12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-12-2025

ਗਨੀਵ ਮਜੀਠੀਆ ਦੀ ਰਹਿਨੁਮਾਈ ਹੇਠ ਹਲਕਾ ਮਜੀਠਾ 'ਚ ਅਕਾਲੀ ਦਲ ਹੋਇਆ ਮਜ਼ਬੂਤ-ਗਗਨਦੀਪ ਭਕਨਾ <br/>

Ad Position 21
No active advertisement
ਅਜੀਤ ਡੈਸਕ 31-12-2025
ਜੇਠੂਵਾਲ, 30 ਦਸੰਬਰ (ਮਿੱਤਰਪਾਲ ਸਿੰਘ ਰੰਧਾਵਾ)-ਹਲਕਾ ਮਜੀਠਾ ਦੀ ਅਕਾਲੀ ਦਲ ਦੀ ਵਿਧਾਇਕਾ ਬੀਬਾ ਗਨੀਵ ਕੌਰ ਮਜੀਠੀਆ ਵਲੋਂ ਹਲਕਾ ਮਜੀਠਾ ਦੇ ਪਿੰਡਾਂ 'ਚ ਪਾਰਟੀ ਦੀ ਮਜਬੂਤੀ ਲਈ ਦਿਨ ਰਾਤ ਕੀਤੀ ਜਾ ਰਹੀ ਮਿਹਨਤ ਸਦਕਾ ਅਕਾਲੀ ਦਲ ਪੂਰੀ ਤਰ੍ਹਾਂ ਮਜਬੂਤ ਹੈ, ਜਿਸ ਦੀ ਮਿਸਾਲ ਅਕਾਲੀ ਉਮੀਦਵਾਰਾਂ ਦੀ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਦੀ ਜਿੱਤ ਤੋਂ ਮਿਲਦੀ ਹੈ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਵਲੋਂ ਅਕਾਲੀ ਸਰਕਾਰ ਸਮੇਂ ਜੋ ਕੰਮ ਹਲਕੇ 'ਚ ਕਰਵਾਏ ਹਨ, ਉਨ੍ਹਾਂ ਨੂੰ ਲੋਕ ਅੱਜ ਵੀ ਯਾਦ ਕਰ ਰਹੇ ਹਨ | ਉਕਤ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਬੀਬਾ ਗਨੀਵ ਕੌਰ ਮਜੀਠੀਆ ਦੇ ਸਿਆਸੀ ਸਕੱਤਰ ਗਗਨਦੀਪ ਸਿੰਘ ਭਕਨਾ ਨੇ ਗੱਲਬਾਤ ਦੌਰਾਨ ਕੀਤਾ | ਭਕਨਾ ਨੇ ਕਿਹਾ ਕਿ ਹਲਕੇ 'ਚ ਅਕਾਲੀ ਦਲ ਨੂੰ ਹੋਰ ਮਜਬੂਤ ਕਰਨ ਲਈ ਪਾਰਟੀ ਦੇ ਮਿਹਨਤੀ ਵਰਕਰਾਂ ਨੂੰ ਅੱਗੇ ਲਿਆ ਕੇ ਜ਼ਿੰਮੇਵਾਰੀਆਂ ਸੌਂਪੀਆਂ ਜਾਣਗੀਆਂ ਜੋ ਕਿ 2027 'ਚ ਹੋਣ ਵਾਲੀਆਂ ਚੋਣਾਂ 'ਚ ਅਕਾਲੀ ਦਲ ਲਈ ਦਿਨ ਰਾਤ ਮਿਹਨਤ ਕਰਨ |

Ad Position 22
No active advertisement
ਪਿਛਲੀ ਖ਼ਬਰ ਸਭਿਆਚਾਰਕ ਗੀਤ 'ਪੁੱਤ ਪ੍ਰਦੇਸੀ' ਦੀ ਸ਼ੂਟਿੰਗ ਹੋਈ ਮੁਕੰਮਲ <br/> ਅਗਲੀ ਖ਼ਬਰ ਢਾਡੀ ਬਲਜੀਤ ਕੌਰ ਉੱਪਲ ਨੂੰ ਕੀਤਾ ਸਨਮਾਨਿਤ <br/>
Ad Position 24