ਰਾਮ ਤੀਰਥ, 30 ਦਸੰਬਰ (ਧਰਵਿੰਦਰ ਸਿੰਘ ਔਲਖ)-ਆਮ ਆਦਮੀ ਪਾਰਟੀ ਦੇ ਅੰਮਿ੍ਤਸਰ ਪੱਛਮੀ ਹਲਕੇ ਤੋਂ ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਨੇ ਵਾਰਡ ਨੰਬਰ 82 ਦੇ ਮਿਲਾਪ ਐਵੀਨਿਊ, ਗਲੀ ਨੰਬਰ 1 ਵਿਚ ਇੰਟਰਲਾਕਿੰਗ ਟਾਈਲਾਂ ਲਗਾਉਣ ਦੇ ਕੰਮ ਦਾ ਉਦਘਾਟਨ ਕੀਤਾ | ਇਸ ਮੌਕੇ ਵਾਰਡ ਕੌਂਸਲਰ ਸੰਦੀਪ ਸਿੰਘ, ਇਲਾਕਾ ਨਿਵਾਸੀ ਅਤੇ ਪਾਰਟੀ ਵਰਕਰ ਵੱਡੀ ਗਿਣਤੀ ਵਿਚ ਹਾਜ਼ਰ ਸਨ | ਡਾ. ਸੰਧੂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਵਿਚ ਵਿਕਾਸ ਦੀ ਲਹਿਰ ਹਰ ਗਲੀ-ਮੁਹੱਲੇ ਤੱਕ ਪਹੁੰਚ ਰਹੀ ਹੈ | ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਲੰਬੇ ਸਮੇਂ ਤੋਂ ਪੈਂਡਿੰਗ ਮੰਗਾਂ ਨੂੰ ਤੁਰੰਤ ਪ੍ਰਭਾਵ ਨਾਲ ਪੂਰਾ ਕਰਨਾ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਹੈ | ਉਨ੍ਹਾਂ ਇਹ ਵੀ ਦੱਸਿਆ ਕਿ ਅੰਮਿ੍ਤਸਰ ਪੱਛਮੀ ਵਿਚ ਸੜਕਾਂ, ਗਲੀਆਂ, ਪਾਣੀ ਸਪਲਾਈ ਅਤੇ ਲਾਈਟਾਂ ਸਮੇਤ ਕਈ ਵਿਕਾਸ ਪ੍ਰੋਜੈਕਟ ਤਹਿ ਸ਼ਡਿਊਲ ਅਨੁਸਾਰ ਤੇਜ਼ੀ ਨਾਲ ਜਾਰੀ ਹਨ | ਸਰਕਾਰ ਦਾ ਉਦੇਸ਼ ਹਰ ਵਾਰਡ ਵਿਚ ਬਿਹਤਰ ਬੁਨਿਆਦੀ ਢਾਂਚਾ ਮੁਹੱਈਆ ਕਰਨਾ ਹੈ ਤਾਂ ਜੋ ਲੋਕਾਂ ਨੂੰ ਸੁਵਿਧਾਵਾਂ ਦਾ ਅਸਲ ਲਾਭ ਮਿਲੇ | ਅੰਤ ਵਿਚ ਡਾ. ਜਸਬੀਰ ਸਿੰਘ ਸੰਧੂ ਨੇ ਇਲਾਕਾ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਉਹ ਹਮੇਸ਼ਾਂ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਅਤੇ ਵਿਕਾਸਕਾਰਜਾਂ ਦੀ ਨਿਗਰਾਨੀ ਲਈ ਉਪਲਬੱਧ ਰਹਿਣਗੇ | ਇਸ ਮੌਕੇ ਬਾਊ ਸਿੰਘ, ਬਾਊ ਗੁਮਾਨਪੁਰਾ, ਜਸਬੀਰ ਨਿੱਕੀ, ਪੀ ਏ ਮਾਧਵ ਸ਼ਰਮਾ ਆਦਿ ਮੌਜੂਦ ਸਨ |