿੰਘ ਮਾਨ, ਸਰਜੋਤ ਸਿੰਘ ਸਾਹਨੀ, ਮਨਮੋਹਨ ਸਿੰਘ, ਮਜੀਠਾ ਰੋਡ, ਇੰਦਰਜੀਤ ਸਿੰਘ ਅੜੀ, ਅਜਾਇਬ ਸਿੰਘ ਅਭਿਆਸੀ, ਮੋਹਨਜੀਤ ਸਿੰਘ ਭੱਲਾ, ਡਾ: ਸੁਖਬੀਰ ਸਿੰਘ, ਵਰਿੰਦਰਪਾਲ ਸਿੰਘ ਕੋਚਰ, ਅਮਰਜੀਤ ਸਿੰਘ ਰਾਜੇਵਾਲ, ਹਰਸੋਹਿਨ ਕੌਰ ਸਰਕਾਰੀਆ, ਕਮਲਜੀਤ ਸਿੰਘ ਕੋਹਲੀ, ਜਤਿੰਦਰਬੀਰ ਸਿੰਘ, ਬਲਵਿੰਦਰ ਸਿੰਘ ਬਵੇਜਾ, ਕੁਲਵਿੰਦਰ ਸਿੰਘ ਮਰਵਾਹਾ, ਜਗੀਰ ਸਿੰਘ, ਗੁਰਮਹਿੰਦਰ ਸਿੰਘ, ਇਕਬਾਲ ਸਿੰਘ ਸ਼ੈਰੀ, ਡਾ: ਏ. ਪੀ. ਐੱਸ. ਚਾਵਲਾ, ਉਰਮਿੰਦਰ ਕੌਰ ਤੇ ਮਨਜੀਤ ਕੌਰ ਸਮੇਤ ਵੱਡੀ ਗਿਣਤੀ ਵਿਚ ਦੀਵਾਨ ਮੈਂਬਰ, ਪਿ੍ੰਸੀਪਲ ਸਾਹਿਬਾਨ, ਅਧਿਆਪਕ ਅਤੇ ਵਿਦਿਆਰਥੀ ਸ਼ਾਮਿਲ ਸਨ |