ਬਾਬਾ ਬਕਾਲਾ ਸਾਹਿਬ, 27 ਦਸੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਇਤਿਹਾਸਕ ਗੁਰਦੁਆਰਾ ਨੌਵੀਂ ਪਾਤਿਸ਼ਾਹੀ ਬਾਬਾ ਬਕਾਲਾ ਸਾਹਿਬ (ਤਪ ਅਸਥਾਨ ਸ੍ਰੀ ਭੋਰਾ ਸਾਹਿਬ) ਵਿਖੇ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਤੇ ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਗੁਰਮਤਿ ਸਮਾਗਮ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕਰਵਾਏ ਗਏ | ਦੀਵਾਨ ਹਾਲ ਵਿਖੇ ਸਜੇ ਧਾਰਮਿਕ ਦੀਵਾਨਾਂ ਵਿਚ ਸ੍ਰੁੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਉਪਰੰਤ ਭਾਈ ਮਨਪ੍ਰੀਤ ਸਿੰਘ ਦੇਵੀਦਾਸਪੁਰ-ਭਾਈ ਬਲਜਿੰਦਰ ਸਿੰਘ ਗਹਿਰੀ ਮੰਡੀ ਦੇ ਜਥੇ ਨੇ ਗੁਰਬਾਣੀ ਦਾ ਮਨੋਹਰ ਕੀਰਤਨ ਕੀਤਾ | ਭਾਈ ਜੱਜ ਸਿੰਘ ਪ੍ਰਚਾਰਕ ਨੇ ਕਥਾ ਅਤੇ ਭਾਈ ਰਛਪਾਲ ਸਿੰਘ ਗ੍ਰੰਥੀ ਸਿੰਘ ਨੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ | ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਸਮੂਹ ਸੰਗਤਾਂ ਨੇ ਮੂਲ ਮੰਤਰ ਦੇ ਪਾਠ ਕੀਤੇ | ਇਸ ਮੌਕੇ ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਜੋਗਾ ਸਿੰਘ ਵਲੋਂ ਬਾਬਾ ਸੁੱਖਾ ਸਿੰਘ, ਬਾਬਾ ਬਲਕਾਰ ਸਿੰਘ ਨੰਬਰਦਾਰ ਸੁਧਾਰ (ਕਾਰ ਸੇਵਾ ਕਿਲਾ ਆਨੰਦਗੜ੍ਹ ਸਾਹਿਬ), ਬਾਬਾ ਅਵਤਾਰ ਸਿੰਘ ਬੱਬੂ (ਕਾਰ ਸੇਵਾ ਸਰਹਾਲੀ ਵਾਲਿਆਂ), ਹੈੱਡਗ੍ਰੰਥੀ ਭਾਈ ਕੇਵਲ ਸਿੰਘ ਅਤੇ ਭਾਈ ਹਰਦੇਵ ਸਿੰਘ ਬੁਤਾਲਾ ਹੈੱਡਗਗ੍ਰੰਥੀ ਨੇ ਜਿੱਥੇ ਸੰਗਤਾਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ, ਉਥੇ ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਸਮੇਤ ਸ਼ਹੀਦਾਂ ਨੂੰ ਕੋਟਿ ਕੋਟ ਪ੍ਰਣਾਮ ਕੀਤਾ | ਇਸ ਮੌਕੇ ਮੈਨੇਜਰ ਭਾਈ ਗੁਰਪ੍ਰੀਤ ਸਿੰਘ ਮੱਲੇਵਾਲ, ਐਡੀਸ਼ਨਲ ਮੈਨੇਜਰ ਭਾਈ ਬਲਜੀਤ ਸਿੰਘ ਕੰਗ, ਮੀਤ ਮੈਨੇਜਰ ਭਾਈ ਜਗਤਾਰ ਸਿੰਘ, ਜਥੇਦਾਰ ਜਰਨੈਲ ਸਿੰਘ ਚੀਮਾਂਬਾਠ, ਮਾਸਟਰ ਇਕਬਾਲ ਸਿੰਘ, ਤੇਜਿੰਦਰ ਸਿੰਘ ਅਠੌਲਾ, ਅਮਰਜੀਤ ਸਿੰਘ ਅਕਾਊਾਟੈਂਟ, ਬਲਵਿੰਦਰ ਸਿੰਘ ਕੰਵਲ, ਮੈਂਬਰ ਅਜੀਤ ਸਿੰਘ, ਕਸ਼ਮੀਰ ਸਿੰਘ ਜੋਧਪੁਰੀ, ਭੁਪਿੰਦਰ ਸਿੰਘ ਬਾਬਾ ਬਕਾਲਾ ਸਾਹਿਬ ਮੋੜ, ਜਸਵੰਤ ਸਿੰਘ ਦਿੱਲੀ, ਮੁਖਤਿਆਰ ਸਿੰਘ ਭਾਗੇਵਾਲੀਆ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ |