07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਸ਼ਹਿਰੀ ਥਾਣੇ ਦੀ ਪੁਲਿਸ ਵਲੋਂ 56 ਕਿੱਲੋ ਭੁੱਕੀ ਸਣੇ ਕਾਰ ਸਵਾਰ ਨਸ਼ਾ ਤਸਕਰ ਕਾਬੂ

Ad Position 21
No active advertisement
ਅਜੀਤ ਡੈਸਕ 01-06-2025
ਰਾਜਪੁਰਾ, 31 ਮਈ (ਜੀ.ਪੀ. ਸਿੰਘ)-ਥਾਣਾ ਸ਼ਹਿਰੀ ਦੀ ਪੁਲਿਸ ਨੇ ਰਾਜਪੁਰਾ-ਪਟਿਆਲਾ ਰੋਡ 'ਤੇ ਲਿਬਰਟੀ ਚੌਂਕ ਨੇੜੇ ਨਾਕਾਬੰਦੀ ਦੌਰਾਨ ਇਕ ਕਾਰ ਸਵਾਰ ਨਸ਼ਾ ਤਸਕਰ ਨੂੰ 56 ਕਿੱਲੋ ਭੁੱਕੀ ਸਮੇਤ ਗਿ੍ਫ਼ਤਾਰ ਕਰਕੇ ਉਸ ਦੇ ਖ਼ਿਲਾਫ਼ ਐੱਨ.ਡੀ.ਪੀ.ਐੱਸ. ਐਕਟ ਦੇ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਸ਼ਹਿਰੀ ਦੇ ਮੁੱਖ ਅਫ਼ਸਰ ਇੰਸ. ਕਿਰਪਾਲ ਸਿੰਘ ਮੋਹੀ ਨੇ ਦੱਸਿਆ ਕਿ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਤਹਿਤ ਸਹਾਇਕ ਥਾਣੇਦਾਰ ਨਰਿੰਦਰ ਸਿੰਘ ਗਿੱਲ ਵਲੋਂ ਇਕ ਸੂਚਨਾ ਦੇ ਅਧਾਰ 'ਤੇ ਪੁਲਿਸ ਪਾਰਟੀ ਸਮੇਤ ਰਾਜਪੁਰਾ-ਪਟਿਆਲਾ ਸ਼ਾਹ ਮਾਰਗ 'ਤੇ ਲਿਬਰਟੀ ਚੌਂਕ ਨੇੜੇ ਨਾਕਾਬੰਦੀ ਕੀਤੀ ਹੋਈ ਸੀ ਤਾਂ ਇਕ ਕਾਰ ਸਵਾਰ ਨੂੰ ਰੋਕਣ ਦਾ ਇਸ਼ਾਰਾ ਕੀਤਾ ਤਾਂ ਉਹ ਕਾਰ ਚਾਲਕ ਕਾਰ ਛੱਡ ਕੇ ਭੱਜਣ ਲੱਗਿਆ ਤਾਂ ਡਿਗ ਗਿਆ | ਜਿਸ ਕਾਰਨ ਉਸ ਦੀ ਬਾਂਹ 'ਤੇ ਸੱਟ ਲੱਗ ਗਈ | ਜਦੋਂ ਉਸ ਨੂੰ ਕਾਬੂ ਕਰਕੇ ਕਾਰ ਦੀ ਤਲਾਸ਼ੀ ਲਈ ਤਾਂ ਕਾਰ ਵਿਚੋਂ 56 ਕਿੱਲੋ ਭੁੱਕੀ ਬਰਾਮਦ ਹੋਈ | ਕਾਬੂ ਕੀਤੇ ਗਏ ਨਸ਼ਾ ਤਸਕਰ ਦੀ ਪਹਿਚਾਣ ਜੋਗਿੰਦਰ ਰਾਮ ਉਰਫ਼ ਅਮਨ ਵਾਸੀ ਵਾਰਡ ਨੰਬਰ 11 ਬਨੂੜ ਵਜੋਂ ਹੋਈ | ਇੰਸ. ਕਿਰਪਾਲ ਸਿੰਘ ਮੋਹੀ ਨੇ ਦੱਸਿਆ ਕਿ ਉਕਤ ਕਾਬੂ ਕੀਤੇ ਗਏ ਨਸ਼ਾ ਤਸਕਰ ਦੇ ਖ਼ਿਲਾਫ਼ ਥਾਣਾ ਸ਼ਹਿਰੀ ਵਿਖੇ ਐੱਨ.ਡੀ.ਪੀ.ਐੱਸ. ਐਕਟ ਦੇ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ | ਉਨ੍ਹਾਂ ਦੱਸਿਆ ਕਿ ਉਕਤ ਨਸ਼ਾ ਤਸਕਰ ਨੂੰ ਮਾਨਯੋਗ ਅਦਾਲਤ ਦੇ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ ਤਾਂ ਜੋ ਪਤਾ ਲਗਾਇਆ ਜਾ ਸਕੇ ਕਿ ਉਹ ਭੁੱਕੀ ਕਿੱਥੋਂ ਲਿਆਇਆ ਸੀ ਅਤੇ ਅੱਗੇ ਕਿੱਥੇ ਸਪਲਾਈ ਕੀਤੀ ਜਾਣੀ ਸੀ | ਇਸ ਮੌਕੇ ਇਹ ਥਾਣੇਦਾਰ ਨਰਿੰਦਰ ਸਿੰਘ ਅਤੇ ਸਮੂਹ ਥਾਣਾ ਸ਼ਹਿਰੀ ਦਾ ਸਟਾਫ਼ ਹਾਜ਼ਰ ਸੀ |
Ad Position 22
No active advertisement
ਪਿਛਲੀ ਖ਼ਬਰ ਸਨੌਰ 'ਚ ਪਲਾਸਟਿਕ ਦੀ ਬੇਲਗ਼ਾਮ ਵਰਤੋਂ ਬਣ ਰਹੀ ਹੈ ਵਧਦੀਆਂ ਸਮੱਸਿਆਵਾਂ ਦੀ ਜੜ੍ਹ ਅਗਲੀ ਖ਼ਬਰ ਜਾਅਲੀ ਸਕੈਨਰ ਰਾਹੀਂ ਠੱਗੀ ਮਾਮਲੇ 'ਚ ਦੋਸ਼ੀ ਗਿ੍ਫ਼ਤਾਰ, ਰਿਮਾਂਡ 'ਤੇ
Ad Position 24