ਬਾਬਾ ਬਕਾਲਾ ਸਾਹਿਬ, 30 ਦਸੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-'ਪੰਜਾਬ ਵਿਚ ਇਸ ਵੇਲੇ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ 'ਚ ਗੁੰਡਾਗਰਦੀ ਦਾ ਰਾਜ ਹੈ | ਚਾਰੇ ਪਾਸੇ ਲੁੱਟਾਂ ਖੋਹਾਂ, ਕਤਲੋਗਾਰਤ, ਭਿ੍ਸ਼ਟਾਚਾਰ ਅਤੇ ਨਸ਼ਿਆਂ ਦਾ ਬੋਲਬਾਲਾ ਹੈ, ਆਏ ਦਿਨ ਲੋਕਾਂ ਉਪਰ ਗੋਲੀਆਂ ਚਲਦੀਆਂ ਹਨ ਅਤੇ ਫਿਰੌਤੀਆਂ ਮੰਗਣ ਵਾਲੇ ਗੈਂਗਸਟਰਾਂ ਦਾ ਜ਼ੋਰ ਹੈ | ਅਜਿਹੇ ਵਿਚ ਆਮ ਲੋਕ ਅਸੁਰੱਖਿਅਤ ਮਹਿਸੂਸ ਕਰਦੇ ਹਨ ਅਤੇ 'ਆਪ' ਨੂੰ ਸੱਤਾ ਸੌਂਪ ਕੇ ਦੁਖੀ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਬਾਬਾ ਬਕਾਲਾ ਸਾਹਿਬ ਦੇ ਸੀਨੀਅਰ ਆਗੂ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਜਸਬੀਰ ਸਿੰਘ ਗਿੱਲ (ਡਿੰਪਾ) ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਪੰਜਾਬ ਵਿਚ 2027 ਵਿਚ ਲੋਕ ਆਪ ਨੂੰ ਹਮੇਸ਼ਾਂ ਲਈ ਅਲਵਿਦਾ ਕਹਿ ਦੇਣਗੇ ਅਤੇ ਪੰਜਾਬ ਵਿਚ ਕਾਂਗਰਸ ਪਾਰਟੀ ਜਿੱਤ ਦਾ ਪਰਚਮ ਲਹਿਰਾਏਗੀ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਕਾਂਗਰਸ ਹੀ ਤੁਹਾਡੇ ਸੁਨਿਹਰੀ ਭਵਿੱਖ ਲਈ ਪੂਰੀ ਤਰ੍ਹਾਂ ਸਮਰੱਥ ਪਾਰਟੀ ਹੈ, ਸੋ ਕਾਂਗਰਸ ਦਾ ਸਾਥ ਦਿਉ ਅਤੇ ਆਪਣਾ ਭਵਿੱਖ ਉੱਜਵਲ ਕਰੋ | ਇਸ ਮੌਕੇ ਹੋਰਨਾਂ ਤੋਂ ਇਲਾਵਾ ਚੇਅਰਮੈਨ ਵਰਿੰਦਰ ਸਿੰਘ ਵਿੱਕੀ ਭਿੰਡਰ, ਸਰਪੰਚ ਰਵਿੰਦਰ ਸਿੰਘ ਰਵੀ ਚੀਮਾ, ਹਰਕਿ੍ਸ਼ਨ ਸਿੰਘ ਸਾਬਕਾ ਡੀ.ਐੱਸ.ਪੀ., ਸਰਪੰਚ ਅਰਜਨਬੀਰ ਸਿੰਘ ਸਰਾਂ, ਹਰਪਾਲ ਸਿੰਘ ਜਲਾਲਾਬਾਦ, ਸਾਹਿਬ ਸਿੰਘ ਝਾੜੂ ਨੰਗਲ, ਯੁੱਧਵੀਰ ਸਿੰਘ ਸਰਲੀ, ਗੁਰਜੀਤ ਸਿੰਘ ਗੋਗੀ ਮੌਜੂਦ ਸਨ |