16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-12-2025

ਗ੍ਰਾਮ ਪੰਚਾਇਤ ਬੁਤਾਲਾ ਵਲੋਂ ਐੱਮ.ਬੀ.ਬੀ.ਐੱਸ. ਡਾਕਟਰ ਦੀ ਨਿਯੁਕਤੀ <br/>

Ad Position 21
repet_subhas-goyals [Copy P29]
ਅਜੀਤ ਡੈਸਕ 30-12-2025

ਬਾਬਾ ਬਕਾਲਾ ਸਾਹਿਬ, 29 ਦਸੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਗ੍ਰਾਮ ਪੰਚਾਇਤ ਬੁਤਾਲਾ ਦੇ ਸਹਿਯੋਗ ਸਦਕਾ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਕਲੀਨੀਕਲ ਲੈਬ ਅਤੇ ਡਾਇਗਨੋਸਟਿਕ ਸੈਂਟਰ ਸ਼ੁਰੂ ਕੀਤਾ ਗਿਆ ਹੈ ਅਤੇ ਜਲਦ ਹੀ ਡੈਂਟਲ ਕਲੀਨਿਕ ਅਤੇ ਫਿਜ਼ੀਓਥਰੈਪੀ ਸੈਂਟਰ ਖੋਲ੍ਹੇ ਜਾਣ ਦੀ ਵੀ ਤਜਵੀਜ਼ ਹੈ | ਉਥੇ ਹੀ ਅੱਜ ਵਿਸ਼ੇਸ਼ ਉਪਰਾਲੇ ਤਹਿਤ ਪੰਚਾਇਤ ਵਲੋਂ ਪਿੰਡ, ਇਲਾਕਾ ਨਿਵਾਸੀਆਂ ਦੀ ਸਹੂਲਤ ਹਿੱਤ ਐੱਮ.ਬੀ.ਬੀ.ਐੱਸ. ਡਾਕਟਰ ਦਾ ਪ੍ਰਬੰਧ ਕੀਤਾ ਗਿਆ ਹੈ, ਜੋ ਹਰ ਐਤਵਾਰ ਸਵੇਰੇ 9 ਤੋਂ ਦੁਪਹਿਰ 3 ਵਜੇ ਤੱਕ ਮੈਡੀਕਲ ਸੇਵਾਵਾਂ ਪ੍ਰਦਾਨ ਕਰਨਗੇ | ਸੁਖਵਿੰਦਰ ਸਿੰਘ ਸਰਪੰਚ ਬੁਤਾਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡਾ. ਰਵਨੀਤ ਕੌਰ ਗਿੱਲ (ਮੈਡੀਕਲ ਅਫ਼ਸਰ) ਵਲੋਂ ਕੋਈ ਫੀਸ ਨਹੀਂ ਲਈ ਜਾਵੇਗੀ, ਸਗੋਂ ਦਵਾਈਆਂ ਵੀ ਲਾਗਤ ਮੁੱਲ 'ਤੇ ਮੁਹੱਈਆ ਕਰਵਾਈਆਂ ਜਾਣਗੀਆਂ | ਇਸ ਸ਼ੁਭ ਕਾਰਜ ਦੀ ਆਰੰਭਤਾ ਵੇਲੇ ਡਾ. ਰਵਨੀਤ ਕੌਰ ਗਿੱਲ, ਗੁਰਪ੍ਰੀਤ ਸਿੰਘ, ਬਲਤੇਜ ਸਿੰਘ, ਪ੍ਰਭਜੋਤ ਸਿੰਘ ਖੇਤੀਬਾੜੀ ਵਿਸਥਾਰ ਅਫਸਰ, ਪ੍ਰਭਜੀਤ ਸਿੰਘ ਖਾਲਸਾ, ਮਨਦੀਪ ਸਿੰਘ, ਅਰਵਿੰਦਰ ਸਿੰਘ, ਹਰਸਿਮਰਤ ਸਿੰਘ, ਮਨਤੇਜ ਸਿੰਘ ਖਾਲਸਾ, ਜਗਜੀਤ ਸਿੰਘ ਜੱਗੀ, ਸੰਜੂ ਸਿੰਘ, ਅਮਨਤੇਜ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪਿੰਡ ਤਰਸਿੱਕਾ 'ਚ ਕੀਰਤਨ ਦਰਬਾਰ ਸਜਾਇਆ <br/> ਅਗਲੀ ਖ਼ਬਰ ਹਾਈ ਕੋਰਟ ਦੇ ਜੱਜ ਅਨੂਪ ਚਿਟਕਾਰਾ ਗੁਰਦੁਆਰਾ ਨੌਵੀਂ ਪਾਤਿਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਹੋਏ ਨਤਮਸਤਕ <br/>
Ad Position 24