ਹਰਸਾ ਛੀਨਾ/ ਰਾਜਾਸਾਂਸੀ, 30 ਦਸੰਬਰ (ਕੜਿਆਲ, ਖੀਵਾ)-ਸਥਾਨਕ ਬਲਾਕ ਅਧੀਨ ਪੈਂਦੇ ਖੇਤਰ ਅੱਡਾ ਕੁਕੜਾਂਵਾਲਾ ਕਾਲੋਨੀ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਅੱਡਾ ਕੁੱਕੜਾਂਵਾਲਾ ਕਾਲੋਨੀ ਦੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਜੈਕਾਰਿਆਂ ਦੀ ਗੂੰਜ 'ਚ ਨਿਸ਼ਾਨਚੀ ਸਿੰਘ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਸਜਾਇਆ ਗਿਆ ਜੋ ਕਿ ਅੱਡਾ ਕੁੱਕੜਾਂਵਾਲਾ, ਗੁਰਦੁਆਰਾ ਗੁਰੂ ਕਾ ਬਾਗ ਰੋਡ ਅਤੇ ਗੁਰਦੁਆਰਾ ਸ੍ਰੀ ਮੋਰਚਾ ਸਾਹਿਬ ਤੋਂ ਹੁੰਦਾ ਹੋਇਆ ਸ਼ਾਮ ਸਮੇਂ ਕਾਲੋਨੀ ਦੇ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਇਆ | ਨਗਰ ਕੀਰਤਨ ਦੌਰਾਨ ਵੱਖ-ਵੱਖ ਥਾਵਾਂ 'ਤੇ ਨਗਰ ਕੀਰਤਨ 'ਚ ਸ਼ਾਮਿਲ ਸੰਗਤਾਂ ਲਈ ਚਾਹ ਪਕੌੜਿਆਂ ਦੇ ਲੰਗਰ ਲਗਾਏ | ਇਸ ਮੌਕੇ ਲੋਕਲ ਕਮੇਟੀ ਪ੍ਰਧਾਨ ਪਲਵਿੰਦਰ ਸਿੰਘ ਖਾਲਸਾ, ਰਘਬੀਰ ਸਿੰਘ ਸੇਵਾ ਮੁਕਤ ਇੰਸਪੈਕਟਰ, ਰਘਬੀਰ ਸਿੰਘ ਲੱਕੀ, ਰਾਮ ਕੁਮਾਰ, ਤਜਿੰਦਰ ਸਿੰਘ ਫੌਜੀ, ਬਾਬਾ ਮੱਖਣ ਸਿੰਘ, ਬਾਬਾ ਅਜੀਤ ਸਿੰਘ, ਬਾਬਾ ਗੁਰਮੀਤ ਸਿੰਘ, ਡਾ. ਕੁਲਦੀਪ ਸਿੰਘ, ਮਨਦੀਪ ਸਿੰਘ ਸੋਨੂ, ਗੁਰਭੇਜ ਸਿੰਘ, ਤਰਸੇਮ ਸਿੰਘ ਛੀਨਾ, ਥਾਣੇਦਾਰ ਸੰਤੋਖ ਸਿੰਘ, ਜੋਗਿੰਦਰ ਸਿੰਘ ਖਾਲਸਾ, ਕੁਲਦੀਪ ਸਿੰਘ ਲਾਡੀ, ਦਿਲਬਾਗ ਸਿੰਘ, ਬਾਬਾ ਬੂਟਾ ਸਿੰਘ ਆਦਿ ਸੇਵਾਦਾਰ ਹਾਜ਼ਰ ਸਨ |