ਬਾਬਾ ਬਕਾਲਾ ਸਾਹਿਬ, 28 ਦਸੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਬੀਤੇ ਕੱਲ੍ਹ ਗੁਰੂ ਬਾਜ਼ਾਰ ਬਾਬਾ ਬਕਾਲਾ ਸਾਹਿਬ ਤੋਂ ਇਕ ਮੋਟਰ ਸਾਈਕਲ ਚੋਰੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸੰਬੰਧੀ ਪ੍ਰਦੀਪ ਸਿੰਘ ਪੁੱਤਰ ਹਰਦੇਵ ਸਿੰਘ ਵਾਸੀ ਬਾਬਾ ਬਕਾਲਾ ਸਾਹਿਬ ਨੇ ਪੁਲਿਸ ਚੌਂਕੀ ਬਾਬਾ ਬਕਾਲਾ ਸਾਹਿਬ ਵਿਖੇ ਰਿਪੋਰਟ ਦਰਜ ਕਰਾਈ ਹੈ ਕਿ ਉਸਦਾ ਮੋਟਰ ਸਾਈਕਲ ਹੌਂਡਾ ਡਰੀਮ ਯੂਵਾ ਸ਼ਾਮ 7.30 ਵਜੇ ਐੱਸ.ਬੀ.ਆਈ. ਬੈਂਕ ਦੇ ਏ.ਟੀ.ਐੱਮ. ਲਾਗਿਓਾ ਚੋਰੀ ਹੋ ਗਿਆ ਹੈ | ਉਸਨੇ ਮੰਗ ਕੀਤੀ ਹੈ ਕਿ ਸੀ.ਸੀ.ਟੀ.ਵੀ. ਕੈਮਰੇ ਖੰਘਾਲ ਕੇ ਉਸ ਦਾ ਮੋਟਰਸਾਈਕਲ ਲੱਭਿਆ ਜਾਵੇ |