10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-12-2025

ਕੁੱਟਮਾਰ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਨਾ ਕੀਤੀ ਤਾਂ ਵਾਲਮੀਕਿ ਭਾਈਚਾਰਾ ਸੜਕਾਂ 'ਤੇ ਉਤਰੇਗਾ : ਭੰਗਵਾ, ਟਪਿਆਲਾ

Ad Position 21
No active advertisement
ਅਜੀਤ ਡੈਸਕ 31-12-2025

ਚੋਗਾਵਾਂ, 30 ਦਸੰਬਰ (ਗੁਰਵਿੰਦਰ ਸਿੰਘ ਕਲਸੀ)-ਪੁਲਿਸ ਚੌਂਕੀ ਕੱਕੜ ਅਧੀਨ ਆਉਂਦੇ ਪਿੰਡ ਨਵਾਂ ਜੀਵਨ ਵਿਖੇ ਬੀਤੇ ਦਿਨੀ ਰੰਜਿਸ਼ ਨੂੰ ਲੈ ਕੇ ਕੁੱਟਮਾਰ ਕਰਕੇ ਗੰਭੀਰ ਜ਼ਖ਼ਮੀ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਦੀ ਮੰਗ ਨੂੰ ਲੈ ਕੇ ਗੁਰੂ ਗਿਆਨ ਨਾਥ ਵਾਲਮੀਕਿ ਧਰਮ ਸਮਾਜ ਰਜਿ: ਭਾਰਤ ਦੇ ਕੋਰ ਕਮੇਟੀ ਮੈਂਬਰ ਸ਼ਾਮ ਸਿੰਘ ਭੰਗਵਾਂ ਦੀ ਅਗਵਾਈ ਹੇਠ ਵਾਲਮੀਕਿ ਭਾਈਚਾਰੇ ਦੀ ਰੋਹ ਭਰੀ ਮੀਟਿੰਗ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸਰਕਲ ਪ੍ਰਧਾਨ ਹਰਜਿੰਦਰ ਸਿੰਘ ਟਪਿਆਲਾ ਨੇ ਕਿਹਾ ਕਿ ਬੀਤੀ ਦਿਨੀ ਸਿਆਸੀ ਸ਼ਹਿ 'ਤੇ ਸਰਹੱਦੀ ਪਿੰਡ ਨਵਾਂ ਜੀਵਨ ਦੇ ਲੱਕੀ ਦੀ ਪਿੰਡ ਦੇ ਹੀ ਕੁਝ ਲੋਕਾਂ ਵਲੋਂ ਭਾਰੀ ਕੁੱਟਮਾਰ ਕਰਕੇ ਜ਼ਖ਼ਮੀ ਕਰ ਦਿੱਤਾ ਗਿਆ। ਇਸ ਸੰਬੰਧੀ ਪੁਲਿਸ ਚੌਂਕੀ ਕੱਕੜ ਵਿਖੇ ਲਿਖਤੀ ਦਰਖਾਸਤ ਵੀ ਦਿੱਤੀ ਗਈ ਹੈ ਪਰ ਪੁਲਿਸ ਨੇ ਅਜੇ ਤੱਕ ਕੋਈ ਕਾਰਵਾਈ ਨਹੀਂ ਕੀਤੀ।
ਜਿਸ ਦਾ ਵਾਲਮੀਕਿ ਭਾਈਚਾਰੇ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਚਿਤਾਵਨੀ ਭਰੇ ਲਹਿਜੇ ਵਿਚ ਕਿਹਾ ਕਿ ਜੇਕਰ ਪੁਲਿਸ ਨੇ ਕੁੱਟਮਾਰ ਕਰਨ ਵਾਲੇ ਵਿਅਕਤੀਆਂ ਖ਼ਿਲਾਫ਼ ਕੋਈ ਕਾਰਵਾਈ ਨਾ ਕੀਤੀ ਤਾਂ ਵਾਲਮੀਕਿ ਸਮਾਜ ਵਲੋਂ ਏਅਰਪੋਰਟ ਰੋਡ ਅਣਮਿਥੇ ਸਮੇਂ ਲਈ ਬੰਦ ਕਰਕੇ ਧਰਨਾ ਲਗਾਇਆ ਜਾਵੇਗਾ। ਇਸ ਸੰਬੰਧੀ ਕੱਕੜ ਚੌਂਕੀ ਦੇ ਇੰਚਾਰਜ ਅਮੋਲਕ ਸਿੰਘ ਨਾਲ ਸੰਪਰਕ ਕਰਨ 'ਤੇ ਉਨ੍ਹਾਂ ਕਿਹਾ ਕਿ ਐੱਮ. ਐੱਲ. ਆਰ. ਦੀ ਰਿਪੋਰਟ ਆਉਣ ਤੋਂ ਬਾਅਦ ਬਣਦੀ ਕਾਰਵਾਈ ਕੀਤੀ ਜਾਵੇਗੀ।

Ad Position 22
No active advertisement
ਪਿਛਲੀ ਖ਼ਬਰ ਨਗਰ ਨਿਗਮ 'ਚ 1196 ਕਰਮਚਾਰੀਆਂ ਦੀ ਭਰਤੀ ਪ੍ਰਕਿਰਿਆ ਸ਼ੁਰੂ ਅਗਲੀ ਖ਼ਬਰ ਏਜੰਸੀਆਂ ਵਲੋਂ ਦੁੱਧ ਦਾ ਰੇਟ ਘੱਟ ਕਰਨਾ ਪਸ਼ੂ ਰੱਖਣ ਵਾਲਿਆਂ ਨਾਲ ਬਹੁਤ ਵੱਡਾ ਧੱਕਾ-ਕਿਸਾਨ ਆਗੂ
Ad Position 24