ਬਾਬਾ ਬਕਾਲਾ ਸਾਹਿਬ, 28 ਦਸੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਨੌਵੀਂ ਪਾਤਿਸ਼ਾਹੀ ਤੋਂ ਸਜਾਏ ਗਏ ਨਗਰ ਕੀਰਤਨ ਦਾ ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ ਹੈੱਡਕੁਆਟਰ ਗਰਦੁਆਰਾ ਛੇਵੀਂ ਪਾਤਿਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਤਰਨਾ ਦਲ ਦੇ ਮੌਜੂਦਾ 16ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਜੋਗਾ ਸਿੰਘ ਦੀ ਅਗਵਾਈ ਹੇਠ ਭਰਵਾਂ ਸਵਾਗਤ ਕੀਤਾ ਗਿਆ | ਇਸ ਮੌਕੇ ਬਾਬਾ ਸੁੱਖਾ ਸਿੰਘ ਨੇ ਪੰਜਾਂ ਪਿਆਰਿਆਂ ਅਤੇ ਪੁੱਜੀਆਂ ਸ਼ਖਸੀਅਤਾਂ ਨੂੰ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਮੈਨੇਜਰ ਗੁਰਪ੍ਰੀਤ ਸਿੰਘ ਮੱਲੇਵਾਲ, ਐਡੀਸ਼ਨਲ ਮੈਨੇਜਰ ਭਾਈ ਬਲਜੀਤ ਸਿੰਘ ਕੰਗ, ਮੀਤ ਮੈਨੇਜਰ ਭਾਈ ਜਗਤਾਰ ਸਿੰਘ, ਬਾਬਾ ਭਗਵਾਨ ਸਿੰਘ, ਜ: ਜਰਨੈਲ ਸਿੰਘ ਚੀਮਾਂਬਾਠ, ਦਲਬੀਰ ਸਿੰਘ ਖਾਲਸਾ, ਮਾਸਟਰ ਇਕਬਾਲ ਸਿੰਘ, ਪਿ੍ੰਸੀਪਲ ਦਿਲਬਾਗ ਸਿੰਘ ਭੁੱਲਰ, ਬਲਵਿੰਦਰ ਸਿੰਘ ਕੰਵਲ, ਸੂਬੇਦਾਰ ਹਰਜੀਤ ਸਿੰਘ, ਹੈੱਡਗ੍ਰੰਥੀ ਭਾਈ ਹਰਦੇਵ ਸਿੰਘ, ਭਾਈ ਭੁਪਿੰਦਰ ਸਿੰਘ, ਕਸ਼ਮੀਰ ਸਿੰਘ ਜੋਧਪੁਰੀ, ਮੁਖਤਾਰ ਸਿੰਘ ਭਾਗੇਵਾਲ, ਰਾਜਵਿੰਦਰ ਸਿੰਘ ਮਾਹਲਾ ਆਦਿ ਨੇ ਹਾਜ਼ਰੀ ਭਰੀ |