16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-12-2025

'ਸਫ਼ਰ-ਏ-ਸ਼ਹਾਦਤ' ਨੂੰ ਸਮਰਪਿਤ ਨਿਜ਼ਾਮਪੁਰ ਵਿਖੇ ਸ਼ਹੀਦੀ ਸਮਾਗਮ ਕਰਵਾਇਆ <br/>

Ad Position 21
repet_subhas-goyals [Copy P29]
ਅਜੀਤ ਡੈਸਕ 30-12-2025
ਨਵਾਂ ਪਿੰਡ, 29 ਦਸੰਬਰ (ਜਸਪਾਲ ਸਿੰਘ)- 20 ਦਸੰਬਰ ਤੋਂ ਦੇਸ਼, ਵਿਦੇਸ਼ਾਂ 'ਚ ਆਰੰਭ ਹੋਏ 'ਸਫ਼ਰ-ਏ-ਸ਼ਹਾਦਤ' ਸ਼ਹੀਦੀ ਸਮਾਗਮਾਂ ਦੀ ਲੜੀ ਤਹਿਤ ਲੰਗਰ ਹਾਲ ਨਿਜ਼ਾਮਪੁਰ ਵਿਖੇ ਨੌਜਵਾਨਾਂ ਵਲੋਂ ਸਥਾਨਕ ਵਾਸੀਆਂ ਤੇ ਐੱਨ. ਆਰ. ਆਈ. ਵੀਰਾਂ ਦੇ ਸਹਿਯੋਗ ਨਾਲ ਸ਼ਰਧਾ ਪੂਰਵਕ ਸ਼ਹੀਦੀ ਸਮਾਗਮ ਕਰਵਾਇਆ ਗਿਆ | ਇਸ ਮੌਕੇ ਪਰਸੋਂ ਰੋਜ਼ ਤੋਂ ਆਰੰਭ ਹੋਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਕੀਰਤਨੀ ਜਥੇ ਵਲੋਂ ਸੰਗਤਾਂ ਨੂੰ ਕਥਾ ਕੀਰਤਨ ਨਾਲ ਨਿਹਾਲ ਕੀਤਾ ਗਿਆ | ਉਸ ਤੋਂ ਇਲਾਵਾ ਪੰਥਕ ਕਵੀਸ਼ਰੀ ਜਥੇ ਵਲੋਂ ਮਾਤਾ ਗੁਜਰੀ ਜੀ, ਸਾਕਾ ਸ੍ਰੀ ਚਮਕੌਰ ਸਾਹਿਬ ਤੇ ਗੜ੍ਹੀ ਚਮਕੌਰ ਦੀ ਲੜੀ ਗਈ ਨਿਵੇਕਲੀ ਤੇ ਅਨੌਖੀ ਜੰਗ ਦੇ ਇਤਿਹਾਸ ਤੋਂ ਸੰਗਤਾਂ ਜਾਣੂ ਕਰਵਾਇਆ ਗਿਆ | ਇਸ ਮੌਕੇ ਪ੍ਰਬੰਧਕਾਂ ਵਲੋਂ ਗਿਆਨੀ ਤੇਜਬੀਰ ਸਿੰਘ ਖ਼ਾਲਸਾ ਤੇ ਬਾਬਾ ਬਿਬੇਕ ਸਿੰਘ ਗੁਰਦੁਆਰਾ ਨਾਨਕਸਰ ਜੰਡਿਆਲਾ ਗੁਰੂ ਤੇ ਅਕਾਲੀ ਦਲ ਵਾਰਿਸ ਪੰਜਾਬ ਦੇ ਸਿੰਘਾਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਮੁੱਖ ਸੇਵਾਦਾਰ ਲੰਗਰ ਕਮੇਟੀ ਬਾਬਾ ਸੁਖਵਿੰਦਰ ਸਿੰਘ ਖ਼ਾਲਸਾ, ਅਵਤਾਰ ਸਿੰਘ ਖ਼ਾਲਸਾ, ਇੰਦਰਜੀਤ ਸਿੰਘ ਖ਼ਾਲਸਾ, ਬਲਜੀਤ ਸਿੰਘ ਖ਼ਾਲਸਾ, ਮੇਜਰ ਸਿੰਘ ਖ਼ਾਲਸਾ, ਸਾਹਿਬ ਸਿੰਘ, ਅੰਮਿ੍ਤਪਾਲ ਸਿੰਘ, ਗਗਨਦੀਪ ਸਿੰਘ, ਸੰਦੀਪ ਸਿੰਘ, ਹਰਦੀਪ ਸਿੰਘ, ਬਲਜਿੰਦਰ ਸਿੰਘ, ਰਾਜਨਦੀਪ ਸਿੰਘ, ਮਲਕੀਤ ਸਿੰਘ ਸਰਪੰਚ, ਮਹਿਕਪ੍ਰੀਤ ਸਿੰਘ ਤੇ ਵੰਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ | ਇਸ ਮੌਕੇ 3 ਦਿਨ ਗੁਰੂ ਦਾ ਅਟੁੱਟ ਲੰਗਰ ਵਰਤਾਇਆ ਗਿਆ |

Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਟੌਂਗ ਨੇ ਆਵਾਸ ਯੋਜਨਾ ਤਹਿਤ 95 ਪਰਿਵਾਰਾਂ ਨੂੰ ਵੰਡੀ ਰਾਸ਼ੀ ਅਗਲੀ ਖ਼ਬਰ ਬਾਬਾ ਬਕਾਲਾ ਸਾਹਿਬ ਨੂੰ ਪੰਜਾਬ ਦਾ ਸੁੰਦਰ ਅਤੇ ਸਵੱਛ ਨਗਰ ਬਣਾਵਾਂਗੇ-ਪ੍ਰਧਾਨ ਸੁਰਜੀਤ ਸਿੰਘ ਕੰਗ <br/>
Ad Position 24