23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਕਸਬਾ ਚੋਗਾਵਾਂ 'ਚ ਲੱਗਦੇ ਜਾਮ ਦੀ ਸਮੱਸਿਆ ਨੂੰ ਲੈ ਕੇ ਪੁਲਿਸ ਨੇ ਕੀਤੀ ਤਾੜਨਾ

Ad Position 21
No active advertisement
ਅਜੀਤ ਡੈਸਕ 28-12-2025

ਚੋਗਾਵਾਂ, 27 ਦਸੰਬਰ (ਗੁਰਵਿੰਦਰ ਸਿੰਘ ਕਲਸੀ)- ਕਸਬਾ ਚੋਗਾਵਾਂ ਚੌਂਕ 'ਚ ਲੱਗਦੇ ਜਾਮ ਦੀ ਸਮੱਸਿਆ ਦਿਨ-ਬ-ਦਿਨ ਗੰਭੀਰ ਹੁੰਦੀ ਜਾ ਰਹੀ ਹੈ | ਇਸ ਸਬੰਧੀ ਥਾਣਾ ਲੋਪੋਕੇ ਦੇ ਮੁਖੀ ਨਰਿੰਦਰ ਸਿੰਘ ਨੇ ਕਸਬਾ ਚੋਗਾਵਾਂ ਅੰਦਰ ਵੱਧ ਰਹੇ ਟਰੈਫਿਕ ਅਤੇ ਜਾਮ ਵਗੈਰਾ ਦੀ ਸਮੱਸਿਆ ਨੂੰ ਧਿਆਨ 'ਚ ਰੱਖਦੇ ਹੋਏ ਦੁਕਾਨਦਾਰਾਂ ਨੂੰ ਹਦਾਇਤ ਜਾਰੀ ਕੀਤੀ ਕਿ ਦੁਕਾਨਦਾਰਾਂ ਵਲੋਂ ਨਾਜਾਇਜ਼ ਕਬਜ਼ੇ ਕੀਤੇ ਗਏ ਹਨ, ਉਨ੍ਹਾਂ ਨੂੰ ਹਟਾਇਆ ਜਾਵੇ | ਦੁਕਾਨਦਾਰ ਆਪਣੀ ਹਦੂਦ ਅੰਦਰ ਹੀ ਸਾਮਾਨ ਰੱਖਣ | ਇਸ ਤੋਂ ਬਾਹਰ ਰੱਖੇ ਸਾਮਾਨ ਨੂੰ ਚੁੱਕਿਆ ਜਾਵੇ, ਨਹੀਂ ਤਾਂ ਕਾਰਵਾਈ ਕੀਤੀ ਜਾਵੇਗੀ | ਉਨ੍ਹਾਂ ਦੁਕਾਨ ਅੱਗੇ ਸਰਕਾਰੀ ਜਗ੍ਹਾ 'ਤੇ ਲੱਗੀਆਂ ਸਬਜ਼ੀਆਂ ਅਤੇ ਫਰੂਟ ਵਾਲੀਆਂ ਰੇੜੀਆਂ ਲਗਾਉਣ ਵਾਲਿਆਂ ਨੂੰ ਸਖਤ ਤਾੜਨਾ ਕੀਤੀ ਕਿ ਇੱਥੇ ਰੇੜੀਆਂ ਨਾ ਲਗਾਈਆਂ ਜਾਣ | ਕੱਲ ਤੋਂ ਜੇਕਰ ਕਿਸੇ ਨੇ ਵੀ ਟਰੈਫਿਕ ਨੇ ਨਿਯਮਾਂ ਦੀ ਉਲੰਘਣਾ ਕੀਤੀ ਤਾਂ ਉਨ੍ਹਾਂ ਦਾ ਸਾਰਾ ਸਾਮਾਨ ਜਬਤ ਕਰਕੇ ਕਾਰਵਾਈ ਕੀਤੀ ਜਾਵੇਗੀ | ਉਨ੍ਹਾਂ ਬੱਸ ਚਾਲਕਾਂ ਨੂੰ ਅਪੀਲ ਕੀਤੀ ਕਿ ਉਹ ਸਵਾਰੀਆਂ ਬੱਸ ਅੱਡੇ ਤੋਂ ਹੀ ਚੜਾਉਣ ਤੇ ਉਤਾਰਨ ਤਾਂ ਜੋ ਟਰੈਫਿਕ ਦੀ ਸਮੱਸਿਆ ਵਿਚ ਕੋਈ ਮੁਸ਼ਕਿਲ ਨਾ ਆਵੇ | ਇਸ ਨਾਲ ਲੋਕਾਂ ਨੂੰ ਬਹੁਤ ਪ੍ਰੇਸ਼ਾਨੀ ਹੁੰਦੀ ਹੈ | ਉਨ੍ਹਾਂ ਕਿਹਾ ਕਿ ਪੁਲਿਸ ਕਸਬੇ ਅੰਦਰ ਟਰੈਫਿਕ ਨੂੰ ਪੂਰੀ ਤਰ੍ਹਾਂ ਵਧੀਆ ਤਰੀਕੇ ਨਾਲ ਚਲਾਉਣ ਲਈ ਪੂਰੀ ਕੋਸ਼ਿਸ਼ ਕਰ ਰਹੀ ਹੈ | ਪਰ ਲੋਕਾਂ ਦਾ ਸਹਿਯੋਗ ਵੀ ਬਹੁਤ ਜ਼ਰੂਰੀ ਹੈ | ਲੋਕਾਂ ਨੂੰ ਟਰੈਫਿਕ ਨਿਯਮਾਂ ਦੀ ਪਾਲਣਾ ਕਰਕੇ ਪੁਲਿਸ ਨੂੰ ਸਹਿਯੋਗ ਦੇਣਾ ਚਾਹੀਦਾ ਹੈ |


Ad Position 22
No active advertisement
ਪਿਛਲੀ ਖ਼ਬਰ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਦੁੱਧ ਦੇ ਲਗਾਏ ਲੰਗਰ ਅਗਲੀ ਖ਼ਬਰ -ਈਸਟਵੁੱਡ ਗੋਲੀਕਾਂਡ ਮਾਮਲਾ-<br> ਪੁਲਿਸ ਵਲੋਂ ਨੌਜਵਾਨ ਗਿ੍ਫ਼ਤਾਰ, ਪਿਸਤੌਲ ਤੇ ਕਾਰਤੂਸ ਬਰਾਮਦ
Ad Position 24