16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-12-2025

ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਨਿਗਰਾਨ ਇੰਜੀਨੀਅਰ ਦੇ ਦਫ਼ਤਰਾਂ ਦਾ ਘਿਰਾਓ 6 ਨੂੰ -ਬਾਠ, ਧਰਮੂਚੱਕ <br/>

Ad Position 21
repet_subhas-goyals [Copy P29]
ਅਜੀਤ ਡੈਸਕ 30-12-2025
ਟਾਹਲੀ ਸਾਹਿਬ, 29 ਦਸੰਬਰ (ਵਿਨੋਦ ਭੀਲੋਵਾਲ)- ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਰਜਿ. 31 ਦੀ ਇਕ ਜ਼ਰੂਰੀ ਮੀਟਿੰਗ ਜ਼ਿਲ੍ਹਾ ਅੰਮਿ੍ਤਸਰ ਦੇ ਪ੍ਰਧਾਨ ਜਗੀਰ ਸਿੰਘ ਦੀ ਪ੍ਰਧਾਨਗੀ ਹੇਠ ਕਸਬਾ ਟਾਹਲੀ ਸਾਹਿਬ ਵਿਖੇ ਹੋਈ, ਜਿਸ ਮੀਟਿੰਗ 'ਚ ਜ਼ਿਲ੍ਹਾ ਜਰਨਲ ਸਕੱਤਰ ਸੁਖਦੇਵ ਸਿੰਘ ਬਾਠ, ਸੀਨੀਅਰ ਮੀਤ ਪ੍ਰਧਾਨ ਸੰਦੀਪ ਸਿੰਘ, ਮੀਤ ਪ੍ਰਧਾਨ ਮੁਖਤਾਰ ਸਿੰਘ ਧਰਮੂਚੱਕ ਤੇ ਪ੍ਰੈਸ ਸਕੱਤਰ ਹੀਰਾ ਸਿੰਘ ਬੋਹਲੀਆ, ਗੁਰਪ੍ਰੀਤ ਸਿੰਘ, ਸੁਖਬੀਰ ਸਿੰਘ, ਪਲਵਿੰਦਰ ਸਿੰਘ, ਹਰਬਿੰਦਰ ਸਿੰਘ, ਰਣਜੋਧ ਸਿੰਘ, ਜਗਜੀਤ ਸਿੰਘ ਆਦਿ ਵਰਕਰ ਸ਼ਾਮਿਲ ਹੋਏ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸੁਖਦੇਵ ਸਿੰਘ ਬਾਠ, ਮੀਤ ਪ੍ਰਧਾਨ ਮੁਖਤਾਰ ਸਿੰਘ ਧਰਮੂਚੱਕ ਨੇ ਕਿਹਾ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਪੰਜਾਬ ਸਰਕਾਰ ਦੀਆਂ ਪੇਂਡੂ ਜਲ ਸਪਲਾਈ ਸਕੀਮਾਂ 'ਤੇ ਫੀਲਡ ਅਤੇ ਦਫਤਰਾਂ ਵਿਚ ਵੱਖ-ਵੱਖ ਪੋਸਟਾਂ 'ਤੇ ਰੈਗੂਲਰ ਮੁਲਾਜ਼ਮਾਂ ਵਾਂਗ ਪਿਛਲੇ 15 ਤੋਂ 20 ਸਾਲਾਂ ਦੇ ਲੰਬੇ ਅਰਸੇ ਤੋਂ ਇਕ ਵਰਕਰ ਦੇ ਰੂਪ 'ਚ ਲਗਾਤਾਰ ਸੇਵਾਵਾਂ ਦੇ ਰਹੇ ਇਨਲਿਸਟਮੈਂਟ ਅਤੇ ਆਊਟਸੋਰਸ ਠੇਕਾ ਅਧਾਰਿਤ ਵਰਕਰਾਂ ਨੂੰ ਉਨ੍ਹਾਂ ਦੇ ਤਜ਼ਰਬੇ ਦੇ ਅਧਾਰ 'ਤੇ ਵਿਭਾਗ 'ਚ 'ਪੱਕੇ ਰੁਜਗਾਰ' ਦੀਆਂ ਤਮਾਮ ਮੰਗਾਂ ਦੇ ਹੱਲ ਕਰਵਾਉਣ ਲਈ ਪੰਜਾਬ ਸਰਕਾਰ ਅਤੇ ਵਿਭਾਗ ਦੇ ਖਿਲਾਫ਼ ਸੰਘਰਸ਼ ਜਾਰੀ ਰੱਖਿਆ ਜਾਵੇਗਾ | ਇਸੇ ਰੋਸ ਵਜੋਂ ਯੂਨੀਅਨ ਦੀ ਸੂਬਾ ਵਰਕਿੰਗ ਕਮੇਟੀ ਵਲੋਂ ਫੈਸਲਾ ਕੀਤਾ ਗਿਆ ਹੈ ਕਿ ਜਦੋਂ ਤੱਕ ਕੱਚੇ ਮੁਲਾਜ਼ਮਾਂ ਦੀਆਂ ਮੰਗਾਂ ਦਾ ਹੱਲ ਨਹੀਂ ਕੀਤਾ ਜਾਂਦਾ, ਉਸ ਸਮੇਂ ਤੱਕ ਯੂਨੀਅਨ ਵਲੋਂ ਪੂਰੀ ਅਮਨ ਸ਼ਾਂਤੀ ਨਾਲ ਪੰਜਾਬ ਸਰਕਾਰ ਅਤੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੀ ਮੈਨੇਜਮੈਂਟ ਵਿਰੁੱਧ ਸੰਘਰਸ਼ ਨੂੰ ਜਾਰੀ ਰੱਖਿਆ ਜਾਵੇਗਾ ਅਤੇ ਈ.ਪੀ.ਐੱਫ. ਈ.ਐਸ.ਆਈ. ਵਰਗੀਆਂ ਤਮਾਮ ਸਹੂਲਤਾਂ ਦੇਣ ਵਾਲੀ ਪਾਲਸੀ ਤਜਵੀਜ਼ ਨੂੰ ਲਾਗੂ ਕਰਵਾਉਣ ਲਈ 6 ਜਨਵਰੀ ਦਿਨ ਮੰਗਲਵਾਰ ਨੂੰ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ,ਪੰਜਾਬ ਦੇ ਨਿਗਰਾਨ ਇੰਜੀਨੀਅਰ ਦਫਤਰ ਅੰਮਿ੍ਤਸਰ ਦਾ ਘਿਰਾਓ ਕਰਕੇ ਧਰਨਾ ਦਿੱਤਾ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਬੱਚਿਆਂ ਨੂੰ ਖੇਡ ਕਿੱਟਾਂ ਮੁਹੱਈਆ ਕਰਵਾਈਆਂ ਜਾਣਗੀਆਂ-ਨਿਸ਼ਾਨ ਸੋਹੀ <br/> ਅਗਲੀ ਖ਼ਬਰ ਅਜੇ ਵੀ ਰਿਸ ਰਹੇ ਨੇ ਹੜ੍ਹਾਂ ਵਲੋਂ ਦਿੱਤੇ ਜ਼ਖ਼ਮ
Ad Position 24