09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਸੇਵਾ ਕੇਂਦਰਾਂ ਵਿਚ ਲੋਕਾਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਪ੍ਰਤੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਤਹਿਸੀਲਦਾਰ ਹਮੀਰ ਸਿੰਘ

Ad Position 21
No active advertisement
ਅਜੀਤ ਡੈਸਕ 27-12-2025
ਮਜੀਠਾ, 26 ਦਸੰਬਰ (ਮਨਿੰਦਰ ਸਿੰਘ ਸੋਖੀ)-ਸਰਕਾਰ ਅਤੇ ਉੱਚ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਲੋਕਾਂ ਨੂੰ ਬਿਨਾ ਖੱਜਲ ਖੁਆਰੀ ਸੇਵਾ ਕੇਦਰਾਂ ਵਿਚ ਸੇਵਾਵਾਂ ਦੇਣ ਦੀ ਆਪਣੀ ਵਚਨਬੱਧਤਾ ਨੂੰ ਬੜੇ ਸੁਚੱਜੇ ਢੰਗ ਨਾਲ ਨਿਭਾਇਆ ਜਾ ਰਿਹਾ ਹੈ ਪਰ ਇਸ ਦੇ ਬਾਵਜੂਦ ਕੁਝ ਸੇਵਾ ਕੇਂਦਰ ਜਿਨ੍ਹਾਂ ਵਿਚ ਮਜੀਠਾ ਅਤੇ ਵਡਾਲਾ ਵਿਚ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਸੀ ਜਿਸ ਨੂੰ ਮੁੱਖ ਰੱਖਦਿਆਂ ਸਬ ਡਵੀਜ਼ਨ ਮਜੀਠਾ ਅਧੀਨ ਆਉਂਦੀ ਤਹਿਸੀਲ ਮਜੀਠਾ ਦੇ ਤਹਿਸੀਲਦਾਰ ਹਮੀਰ ਸਿੰਘ ਵਲੋਂ ਲਗਾਤਾਰ ਲੋਕਾਂ ਵਲੋਂ ਸ਼ਿਕਾਇਤਾਂ ਮਿਲਣ ਤੇ ਅਚਨਚੇਤ ਚੈਕਿੰਗ ਕੀਤੀ ਗਈ | ਉਨ੍ਹਾਂ ਦੱਸਿਆ ਸਰਕਾਰੀ ਫੀਸ ਤੋਂ ਇਲਾਵਾ ਜੇਕਰ ਕੋਈ ਵੀ ਸੇਵਾ ਕੇਂਦਰ ਦਾ ਮੁਲਾਜ਼ਮ ਪੈਸੇ ਵੱਧ ਮੰਗਦਾ ਹੈ ਜਾਂ ਫਿਰ ਲੋਕਾਂ ਨੂੰ ਬਿਨਾਂ ਵਜਾ ਤੰਗ ਪ੍ਰੇਸ਼ਾਨ ਕਰਦਾ ਹੈ ਤਾਂ ਉਸ ਨੂੰ ਕਿਸੇ ਵੀ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ | ਤਹਿਸੀਲਦਾਰ ਮਜੀਠਾ ਨੇ ਕਿਹਾ ਕਿ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਕੋਈ ਵੀ ਸਰਕਾਰੀ ਸਹੂਲਤ ਜਿਹੜੀ ਇਨ੍ਹਾਂ ਸੇਵਾ ਕੇਂਦਰਾਂ ਵਲੋਂ ਲੋਕਾਂ ਨੂੰ ਦਿੱਤੀ ਜਾਂਦੀ ਹੈ ਉਸ ਪ੍ਰਤੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਉਨ੍ਹਾਂ ਸੇਵਾ ਕੇਂਦਰਾਂ ਦਾ ਰਿਕਾਰਡ ਵੀ ਚੈੱਕ ਕੀਤਾ ਅਤੇ ਉਨ੍ਹਾਂ ਨੂੰ ਸਖਤ ਚਿਤਾਵਨੀ ਵੀ ਦਿੱਤੀ ਕਿ ਭਵਿੱਖ ਵਿਚ ਕੋਈ ਵੀ ਵਿਅਕਤੀ ਸੇਵਾ ਕੇਂਦਰਾਂ ਦੇ ਸਟਾਫ ਵਲੋਂ ਖੱਜਲ ਖੁਆਰ ਨਹੀਂ ਹੋਣਾ ਚਾਹੀਦਾ | ਅਖ਼ੀਰ ਉਨ੍ਹਾਂ ਕਿਹਾ ਕਿ ਸਬ ਡਵੀਜ਼ਨ ਮਜੀਠਾ ਅਧੀਨ ਜਿੰਨੇ ਵੀ ਸੇਵਾ ਕੇਂਦਰ ਆਉਂਦੇ ਹਨ ਉਹ ਲੋਕਾਂ ਨੂੰ ਸਰਕਾਰ ਵਲੋਂ ਦਿੱਤੀਆਂ ਸੁੱਖ ਸਹੂਲਤਾਂ ਨੂੰ ਮਹੱਤਤਾ ਦੇਣ ਅਤੇ ਆਪਣੇ ਫਰਜ਼ਾਂ ਨੂੰ ਨਿਭਾਉਂਦਿਆਂ ਹਰ ਵਿਅਕਤੀ ਦੇ ਕੰਮ ਨੂੰ ਸਮੇਂ ਸਿਰ ਕਰਨ | ਇਸ ਮੌਕੇ ਰੀਡਰ ਪਵਨ ਸ਼ਰਮਾ, ਰੀਡਰ ਹਰਪ੍ਰੀਤ ਸਿੰਘ, ਡਲਵਿੰਦਰ ਕੁਮਾਰ ਸੇਟੈਨੋ ਮਜੀਠਾ ਸਮੇਤ ਵੱਡੀ ਗਿਣਤੀ 'ਚ ਲਾਭਪਾਤਰੀ ਸ਼ਾਮਲ ਸਨ |
Ad Position 22
No active advertisement
ਪਿਛਲੀ ਖ਼ਬਰ ਮਾਤਾ ਅਮਰਜੀਤ ਕੌਰ ਔਜਲਾ ਦਾ ਦਿਹਾਂਤ, ਅੰਤਿਮ ਸੰਸਕਾਰ ਅੱਜ <br/> ਅਗਲੀ ਖ਼ਬਰ ਹੈਰੋਇਨ ਅਤੇ ਡਰੱਗ ਮਨੀ ਸਮੇਤ ਨਸ਼ਾ ਤਸਕਰ ਕਾਬੂ
Ad Position 24