23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਪਿੰਡ ਮੱਲੀਆਂ ਵਿਖੇ ਸੰਦੀਪ ਸਿੰਘ ਏਅਰ ਦੀ ਅਗਵਾਈ 'ਚ ਹੋਈ ਮੀਟਿੰਗ

Ad Position 21
No active advertisement
ਅਜੀਤ ਡੈਸਕ 28-12-2025
ਜੰਡਿਆਲਾ ਗੁਰੂ, 27 ਦਸੰਬਰ (ਹਰਜਿੰਦਰ ਸਿੰਘ ਕਲੇਰ)-ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਹਲਕਾ ਜੰਡਿਆਲਾ ਗੁਰੂ ਦੇ ਇੰਚਾਰਜ ਸੰਦੀਪ ਸਿੰਘ ਏਆਰ ਦੀ ਅਗਵਾਈ ਹੇਠ ਪਿੰਡ ਮੱਲੀਆਂ ਸੁਪਰੀਮ ਸਿੰਘ ਮੱਲ੍ਹੀ ਦੇ ਗ੍ਰਹਿ ਵਿਖੇ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨਾਲ ਇੱਕ ਭਰਵੀਂ ਮੀਟਿੰਗ ਆਯੋਜਿਤ ਕੀਤੀ ਗਈ | ਮੀਟਿੰਗ ਦੌਰਾਨ ਸੰਦੀਪ ਸਿੰਘ ਏਆਰ ਨੇ ਪਾਰਟੀ ਵਰਕਰਾਂ ਨੂੰ ਕਿਹਾ ਕਿ ਆਗਾਮੀ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਦੀ ਮਜ਼ਬੂਤੀ ਅਤੇ ਬੇਹਤਰੀ ਲਈ ਪਿੰਡ-ਪਿੰਡ ਜਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ | ਲੋਕਾਂ ਨੂੰ ਦੱਸਿਆ ਗਿਆ ਕਿ ਕਿਵੇਂ ਕੁਝ ਪਾਰਟੀਆਂ ਨੇ ਸੂਬੇ ਵਿੱਚ ਆਪਣੀ ਸਿਆਸੀ ਦਬਦਬੇ ਦੀ ਖਾਤਰ ਝੂਠੇ ਵਾਅਦੇ ਕੀਤੇ ਅਤੇ ਪੰਜਾਬ ਦੇ ਨੌਜਵਾਨਾਂ, ਕਿਸਾਨਾਂ ਅਤੇ ਗਰੀਬ ਵਰਗ ਨੂੰ ਨੁਕਸਾਨ ਪਹੁੰਚਾਇਆ | ਸੰਦੀਪ ਸਿੰਘ ਏਆਰ ਨੇ ਮੀਟਿੰਗ ਵਿੱਚ ਇਹ ਵੀ ਉਲੇਖ ਕੀਤਾ ਕਿ ਜਿਲਾ ਪ੍ਰੀਸ਼ਦ ਬਲਾਕ ਸੰਮਤੀ ਚੋਣਾਂ ਦੌਰਾਨ ਆਪ ਸਰਕਾਰ ਨੇ ਹੱਦਾਂ ਪਾਰ ਕਰਦਿਆਂ ਅਕਾਲੀ ਦਲ ਦੇ ਉਮੀਦਵਾਰਾਂ ਦੇ ਪਰਚੇ ਰੱਦ ਕਰਵਾਏ ਅਤੇ ਜਿੱਤੇ ਹੋਏ ਮੈਂਬਰਾਂ ਨੂੰ ਵੀ ਹਾਰਿਆ ਹੋਇਆ ਦਿਖਾਇਆ ਗਿਆ, ਜੋ ਕਿ ਹੈਰਾਨੀਜਨਕ ਹੈ | ਉਨ੍ਹਾਂ ਨੇ ਇਹ ਵਾਅਦਾ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪਾਰਟੀ ਆਗਾਮੀ ਚੋਣਾਂ ਵਿੱਚ ਜੋਸ਼, ਜ਼ਜ਼ਬੇ ਅਤੇ ਏਕਤਾ ਨਾਲ ਲੜੇਗੀ | ਇਸ ਮੌਕੇ ਬਲਕਾਰ ਸਿੰਘ ਸਾਬਕਾ ਸਰਪੰਚ, ਮਨਜਿੰਦਰ ਸਿੰਘ,ਵੀਰ ਸਿੰਘ, ਹਰੀ ਸਿੰਘ, ਬਚਨ ਸਿੰਘ ਮੈਂਬਰ, ਮਨਬੀਰ ਸਿੰਘ, ਗੁਰਪਾਲ ਸਿੰਘ, ਭਗਵੰਤ ਸਿੰਘ, ਕੁਲਵੰਤ ਸਿੰਘ, ਸ਼ੁਬੇਗ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪੀ. ਬੀ. ਐੱਸ. ਮਾਲ ਚੌਕ ਮਹਿਤਾ ਵਾਲਿਆਂ ਵਲੋਂ ਨਗਰ ਕੀਰਤਨ ਦਾ ਸਵਾਗਤ <br/> ਅਗਲੀ ਖ਼ਬਰ ਸੇਂਟ ਕਬੀਰ ਸਕੂਲ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ
Ad Position 24