16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-12-2025

ਬਾਬਾ ਬਕਾਲਾ ਸਾਹਿਬ ਨੂੰ ਪੰਜਾਬ ਦਾ ਸੁੰਦਰ ਅਤੇ ਸਵੱਛ ਨਗਰ ਬਣਾਵਾਂਗੇ-ਪ੍ਰਧਾਨ ਸੁਰਜੀਤ ਸਿੰਘ ਕੰਗ <br/>

Ad Position 21
repet_subhas-goyals [Copy P29]
ਅਜੀਤ ਡੈਸਕ 30-12-2025

ਬਾਬਾ ਬਕਾਲਾ ਸਾਹਿਬ, 29 ਦਸੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਨੂੰ ਹਲਕੇ ਦਾ ਹੀ ਨਹੀਂ ਪੂਰੇ ਪੰਜਾਬ ਦਾ ਸੁੰਦਰ ਅਤੇ ਸਵੱਛ ਨਗਰ ਬਣਾਵਾਂਗੇ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਇੱਥੇ ਨਗਰ ਪੰਚਾਇਤ ਬਾਬਾ ਬਕਾਲਾ ਸਾਹਿਬ ਦੇ ਪ੍ਰਧਾਨ ਸੁਰਜੀਤ ਸਿੰਘ ਕੰਗ ਨੇ ਕੌਂਸਲਰ ਸਾਹਿਬਾਨ ਨਾਲ ਇਕ ਮੀਟਿੰਗ ਦੌਰਾਨ ਕੀਤਾ | ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ, ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਦਾ ਹਲਕਾ ਬਾਬਾ ਬਕਾਲਾ ਸਾਹਿਬ ਅਤੇ ਗੁਰੂ ਨਗਰੀ ਬਾਬਾ ਬਕਾਲਾ ਸਾਹਿਬ ਵਿਚ ਮੁੱਖ ਸੜਕਾਂ ਬਣਾਉਣ ਅਤੇ ਗੁਰੂ ਨਗਰੀ ਵਿਚ ਬਹੁਤ ਹੀ ਵਧੀਆ ਟਾਈਲਾਂ ਲਗਾਉਣ 'ਤੇ ਧੰਨਵਾਦ ਕੀਤਾ | ਇਸ ਮੌਕੇ ਉਨ੍ਹਾਂ ਦੇ ਨਾਲ ਐੱਮ.ਸੀ. ਜੈਮਲ ਸਿੰਘ ਭੁੱਲਰ, ਮਨਜਿੰਦਰ ਸਿੰਘ, ਰਵੀ ਸਿੰਘ, ਵਾਇਸ ਪ੍ਰਧਾਨ ਸੁਖਵਿੰਦਰ ਕੌਰ ਪਤਨੀ ਪਰਮਜੀਤ ਸਿੰਘ ਭੁੱਲਰ, ਮਨਜੀਤ ਕੌਰ, ਸੁਖਜੀਤ ਕੌਰ ਕੰਗ, ਸੀਨੀਅਰ ਆਗੂ ਬਲਸ਼ਰਨ ਸਿੰਘ, ਜਥੇਦਾਰ ਰੇਸ਼ਮ ਸਿੰਘ, ਸੁਰਿੰਦਰ ਸਿੰਘ ਸੰਧੂ, ਸੁਖਦੇਵ ਸਿੰਘ, ਜਗਦੀਪ ਸਿੰਘ, ਦਿਲਬਾਗ ਸਿੰਘ, ਨਿੰਦਰ ਸਿੰਘ ਅਤੇ ਸਮੂਹ ਸਾਥੀਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਕੰਮਾਂ ਸਦਕਾ ਆਮ ਲੋਕਾਂ ਦਾ ਦਿਲ ਜਿੱਤਿਆ ਹੈ ਅਤੇ ਬਹੁਤ ਜਲਦ ਜਦੋਂ ਗੁਰੂ ਨਗਰੀ ਬਾਬਾ ਬਕਾਲਾ ਸਾਹਿਬ ਦੇ ਸਾਰੇ ਕੰਮ ਪੂਰੇ ਹੋ ਜਾਣਗੇ ਅਤੇ ਗੁਰੂ ਨਗਰੀ ਬਹੁਤ ਹੀ ਸੁੰਦਰ ਅਤੇ ਸਾਫ ਹੋਵੇਗੀ |

Ad Position 22
No active advertisement
ਪਿਛਲੀ ਖ਼ਬਰ 'ਸਫ਼ਰ-ਏ-ਸ਼ਹਾਦਤ' ਨੂੰ ਸਮਰਪਿਤ ਨਿਜ਼ਾਮਪੁਰ ਵਿਖੇ ਸ਼ਹੀਦੀ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਭਾਜਪਾ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਦੇ ਪ੍ਰਧਾਨ ਹਰਦੀਪ ਸਿੰਘ ਗਿੱਲ ਵਲੋਂ ਨਿਯੁਕਤੀਆਂ <br/>
Ad Position 24