16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-12-2025

ਵਿਧਾਇਕ ਟੌਂਗ ਨੇ ਆਵਾਸ ਯੋਜਨਾ ਤਹਿਤ 95 ਪਰਿਵਾਰਾਂ ਨੂੰ ਵੰਡੀ ਰਾਸ਼ੀ

Ad Position 21
repet_subhas-goyals [Copy P29]
ਨਗਰ ਪੰਚਾਇਤ ਬਾਬਾ ਬਕਾਲਾ ਸਾਹਿਬ ਵਿਖੇ ਵਿਧਾਇਕ ਦਲਬੀਰ ਸਿੰਘ ਟੌਂਗ ਆਵਾਸ ਯੋਜਨਾ ਤਹਿਤ ਲੋੜਵੰਦਾਂ ਨੂੰ ਪ੍ਰਵਾਨਗੀ ਪੱਤਰਾਂ ਦੀ ਵੰਡ ਕਰਦੇ ਹੋਏ | ਤਸਵੀਰ : ਸ਼ੇਲਿੰਦਰਜੀਤ ਸਿੰਘ ਰਾਜਨ<br/> 30-12-2025

ਬਾਬਾ ਬਕਾਲਾ ਸਾਹਿਬ, 29 ਦਸੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)- ਪੰਜਾਬ ਸਰਕਾਰ ਲੋੜਵੰਦ ਲੋਕਾਂ ਦੇ ਹਿੱਤਾਂ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਜਰੂਰਤਮੰਦ ਲੋਕਾਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਹੀ ਪਹੁੰਚਾਉਣ ਲਈ ਵਿਸ਼ੇਸ਼ ਯਤਨ ਕਰ ਰਹੀ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਦਲਬੀਰ ਸਿੰਘ ਟੌਂਗ ਨੇ ਅੱਜ ਇੱਥੇ ਨਗਰ ਪੰਚਾਇਤ ਵਿਖੇ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਘਰ ਬਣਾਉਣ ਲਈ 95 ਪਰਿਵਾਰਾਂ ਨੂੰ 2 ਕਰੋੜ, 37 ਲੱਖ 50 ਹਜ਼ਾਰ ਰੁਪਏ ਦੀ ਰਾਸ਼ੀ ਵੰਡਣ ਸਮੇਂ ਕੀਤਾ | ਸ: ਟੌਂਗ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਗਰੀਬ ਅਤੇ ਜ਼ਰੂਰਤਮੰਦ ਪਰਿਵਾਰਾਂ ਨੂੰ ਪੱਕਾ ਘਰ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ | ਵਿਧਾਇਕ ਟੌਂਗ ਨੇ ਦੱਸਿਆ ਕਿ ਆਵਾਸ ਯੋਜਨਾ ਤਹਿਤ ਲੋੜਵੰਦਾਂ ਨੂੰ ਉਨ੍ਹਾਂ ਦੇ ਘਰ ਦੀ ਛੱਤ, ਕਮਰਾ, ਰਸੋਈ ਅਤੇ ਬਾਥਰੂਮ ਬਣਾਉਣ ਲਈ ਢਾਈ ਲੱਖ ਰੁਪਏ ਦੀ ਰਾਸ਼ੀ ਦਿੱਤੀ ਜਾਂਦੀ ਹੈ | ਵਿਧਾਇਕ ਟੌਂਗ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਵਾਸ ਤਹਿਤ ਆਪਣੇ ਫਾਰਮ ਜਰੂਰ ਭਰਨ | ਇਸ ਮੌਕੇ ਨਗਰ ਪੰਚਾਇਤ ਦੇ ਪ੍ਰਧਾਨ ਸੁਰਜੀਤ ਸਿੰਘ ਕੰਗ, ਬਲਾਕ ਪ੍ਰਧਾਨ ਸਰਵਣ ਸਿੰਘ ਬਲਸਰਾਏ, ਸਰਪੰਚ ਗੁਰਚਰਨ ਸਿੰਘ ਰਾਣਾ ਕਾਲੇਕੇ, ਮੈਡਮ ਸਿੰਮੀ ਸੀ.ਐਲ.ਟੀ.ਈ., ਅਨਿਲ ਚੋਪੜਾ ਈ.ਓ., ਸੰਦੀਪ ਸਿੰਘ ਸੋਨੂੰ ਇੰਸਪੈਕਟਰ, ਦਵਿੰਦਰ ਸਿੰਘ, ਵਾਇਸ ਪ੍ਰਧਾਨ ਬੀਬੀ ਸੁਖਵਿੰਦਰ ਕੌਰ, ਕੌਂਸਲਰ ਗੁਰਮੀਤ ਸਿੰਘ ਪਨੇਸਰ, ਕੌਂਸਲਰ ਮਨਜਿੰਦਰ ਸਿੰਘ, ਜੈਮਲ ਸਿੰਘ ਭੁੱਲਰ, ਰਵੀ ਸਿੰਘ, ਬੀਬੀ ਮਨਜੀਤ ਕੌਰ, ਬੀਬੀ ਰਮਨਦੀਪ ਕੌਰ ਰੰਧਾਵਾ, ਬੀਬੀ ਸੁਖਜੀਤ ਕੌਰ ਕੰਗ, ਬੀਬੀ ਬਲਜੀਤ ਕੌਰ ਗਿੱਲ, ਬੀਬੀ ਰਣਜੀਤ ਕੌਰ, ਬੀਬੀ ਗੁਰਮੀਤ ਕੌਰ, ਬੀਬੀ ਸਰਬਜੀਤ ਕੌਰ (ਸਾਰੇ ਕੌਂਸਲਰ ਸਾਹਿਬਾਨ), ਕੁਲਵੰਤ ਸਿੰਘ ਰੰਧਾਵਾ, ਸੁਖਚੈਨ ਸਿੰਘ ਗਿੱਲ, ਪਰਮਜੀਤ ਸਿੰਘ, ਸਰਪੰਚ ਕਰਮਜੀਤ ਸਿੰਘ ਫੇਰੂਮਾਨ, ਵਿਸ਼ਾਲ ਮੰਨਣ, ਸਰਮੁੱਖ ਸਿੰਘ ਫੌਜੀ, ਬਲਸ਼ਰਨ ਸਿੰਘ, ਨੰਬਰਦਾਰ ਬਲਦੇਵ ਸਿੰਘ, ਪਰਮਜੀਤ ਸਿੰਘ ਭੁੱਲਰ, ਮਣੀ ਸਿੰਘ, ਰੇਸ਼ਮ ਸਿੰਘ ਅਤੇ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਫੀਲਡ ਪੱਤਰਕਾਰ ਐਸੋਸੀਏਸ਼ਨ ਸਬ ਡਵੀਜ਼ਨ ਬਾਬਾ ਬਕਾਲਾ ਸਾਹਿਬ ਦੀ ਮੀਟਿੰਗ ਦੌਰਾਨ ਅਹਿਮ ਮਤੇ ਪਾਸ <br/> ਅਗਲੀ ਖ਼ਬਰ 'ਸਫ਼ਰ-ਏ-ਸ਼ਹਾਦਤ' ਨੂੰ ਸਮਰਪਿਤ ਨਿਜ਼ਾਮਪੁਰ ਵਿਖੇ ਸ਼ਹੀਦੀ ਸਮਾਗਮ ਕਰਵਾਇਆ <br/>
Ad Position 24