28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-12-2025

ਸ੍ਰੀ ਹੇਮਕੁੰਟ ਸਾਹਿਬ ਲੰਗਰ ਸੇਵਾ ਸੁਸਾਇਟੀ ਅਜਨਾਲਾ ਵਲੋਂ ਗੁਰਮਤਿ ਸਮਾਗਮ

Ad Position 21
No active advertisement
ਅਜੀਤ ਡੈਸਕ 29-12-2025

ਅਜਨਾਲਾ, 28 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਅਦੁੱਤੀ ਸ਼ਹਾਦਤ ਨੂੰ ਸਮਰਪਿਤ ਸ੍ਰੀ ਹੇਮਕੁੰਟ ਸਾਹਿਬ ਲੰਗਰ ਸੇਵਾ ਸੁਸਾਇਟੀ ਅਜਨਾਲਾ ਵਲੋਂ ਗੁਰਦੁਆਰਾ ਭਗਤ ਨਾਮਦੇਵ ਜੀ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਚੌਥਾ ਸਾਲਾਨਾ ਗੁਰਮਤਿ ਸਮਾਗਮ ਕਰਵਾਇਆ ਗਿਆ | ਗੁਰਦੁਆਰਾ ਭਗਤ ਨਾਮਦੇਵ ਜੀ ਵਿਖੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਸਜਾਏ ਧਾਰਮਿਕ ਦੀਵਾਨਾਂ ਦੌਰਾਨ ਰਾਗੀ ਭਾਈ ਅਨੋਖ ਸਿੰਘ ਅਜਨਾਲਾ, ਧਰਮ ਪ੍ਰਚਾਰ ਕਮੇਟੀ ਦੇ ਪ੍ਰਚਾਰਕ ਭਾਈ ਬਲਕਾਰ ਸਿੰਘ ਅਜਨਾਲਾ ਅਤੇ ਢਾਡੀ ਗਿਆਨੀ ਕੁਲਦੀਪ ਸਿੰਘ ਖਾਪਰਖੇੜੀ ਸਮੇਤ ਹੋਰ ਜਥਿਆਂ ਵਲੋਂ ਆਈਆਂ ਸੰਗਤਾਂ ਨੂੰ ਗੁਰ ਇਤਿਹਾਸ ਸੁਣਾ ਕੇ ਨਿਹਾਲ ਕੀਤਾ | ਸਮਾਗਮ 'ਚ ਭਾਜਪਾ ਓ. ਬੀ. ਸੀ. ਮੋਰਚਾ ਦੇ ਸੂਬਾ ਪ੍ਰਧਾਨ ਤੇ ਹਲਕਾ ਅਜਨਾਲਾ ਦੇ ਸਾਬਕਾ ਵਿਧਾਇਕ ਬੋਨੀ ਅਮਰਪਾਲ ਸਿੰਘ ਅਜਨਾਲਾ ਅਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਕੌਮੀ ਮੀਤ ਪ੍ਰਧਾਨ ਤੇ ਹਲਕਾ ਅਜਨਾਲਾ ਦੇ ਇੰਚਾਰਜ ਜੋਧ ਸਿੰਘ ਸਮਰਾ ਨੇ ਵਿਸ਼ੇਸ਼ ਤੌਰ 'ਤੇ ਹਾਜ਼ਰੀ ਭਰੀ | ਜਿਨ੍ਹਾਂ ਨੂੰ ਸੁਸਾਇਟੀ ਆਗੂਆਂ ਵਲੋਂ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ | ਸਮਾਗਮ 'ਚ ਹੋਰਨਾਂ ਤੋਂ ਇਲਾਵਾ ਡੀ. ਆਈ. ਜੀ. ਸੰਜੀਵ ਰਾਮਪਾਲ, ਭਾਈ ਜ਼ੋਰਾਵਰ ਸਿੰਘ, ਅਮਰਜੀਤ ਸਿੰਘ ਬਾਜਵਾ, ਕੀਰਤਨ ਦਰਬਾਰ ਸੇਵਾ ਸੁਸਾਇਟੀ ਦੇ ਕਨਵੀਨਰ ਭੁਪਿੰਦਰ ਸਿੰਘ ਬੈਂਕ ਵਾਲੇ, ਸ਼ਿਵਦੀਪ ਸਿੰਘ ਚਾਹਲ, ਸਰਵਣ ਸਿੰਘ ਨੇਪਾਲ, ਸੁਖਤਿੰਦਰ ਸਿੰਘ ਰਾਜੂ, ਜਸਬੀਰ ਸਿੰਘ ਢਿੱਲੋਂ, ਸੁਰਜੀਤ ਸਿੰਘ ਖੰਡਮਿੱਲ ਵਾਲੇ, ਤਲਵਿੰਦਰ ਸਿੰਘ ਪੁਰਬਾ, ਹਰਜਿੰਦਰ ਸਿੰਘ ਨਿੱਕੋ ਸਰਾਂ, ਖ਼ਜ਼ਾਨਚੀ ਵਿਜੇ ਕੁਮਾਰ ਅਰੋੜਾ, ਪਰਮਜੀਤ ਸਿੰਘ ਪੰਮਾ ਡੀਪੂ ਹੋਲਡਰ, ਤੇਜਿੰਦਰ ਸਿੰਘ ਸੋਨੂੰ ਚੱਕੀ ਵਾਲੇ, ਰਸ਼ਪਾਲ ਸਿੰਘ ਕੋਟਲਾ ਕਾਜੀਆਂ, ਮਲਕੀਤ ਸਿੰਘ ਅਤੇ ਡਾ: ਦਲਬੀਰ ਸਿੰਘ ਸਮੇਤ ਹੋਰ ਸੰਗਤਾਂ ਨੇ ਹਾਜ਼ਰੀ ਭਰੀ |

Ad Position 22
No active advertisement
ਪਿਛਲੀ ਖ਼ਬਰ ਅੰਮਿ੍ਤਸਰ ਤੋਂ ਡੇਰਾ ਬਾਬਾ ਨਾਨਕ ਰੂਟ 'ਤੇ ਮੁਸਾਫਰ ਨਿੱਜੀ ਬੱਸਾਂ ਵਾਲਿਆਂ ਦੀ ਮਨਮਾਨੀ ਤੋਂ ਪ੍ਰੇਸ਼ਾਨ, ਰੋਡਵੇਜ਼ ਲਾਰੀਆ... ਅਗਲੀ ਖ਼ਬਰ ਸਿਮਰਨਜੀਤ ਸਿੰਘ ਮਾਨ ਤੇ ਵਿਧਾਇਕ ਕੁੰਵਰ ਵਿਜੈਪ੍ਰਤਾਪ ਪੰਜਾਬ ਦੇ ਕੱਦਾਵਾਰ ਆਗੂ- ਬਿਕਰਮ ਸਿੰਘ ਚੀਮਾਬਾਠ
Ad Position 24