ਬਾਬਾ ਬਕਾਲਾ ਸਾਹਿਬ, 29 ਦਸੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)- ਮਾਤਾ ਗੁਜਰੀ ਜੀ ਅਤੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੇ ਦਿਹਾੜੇ ਨੂੰ ਸਮਰਪਿਤ ਇਕ ਵਿਸ਼ਾਲ ਨਗਰ ਗੁਰਦੁਆਰਾ ਬੇਰੀਆਂਵਾਲਾ ਵਡਾਲਾ ਖੁਰਦ ਤੋਂ ਸਜਾਇਆ ਗਿਆ, ਜਿਸ ਦਾ ਕਿ ਗੁਰਦੁਆਰਾ ਨੌਵੀਂ ਪਾਤਿਸ਼ਾਹੀ ਵਿਖੇ ਪੁੱਜਣ 'ਤੇ ਸ਼੍ਰੋਮਣੀ ਕਮੇਟੀ ਵਲੋਂ ਨਿੱਘਾ ਸਵਾਗਤ ਕੀਤਾ ਗਿਆ | ਮੈਨੇਜਰ ਭਾਈ ਗੁਰਪ੍ਰੀਤ ਸਿੰਘ ਮੱਲੇਵਾਲ ਨੇ ਪੰਜ ਪਿਆਰੇ ਸਾਹਿਬਾਨ ਅਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ | ਇਵੇਂ ਹੀ ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ ਹੈੱਡਕੁਆਟਰ ਗੁਰਦੁਆਰਾ ਛੇਵੀਂ ਪਾਤਿਸ਼ਾਹੀ ਵਿਖੇ ਪੁੱਜਣ 'ਤੇ ਤਰਨਾ ਦਲ ਦੇ 16ਵੇਂ ਮੁਖੀ ਸਿੰਘ ਸਾਹਿਬ ਜਥੇ. ਬਾਬਾ ਜੋਗਾ ਸਿੰਘ ਵਲੋਂ ਬਾਬਾ ਸੁੱਖਾ ਸਿੰਘ ਨੇ ਪੰਜ ਪਿਆਰੇ ਸਾਹਿਬਾਨ ਅਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਪ੍ਰਧਾਨ ਜਸਕਰਨ ਸਿੰਘ, ਅਰਵਿੰਦਰ ਸਿੰਘ, ਖਾਲਸਾ ਨਿਰਵੈਰ ਸਿੰਘ ਸਮੇਤ ਨਗਰ ਕੀਰਤਨ ਵਿਚ ਵੱਖ-ਵੱਖ ਸਕੂਲਾਂ ਦੇ ਬੱਚਿਆਂ, ਸ਼ਬਦ ਕੀਰਤਨੀ ਜਥਿਆਂ ਅਤੇ ਸਮੂਹ ਸਾਧ ਸੰਗਤਾਂ ਨੇ ਵੱਡੀ ਗਿਣਤੀ ਵਿਚ ਹਿੱਸਾ ਲਿਆ ਅਤੇ ਗੁਰਬਾਣੀ ਦਾ ਜਾਪ ਕੀਤਾ |