11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-12-2025

ਕੇਂਦਰ ਸਰਕਾਰ ਮਜ਼ਦੂਰਾਂ ਦੇ ਹੱਕਾਂ 'ਤੇ ਮਾਰ ਰਹੀ ਹੈ ਡਾਕਾ-ਧਾਲੀਵਾਲ <br/>

Ad Position 21
No active advertisement
ਅਜੀਤ ਡੈਸਕ 31-12-2025
ਅਜਨਾਲਾ, 30 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਕੇਂਦਰ ਸਰਕਾਰ ਵਲੋਂ ਲਿਆਂਦੇ ਜਾ ਰਹੇ ਵੀ. ਬੀ. ਜੀ. ਰਾਮ ਜੀ ਬਿੱਲ ਬਾਰੇ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸੱਦੇ ਗਏ ਵਿਸ਼ੇਸ਼ ਸੈਸ਼ਨ ਵਿਚ ਬੋਲਦਿਆਂ 'ਆਪ' ਪੰਜਾਬ ਦੇ ਮੁੱਖ ਬੁਲਾਰੇ ਤੇ ਹਲਕਾ ਅਜਨਾਲਾ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਅਸੀਂ ਕੇਂਦਰ ਸਰਕਾਰ ਵਲੋਂ ਲਿਆਂਦੇ ਜਾ ਰਹੇ ਕਿਰਤ ਮਜ਼ਦੂਰ ਵਿਰੋਧੀ ਕਾਨੂੰਨ ਦਾ ਡੱਟ ਕੇ ਵਿਰੋਧ ਕਰਾਂਗੇ | ਉਨ੍ਹਾਂ ਕਿਹਾ ਕਿ ਸਾਨੂੰ ਇਸ ਲਈ ਚਾਹੇ ਪ੍ਰਦਰਸ਼ਨ ਕਰਨੇ ਪੈਣ, ਦਿੱਲੀ ਜਾਣਾ ਪਵੇ, ਜੇਲ੍ਹ ਜਾਣਾ ਪਵੇ, ਅਸੀਂ ਇਸ ਤੋਂ ਪਿੱਛੇ ਨਹੀਂ ਹਟਾਂਗੇ ਅਤੇ ਮਜ਼ਦੂਰਾਂ ਦੇ ਹੱਕ ਵਿਚ ਖੜੇ ਰਹਾਂਗੇ | ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਕਿਸਾਨਾਂ ਦੇ ਵਿਰੁੱਧ ਕਾਲੇ ਕਾਨੂੰਨ ਲਿਆ ਕੇ ਕਿਸਾਨੀ ਨੂੰ ਤਬਾਹ ਕਰਨ ਦੀ ਕੋਸ਼ਿਸ਼ ਕੀਤੀ ਸੀ , ਜਿਸ ਦਾ ਪੰਜਾਬੀਆਂ ਨੇ ਡਟ ਕੇ ਵਿਰੋਧ ਕੀਤਾ ਅਤੇ ਕੇਂਦਰ ਸਰਕਾਰ ਨੂੰ ਕਾਨੂੰਨ ਵਾਪਸ ਲੈਣੇ ਪਏ ਅਤੇ ਹੁਣ ਰਾਮ ਜੀ ਦੇ ਨਾਂ ਉੱਤੇ ਅਜਿਹੀ ਸਕੀਮ ਘੜੀ ਹੈ ਜੋ ਕਿ ਕਿਰਤੀਆਂ ਦੇ ਹੱਕਾਂ ਉੱਤੇ ਡਾਕਾ ਹੈ, ਜਿਸ ਨੂੰ ਕਿਸੇ ਵੀ ਕੀਮਤ ਉੱਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਵਿਧਾਇਕ ਧਾਲੀਵਾਲ ਨੇ ਕਿਹਾ ਕਿ ਅਸੀਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਇਨ੍ਹਾਂ ਕਾਨੂੰਨ ਦਾ ਵਿਰੋਧ ਕਰਦੇ ਰਹਾਂਗੇ |

Ad Position 22
No active advertisement
ਪਿਛਲੀ ਖ਼ਬਰ ਨਰਿੰਦਰਜੀਤ ਕੌਰ ਏ. ਐੱਨ. ਐੱਮ. ਨੂੰ ਸੇਵਾ ਮੁਕਤੀ 'ਤੇ ਦਿੱਤੀ ਵਿਦਾਇਗੀ ਪਾਰਟੀ <br/> ਅਗਲੀ ਖ਼ਬਰ 2027 'ਚ ਪੰਜਾਬ ਅੰਦਰ ਕਾਂਗਰਸ ਪਾਰਟੀ ਜਿੱਤ ਦਾ ਪਰਚਮ ਲਹਿਰਾਏਗੀ-ਡਿੰਪਾ <br/>
Ad Position 24