07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਸ੍ਰੀ ਸੁਖਮਨੀ ਸਾਹਿਬ ਦੇ ਪਾਠਾਂ ਦੀ ਲੜੀ ਦਾ ਸੰਪੂਰਨਤਾ ਸਮਾਗਮ ਕਰਵਾਇਆ

Ad Position 21
No active advertisement
ਅਜੀਤ ਡੈਸਕ 01-06-2025
ਸਮਾਣਾ, 31 ਮਈ (ਹਰਵਿੰਦਰ ਸਿੰਘ ਟੋਨੀ)-ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ 419ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਥਾਨਕ ਮੁਹੱਲਾ ਨੂਰਪੁਰਾ ਪਤੀ ਦੇ ਗੁਰਦੁਆਰਾ ਸਾਹਿਬ ਖ਼ਾਲਸਾ ਦਰਬਾਰ 'ਚ 20 ਅਪ੍ਰੈਲ ਤੋਂ ਲਗਾਤਾਰ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੀਆਂ ਬੀਬੀਆਂ ਵਲੋਂ ਸ਼ੁਰੂ ਕੀਤੇ ਗਏ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠਾਂ ਦੀ ਲੜੀ ਦਾ ਸੰਪੂਰਨਤਾ ਸਮਾਗਮ ਕਰਵਾਇਆ ਗਿਆ | ਸਮਾਗਮ ਦੌਰਾਨ ਸੁਖਮਨੀ ਸਾਹਿਬ ਜੀ ਦੇ ਪਾਠ ਉਪਰੰਤ ਬੀਬੀਆਂ, ਬੱਚਿਆਂ ਵਲੋਂ ਗੁਰੂ ਜੀ ਦੀ ਸ਼ਹਾਦਤ ਨੂੰ ਸਮਰਪਿਤ ਸ਼ਬਦ ਕੀਰਤਨ ਗਾਇਨ ਕਰਦਿਆਂ ਗੁਰੂ ਦੀ ਸ਼ਹਾਦਤ ਸੰਬੰਧੀ ਚਾਨਣਾ ਪਾਇਆ ਤੇ ਉਨ੍ਹਾਂ ਵਲੋਂ ਦਰਸਾਏ ਮਾਰਗ 'ਤੇ ਚੱਲਣ ਲਈ ਪ੍ਰੇਰਿਆ | ਇਸ ਮੌਕੇ ਗੁਰੂ ਘਰ ਦੇ ਹੈੱਡ ਗ੍ਰੰਥੀ ਬਾਬਾ ਜਸਵੰਤ ਸਿੰਘ ਵਲੋਂ ਸਰਬਤ ਦੇ ਭਲੇ ਦੀ ਅਰਦਾਸ ਬੇਨਤੀ ਕੀਤੀ ਗਈ | ਇਸ ਉਪਰੰਤ ਠੰਢੇ ਮਿੱਠੇ ਜਲ ਦੀ ਛਬੀਲ, ਪ੍ਰਸ਼ਾਦ ਤੇ ਫਲ ਫਰੂਟ ਅਤੁੱਟ ਵਰਤਾਇਆ ਗਿਆ | ਇਸ ਸਮੇਂ ਸੁਖਮਨੀ ਸਾਹਿਬ ਸੁਸਾਇਟੀ ਦੀ ਬੀਬੀਆਂ ਰਾਜਿੰਦਰ ਕੌਰ, ਪਰਮਜੀਤ ਕੌਰ, ਬਲਵਿੰਦਰ ਕੌਰ, ਸੁਖਦੇਵ ਕੌਰ, ਸੁਰਿੰਦਰ ਕੌਰ, ਮਨਜੀਤ ਕੋਰ ,ਸੁਖਮੀਨ ਕੌਰ, ਕੁਲਦੀਪ ਕੌਰ, ਮਨਿੰਦਰ ਕੌਰ, ਬਲਵਿੰਦਰ ਕੌਰ, ਹਰਪ੍ਰੀਤ ਕੌਰ, ਸਰਬਜੀਤ ਕੌਰ, ਪਰਮਜੀਤ ਕੌਰ, ਕੌਮਲਪ੍ਰੀਤ ਕੌਰ, ਸੁਭਮਦੀਪ ਕੌਰ, ਸੁਮਨਦੀਪ ਕੌਰ, ਪਾਲ ਕੌਰ ਤੋਂ ਇਲਾਵਾ ਗਗਨਦੀਪ ਸਿੰਘ ਢਿੱਲੋਂ, ਗੁਨਕਾਰ ਸਿੰਘ ਸਿੱਧੂ, ਗੋਰਾ ਸਣੇ ਵੱਡੀ ਗਿਣਤੀ ਵਿਚ ਸੰਗਤਾਂ ਸ਼ਾਮਲ ਸਨ |
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਪੰਚਮੀ ਦਾ ਪਵਿੱਤਰ ਦਿਹਾੜਾ ਮਨਾਇਆ ਅਗਲੀ ਖ਼ਬਰ ਸਨੌਰ 'ਚ ਅਹਿੱਲਿਆ ਬਾਈ ਦੀ 300ਵੀਂ ਜੈਅੰਤੀ ਮਨਾਈ
Ad Position 24