ਮਜੀਠਾ, 30 ਦਸੰਬਰ (ਮਨਿੰਦਰ ਸਿੰਘ ਸੋਖੀ)-ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਚੱਲ ਰਹੀ ਧਰਮ ਪ੍ਰਚਾਰ ਕਮੇਟੀ ਵਲੋਂ ਬੱਚਿਆਂ ਨੂੰ ਸਿੱਖ ਇਤਿਹਾਸ ਅਤੇ ਗੁਰਬਾਣੀ ਨਾਲ ਜੋੜਨ ਵਾਸਤੇ ਵੱਖ-ਵੱਖ ਪਿੰਡਾਂ ਵਿਚ ਗੁਰਮਤਿ ਕੈਂਪ ਲਗਾਏ ਜਾ ਰਹੇ ਹਨ | ਇਸ ਸਿਲਸਿਲੇ ਵਿਚ ਧਰਮ ਪ੍ਰਚਾਰ ਕਮੇਟੀ ਦੇ ਪ੍ਰਚਾਰਕ ਗੁਰਵਿੰਦਰ ਸਿੰਘ ਭੰਗਵਾਂ ਵਲੋਂ ਇੱਥੋਂ ਨਾਲ ਲੱਗਦੇ ਪਿੰਡ ਅਠਵਾਲ ਦੇ ਗੁਰਦੁਆਰਾ ਸਾਹਿਬ ਵਿਖੇ ਬੱਚਿਆਂ ਦਾ ਗੁਰਮਤਿ ਕੈਂਪ ਲਗਾਇਆ ਗਿਆ | ਜਿਸ 'ਚ ਬੱਚਿਆਂ ਨੂੰ ਸਿੱਖ ਰਹਿਤ ਮਰਯਾਦਾ ਬਾਰੇ ਦੱਸਿਆ ਗਿਆ ਅਤੇ ਗੁਰਬਾਣੀ ਦੀ ਸੰਥਿਆ ਕਰਵਾਈ ਗਈ | ਜਿਸ 'ਚ ਪਿੰਡ ਦੇ ਵੱਡੀ ਗਿਣਤੀ 'ਚ ਬੱਚਿਆਂ ਨੇ ਭਾਗ ਲਿਆ | ਇਸ ਤੋਂ ਇਲਾਵਾ ਪ੍ਰਚਾਰਕ ਭਾਈ ਗੁਰਵਿੰਦਰ ਸਿੰਘ ਭੰਗਵਾਂ ਨੇ ਹਾਜ਼ਰ ਬੱਚਿਆਂ ਅਤੇ ਪਿੰਡ ਵਾਸੀਆਂ ਨਾਲ ਗੁਰਮਤਿ ਵਿਚਾਰਾਂ ਦੀ ਵੀ ਸਾਂਝ ਪਾਈ | ਗੁਰਬਾਣੀ ਸੰਥਿਆ ਵਿਚ ਭਾਗ ਲੈਣ ਵਾਲੇ ਬੱਚਿਆਂ ਨੂੰ ਸ਼੍ਰੋਮਣੀ ਕਮੇਟੀ ਵਲੋਂ ਭੇਜੇ ਗਏ ਸਰਟੀਫਿਕੇਟ ਅਤੇ ਧਾਰਮਿਕ ਪੁਸਤਕਾਂ ਦੇ ਕੇ ਸਨਮਾਨਿਤ ਵੀ ਕੀਤਾ | ਇਸ ਮੌਕੇ ਗ੍ਰੰਥੀ ਸਿੰਘ ਭਾਈ ਗੁਰਦੀਪ ਸਿੰਘ, ਸਰਪੰਚ ਮੇਜਰ ਸਿੰਘ, ਗੁਰਦੁਆਰਾ ਕਮੇਟੀ ਦੇ ਖਜਾਨਚੀ ਭਾਈ ਤਨਬੀਰਪਾਲ ਸਿੰਘ, ਸਤਨਾਮ ਸਿੰਘ, ਕੁਲਵਿੰਦਰ ਸਿੰਘ, ਦਿਲਬਾਗ ਸਿੰਘ, ਜਤਿੰਦਰ ਸਿੰਘ ਸੋਨੂੰ, ਰਣਜੀਤ ਸਿੰਘ, ਬਿਕਰਮਜੀਤ ਸਿੰਘ, ਜਗਰੂਪ ਸਿੱਘ, ਸੇਵਾ ਸਿੰਘ, ਮਲਕੀਤ ਸਿੰਘ, ਸਿਮਰਜੀਤ ਸਿੰਘ, ਜਗਦੀਸ਼ ਸਿੰਘ, ਮਨਸ਼ੇਰ ਸਿੰਘ, ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਵੀ ਹਾਜ਼ਰ ਸਨ |