28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-12-2025

ਗੁਰਦੁਆਰਾ ਬਾਬਾ ਹਿੰਮਤ ਸਿੰਘ ਮਜੀਠਾ ਵਿਖੇ ਸ਼ਹਾਦਤਾਂ ਦੇ ਸੰਬੰਧ 'ਚ ਧਾਰਮਿਕ ਸਮਾਗਮ

Ad Position 21
No active advertisement
ਅਜੀਤ ਡੈਸਕ 29-12-2025

ਮਜੀਠਾ, 28 ਦਸੰਬਰ (ਮਨਿੰਦਰ ਸਿੰਘ ਸੋਖੀ)-ਗੁਰਦੁਆਰਾ ਬਾਬਾ ਹਿੰਮਤ ਸਿੰਘ ਜੀ ਮਜੀਠਾ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਚਾਰ ਸਾਹਿਬਜ਼ਾਦਿਆਂ, ਮਾਤਾ ਗੁਜਰੀ ਜੀ ਅਤੇ ਬਾਬਾ ਮੋਤੀ ਰਾਮ ਮਹਿਰਾ ਦੀ ਅਦੁੱਤੀ ਸ਼ਹਾਦਤ ਦੇ ਸੰਬੰਧ ਵਿਚ ਵਿਸ਼ਾਲ ਧਾਰਮਿਕ ਸਮਾਗਮ ਕਰਾਇਆ ਗਿਆ | ਜਿਸ ਵਿਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੈਣ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ, ਜਿਸ ਵਿਚ ਪੰਥ ਪ੍ਰਸਿੱਧ ਰਾਗੀ ਭਾਈ ਅਮਨਦੀਪ ਸਿੰਘ ਦੇ ਜਥੇ ਵਲੋਂ ਮਨੋਹਰ ਗੁਰਬਾਣੀ ਕੀਰਤਨ ਅਤੇ ਭਾਈ ਰਸ਼ਪਾਲ ਸਿੰਘ ਕਵੀਸ਼ਰ ਨੇ ਗੁਰਮਤਿ ਵਿਚਾਰਾਂ ਅਤੇ ਬੀਰ ਰਸ ਕਵਿਤਾਵਾਂ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ | ਗ੍ਰੰਥੀ ਭਾਈ ਮਨਦੀਪ ਸਿੰਘ ਨੇ ਸ੍ਰੀ ਗੁਰੂ ਗੋਬਿੰਦ ਸਿਘ ਜੀ ਦੀ ਜੀਵਨੀ, ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਅਤੇ ਮਾਤਾ ਗੁਜਰੀ ਜੀ ਦੀ ਸਾਹਿਬਜ਼ਾਦਿਆਂ ਨੂੰ ਦਿੱਤੀ ਸਿੱਖਿਆ ਅਤੇ ਬਾਬਾ ਮੋਤੀ ਰਾਮ ਮਹਿਰਾ ਜੀ ਵਲੋਂ ਗੁਰੂ ਘਰ ਨਾਲ ਅਤੇ ਗੁਰੂ ਜੀ ਦੇ ਪਰਿਵਾਰ ਨਾਲ ਦਿਖਾਈ ਵਫਾਦਾਰੀ ਬਾਰੇ ਵਿਚ ਸੰਗਤਾਂ ਨੂੰ ਜਾਣੂੰ ਕਰਾਇਆ | ਇਸ ਮੌਕੇ ਗੁਰਦੁਆਰਾ ਕਮੇਟੀ ਪ੍ਰਧਾਨ ਲਖਵਿੰਦਰ ਸਿੰਘ, ਅਮਰਜੀਤ ਸਿੰਘ, ਭੁਪਿੰਦਰ ਸਿੰਘ ਗਿੱਲ, ਹਰਵਿੰਦਰ ਸਿੰਘ, ਸਤਨਾਮ ਸਿੰਘ, ਬਲਜੀਤ ਸਿੰਘ, ਮਾਣ ਸਿੰਘ, ਸੋਨੂੰ ਜਿਊਲਰਜ਼, ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸਿਮਰਨਜੀਤ ਸਿੰਘ ਮਾਨ ਤੇ ਵਿਧਾਇਕ ਕੁੰਵਰ ਵਿਜੈਪ੍ਰਤਾਪ ਪੰਜਾਬ ਦੇ ਕੱਦਾਵਾਰ ਆਗੂ- ਬਿਕਰਮ ਸਿੰਘ ਚੀਮਾਬਾਠ ਅਗਲੀ ਖ਼ਬਰ ਖ਼ਾਲਸਾ ਕਾਲਜ ਸਤਲਾਣੀ ਸਾਹਿਬ 'ਚ ਐੱਨ. ਐੱਸ. ਐੱਸ. ਯੂਨਿਟ ਦੇ ਕੈਂਪ ਦੀ ਸਮਾਪਤੀ ਮਿਹਨਤੀ ਵਿਦਿਆਰਥੀਆਂ ਨੂੰ ਕੀਤਾ ਸਨਮ...
Ad Position 24