12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-12-2025

ਪੱਤੀ ਬਾਬਾ ਬੂੜ ਸਿੰਘ ਜੀ ਬਾਬਾ ਬਕਾਲਾ ਸਾਹਿਬ ਵਿਖੇ ਸ਼ਹੀਦੀ ਸਮਾਗਮ <br/>

Ad Position 21
No active advertisement
ਅਜੀਤ ਡੈਸਕ 31-12-2025

ਬਾਬਾ ਬਕਾਲਾ ਸਾਹਿਬ, 30 ਦਸੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਵਿਖੇ ਪੱਤੀ ਬਾਬਾ ਬੂੜ ਸਿੰਘ ਜੀ ਬਾਬਾ ਬਕਾਲਾ ਸਾਹਿਬ ਵਿਖੇ ਪੋਹ ਦੇ ਮਹੀਨੇ ਦੇ ਸ਼ਹੀਦਾਂ, ਮਾਤਾ ਗੁਜਰੀ ਜੀ ਅਤੇ ਚਾਰੋਂ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ 'ਸਫਰ-ਏ-ਸ਼ਹਾਦਤ' ਤਹਿਤ ਮਹਾਨ ਸ਼ਹੀਦੀ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਭਾਰੀ ਧਾਰਮਿਕ ਦੀਵਾਨ ਸਜਾਏ ਗਏ, ਜਿਸ ਵਿਚ ਰਾਗੀ-ਢਾਡੀ ਕਵੀਸ਼ਰ ਜਥਿਆਂ ਨੇ ਗੁਰੂ ਜਸ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਸਿੱਖ ਜੀਵਨ ਜਾਚ ਸੰਸਥਾ ਪੰਜਾਬ ਦੇ ਮੁਖੀ ਭਾਈ ਹਰਪ੍ਰੀਤ ਸਿੰਘ ਐੱਮ.ਏ. ਵਲੋਂ ਗੁਰਬਾਣੀ ਕਥਾ ਰਾਹੀਂ ਪੋਹ ਦੇ ਮਹੀਨੇ ਦੇ ਸ਼ਹੀਦਾਂ ਅਤੇ ਚਾਰ ਸਾਹਿਬਜ਼ਾਦਿਆਂ, ਮਾਤਾ ਗੁਜਰੀ ਜੀ ਦੇ ਸਮੱਚੇ ਜੀਵਨ ਇਤਿਹਾਸ ਤੋਂ ਸੰਗਤਾਂ ਨੂੰ ਜਾਣੂ ਕਰਵਾਇਆ ਗਿਆ | ਪ੍ਰਬੰਧਕਾਂ ਵਲੋਂ ਪੁੱਜੀਆਂ ਸ਼ਖ਼ਸੀਅਤਾਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਨ੍ਹਾਂ ਸਮਾਗਮਾਂ 'ਚ ਕੌਂਸਲਰ ਕੁਲਵੰਤ ਸਿੰਘ ਰੰਧਾਵਾ, ਕੌਂਸਲਰ ਸੁਖਚੈਨ ਸਿੰਘ ਗਿੱਲ, ਕੌਂਸਲਰ ਕਰਮ ਸਿੰਘ, ਅਜੀਤ ਸਿੰਘ ਸਾਬਕਾ ਮੈਂਬਰ ਪੰਚਾਇਤ, ਭਾਈ ਹਰਦੀਪ ਸਿੰਘ ਵਡਾਲਾ, ਕੁਲਵੰਤ ਸਿੰਘ, ਬਲਵੰਤ ਸਿੰਘ, ਕੁਲਵਿੰਦਰ ਸਿੰਘ, ਮੇਜਰ ਸਿੰਘ, ਭੁਪਿੰਦਰਪਾਲ ਸਿੰਘ ਭਿੰਦਾ, ਕੁਲਵਿੰਦਰ ਸਿੰਘ, ਕੈਪਟਨ ਨਿਰਮਲ ਸਿੰਘ ਡਿਪਟੀ ਅਤੇ ਹੋਰ ਸ਼ਖ਼ਸੀਅਤਾਂ ਨੇ ਹਾਜ਼ਰੀ ਭਰੀ |

Ad Position 22
No active advertisement
ਪਿਛਲੀ ਖ਼ਬਰ ਪਿੰਡ ਅਠਵਾਲ 'ਚ ਬੱਚਿਆਂ ਲਈ ਗੁਰਮਤਿ ਕੈਂਪ ਲਗਾਇਆ <br/> ਅਗਲੀ ਖ਼ਬਰ ਕਾ. ਦਲੀਪ ਸਿੰਘ ਟਪਿਆਲਾ ਦੀ 33ਵੀਂ ਬਰਸੀ ਮੌਕੇ ਵਿਸ਼ਾਲ ਕਾਨਫਰੰਸ ਹੋਈ <br/>
Ad Position 24