11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-12-2025

ਆਈ.ਟੀ.ਆਈ. ਦਾ ਨਾਂਅ ਅਮਰ ਸ਼ਹੀਦ ਭਾਈ ਜੈਤਾ ਜੀ ਦੇ ਨਾਮ 'ਤੇ ਰੱਖਣਾ ਸ਼ਲਾਘਾਯੋਗ-ਸੂਬੇਦਾਰ ਹਰਜੀਤ ਸਿੰਘ <br/>

Ad Position 21
No active advertisement
ਅਜੀਤ ਡੈਸਕ 31-12-2025
ਬਾਬਾ ਬਕਾਲਾ ਸਾਹਿਬ, 30 ਦਸੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਖਾਲਸਾ ਪੰਥ ਦੇ ਸ਼੍ਰੋਮਣੀ ਜਰਨੈਲ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਪੰਜਾਬ ਸਰਕਾਰ ਵਲੋਂ ਬਾਬਾ ਬਕਾਲਾ ਸਾਹਿਬ ਵਿਖੇ ਕਰਵਾਏ ਗਏ ਰਾਜ ਪੱਧਰੀ ਸਮਾਗਮ ਦੌਰਾਨ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਸਰਕਾਰੀ ਆਈ.ਟੀ.ਆਈ. ਬਾਬਾ ਬਕਾਲਾ ਸਾਹਿਬ ਦਾ ਨਾਮ ਸ਼ਹੀਦ ਬਾਬਾ ਜੀਵਨ ਸਿੰਘ ਆਈ. ਟੀ. ਆਈ. ਰੱਖਣ ਦਾ ਐਲਾਨ ਕੀਤਾ | ਜਿਸ ਦਾ ਕਿ 'ਗੁਰੂ ਕੇ ਬੇਟੇ ਸਮਾਜ ਸੁਧਾਰ ਮਿਸ਼ਨ' ਪੰਜਾਬ ਵਲੋਂ ਹਰਭਜਨ ਸਿੰਘ ਈ.ਟੀ.ਓ. ਕੈਬਨਿਟ ਮੰਤਰੀ ਪੰਜਾਬ ਦੀ ਦੂਰ ਅੰਦੇਸ਼ੀ ਸੋਚ ਅਤੇ ਪੰਜਾਬ ਸਰਕਾਰ ਦਾ ਕੋਟਿ ਕੋਟਿ ਧੰਨਵਾਦ ਕੀਤਾ ਗਿਆ | ਇਸ ਮੌਕੇ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਗੁਰੂ ਕੇ ਬੇਟੇ ਸਮਾਜ ਸੁਧਾਰ ਮਿਸ਼ਨ ਪੰਜਾਬ ਦੇ ਮੁੱਖ ਸੇਵਾਦਾਰ ਸੂਬੇਦਾਰ ਹਰਜੀਤ ਸਿੰਘ ਬਾਬਾ ਬਕਾਲਾ ਨੇ ਕਿਹਾ ਕਿ ਜਥੇਬੰਦੀ ਵਲੋਂ ਬਾਬਾ ਬਕਾਲਾ ਸਾਹਿਬ ਦੇ ਵਿਕਾਸ ਕਾਰਜਾਂ ਲਈ ਸਮੇਂ-ਸਮੇਂ 'ਤੇ ਮੁੱਖ ਮੰਤਰੀ ਦੇ ਨਾਮ ਪੱਤਰ ਲਿਖ ਸਰਕਾਰ ਨੂੰ ਜਾਣੂ ਕਰਵਾਇਆ ਜਾਂਦਾ ਹੈ | ਅਸੀਂ ਪੰਜਾਬ ਸਰਕਾਰ ਵਲੋਂ ਕੀਤੇ ਗਏ ਇਸ ਕਾਰਜ ਦੀ ਦਿਲ ਦੀਆਂ ਗਹਿਰਾਈਆਂ ਤੋਂ ਸ਼ਲਾਘਾ ਕਰਦੇ ਹਾਂ ਅਤੇ ਆਸ ਕਰਦੇ ਹਾਂ ਕਿ ਬਾਕੀ ਕਾਰਜਾਂ ਨੂੰ ਵੀ ਜਲਦੀ ਪੂਰਾ ਕਰਕੇ ਬਾਕੀ ਮੰਗਾਂ ਨੂੰ ਵੀ ਪੂਰਾ ਕੀਤਾ ਜਾਵੇਗਾ, ਜਿਵੇਂ ਕਿ ਬਾਬਾ ਬਕਾਲਾ ਸਾਹਿਬ ਤੋਂ ਬਟਾਲਾ ਰੋਡ ਦਾ ਨਾਮ ਸ਼ਹੀਦ ਭਾਈ ਸਦਾ ਨੰਦ ਮਾਰਗ ਰੱਖਿਆ ਜਾਵੇ, ਗੁਰੂ ਤੇਗ਼ ਬਹਾਦਰ ਹਾਕੀ ਸਟੇਡੀਅਮ ਨੂੰ ਬਾਬਾ ਬਕਾਲਾ ਸਾਹਿਬ ਵਿਖੇ ਐਸਟਰੋਟਰਫ ਲਗਵਾਉਣਾ, ਕਾਰਗਿਲ ਸ਼ਹੀਦ ਅਮਰਜੀਤ ਸਿੰਘ ਸਰਕਾਰੀ ਹਾਈ ਸਕੂਲ ਨੂੰ ਅਪੱਗਰੇਡ ਕਰਨਾ ਆਦਿ |

Ad Position 22
No active advertisement
ਪਿਛਲੀ ਖ਼ਬਰ ਕੁੱਕੜਾਂਵਾਲਾ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ <br/> ਅਗਲੀ ਖ਼ਬਰ ਨਰਿੰਦਰਜੀਤ ਕੌਰ ਏ. ਐੱਨ. ਐੱਮ. ਨੂੰ ਸੇਵਾ ਮੁਕਤੀ 'ਤੇ ਦਿੱਤੀ ਵਿਦਾਇਗੀ ਪਾਰਟੀ <br/>
Ad Position 24