ਚਵਿੰਡਾ ਦੇਵੀ, 30 ਦਸੰਬਰ (ਸਤਪਾਲ ਸਿੰਘ ਢੱਡੇ)-ਆਮ ਆਦਮੀ ਪਾਰਟੀ ਦੇ ਹਲਕਾ ਮਜੀਠਾ ਤੋਂ ਇੰਚਾਰਜ ਤਲਬੀਰ ਸਿੰਘ ਗਿੱਲ ਦੀ ਅਗਵਾਈ ਵਿਚ ਹਾਲ ਹੀ ਵਿਚ ਹੋਈਆਂ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੀ ਵਿਧਾਨ ਸਭਾ ਹਲਕਾ ਮਜੀਠਾ 'ਚ ਹੋਈ ਵੱਡੀ ਜਿੱਤ 'ਤੇ ਵੋਟਰਾਂ ਦਾ ਧੰਨਵਾਦ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 18 ਜਨਵਰੀ ਨੂੰ ਵਿਧਾਨ ਸਭਾ ਹਲਕਾ ਮਜੀਠਾ ਵਿਚ ਆਉਣਗੇ | ਜਿਸ ਵਿਚ ਹਲਕਾ ਮਜੀਠਾ ਦੇ ਐੱਸ. ਸੀ. ਭਾਈਚਾਰਾ ਵੱਡੀ ਗਿਣਤੀ ਵਿਚ ਸ਼ਾਮਿਲ ਹੋਵੇਗਾ | ਇਹ ਵਿਚਾਰ ਅੱਜ ਵਿਧਾਨ ਸਭਾ ਹਲਕਾ ਮਜੀਠਾ ਦੇ ਆਪ ਦੇ ਐੱਸ. ਸੀ. ਵਿੰਗ ਦੇ ਪ੍ਰਧਾਨ ਸਰਪੰਚ ਰਾਜਕੁਮਾਰ ਲੁੱਧੜ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਗਟ ਕੀਤੇ | ਉਨ੍ਹਾਂ ਕਿਹਾ ਕਿ ਹਲਕਾ ਇੰਚਾਰਜ ਤਲਬੀਰ ਸਿੰਘ ਦੀ ਅਗਵਾਈ ਹੇਠ ਮਜੀਠਾ ਹਲਕਾ ਵਿਕਾਸ ਪੱਖੋਂ ਬੁਲੰਦੀਆਂ ਨੂੰ ਛੂਹ ਰਿਹਾ ਹੈ ਅਤੇ ਹਲਕੇ ਵਿਚ ਸੜਕਾਂ ਦਾ ਪਹਿਲਾਂ ਹੀ ਜਾਲ ਵਿਛਾਇਆ ਜਾ ਰਿਹਾ ਹੈ ਅਤੇ ਬਾਕੀ ਰਹਿੰਦੇ ਵਿਕਾਸ ਕੰਮਾਂ ਵਿਚ ਤੇਜ਼ੀ ਲਿਆਉਣ ਲਈ ਮੁੱਖ ਮੰਤਰੀ ਪੰਜਾਬ ਦੀ ਮਜੀਠਾ ਹਲਕੇ ਵਿਚ ਇਹ ਫੇਰੀ ਲਾਹੇਵੰਦ ਹੋਵੇਗੀ |