07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਸਿੰਬੜੋ ਪਿੰਡ 'ਚ ਕਿਸਾਨਾਂ ਤੇ ਪਿੰਡ ਵਾਸੀਆਂ ਵਲੋਂ ਡਾ.ਬਲਬੀਰ ਸਿੰਘ ਦਾ ਵਿਰੋਧ

Ad Position 21
No active advertisement
ਅਜੀਤ ਡੈਸਕ 01-06-2025
ਭਾਦਸੋਂ, 31 ਮਈ (ਪ੍ਰਦੀਪ ਦੰਦਰਾਲਾ)-ਪਟਿਆਲਾ ਦਿਹਾਤੀ ਦੇ ਪਿੰਡ ਸਿੰਬੜੋ ਵਿਖੇ ਕਿਸਾਨਾਂ ਤੇ ਪਿੰਡ ਵਾਸੀਆਂ ਵਲੋਂ ਸਿਹਤ ਮੰਤਰੀ ਡਾ.ਬਲਬੀਰ ਸਿੰਘ ਦਾ ਜ਼ਬਰਦਸਤ ਵਿਰੋਧ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਗੁਰਦੀਪ ਸਿੰਘ ਟਿਵਾਣਾ ਬਲਾਕ ਪ੍ਰਧਾਨ ਕਿਸਾਨ ਯੂਨੀਅਨ ਨੇ ਕਿਹਾ ਆਮ ਆਦਮੀ ਪਾਰਟੀ ਕਿਸਾਨੀ ਮੰਗਾਂ ਨੂੰ ਲੈ ਕੇ ਰੱਤੀ ਭਰ ਵੀ ਗੰਭੀਰ ਨਹੀਂ ਹੈ | ਬਲਕਿ ਇਸ ਪਾਰਟੀ ਨੇ ਕਿਸਾਨਾਂ ਨਾਲ ਵਿਸ਼ਵਾਸਘਾਤ ਕੀਤਾ ਹੈ | ਇਸ ਤੋਂ ਇਲਾਵਾ ਸਿੰਬੜੋ ਪਿੰਡ ਦੇ ਵਸਨੀਕਾਂ ਦਾ ਕਹਿਣਾ ਹੈ ਕਿ ਆਪ ਸਰਕਾਰ ਨੇ ਸਿੰਬੜੋ ਦੇ ਵਿਕਾਸ ਲਈ ਭੋਰਾ ਵੀ ਯਤਨ ਨਹੀਂ ਕੀਤੇ | ਇਸ ਮੌਕੇ ਅਵਤਾਰ ਸਿੰਘ ਪੰਚ, ਬਹਾਦਰ ਸਿੰਘ ਪੰਚ, ਊਸ਼ਾ ਰਾਣੀ, ਕੁਲਦੀਪ ਕੌਰ, ਕੁਲਵਿੰਦਰ ਕੌਰ, ਰਜਿੰਦਰ ਸਿੰਘ, ਦਿਲਬਾਗ ਸਿੰਘ, ਜਤਿੰਦਰ ਸਿੰਘ, ਪਰਮਜੀਤ ਕੌਰ, ਗੁਰਪ੍ਰਤਾਪ ਸਿੰਘ, ਸੁਰੇਸ਼ ਕੋਹਲੀ, ਨਿਹਾਰ ਸਿੰਘ, ਹਰਵਿੰਦਰ ਸਿੰਘ, ਸੁਖਦੀਪ ਚੰਦ, ਚੰਦ ਸਿੰਘ, ਹਰਦੀਪ ਸਿੰਘ, ਪਿ੍ਤਪਾਲ ਸਿੰਘ, ਹਰਭਜਨ ਸਿੰਘ, ਲਖਵਿੰਦਰ ਸਿੰਘ, ਰਣਧੀਰ ਸਿੰਘ, ਮਨਦੀਪ ਸਿੰਘ, ਜਗਤਾਰ ਸਿੰਘ, ਸਿਮਰਜੀਤ ਸਿੰਘ, ਨਵਜੋਤ ਸਿੰਘ, ਪਵਿੱਤਰ ਸਿੰਘ, ਜਰਨੈਲ ਸਿੰਘ, ਤਰਸੇਮ ਸਿੰਘ, ਕੁਲਵਿੰਦਰ ਕੁਮਾਰ, ਚਰਨ ਸਿੰਘ, ਅਲੀ ਖਾਂ, ਪਾਲ ਸਿੰਘ, ਧੀਰ ਸਿੰਘ, ਹਰਜੀਤ ਸਿੰਘ, ਦੀਪਾ, ਰਾਏ ਸਿੰਘ ਸਾਧੋਹੇੜੀ, ਦਰਸ਼ਨ ਸਿੰਘ, ਵਰਿੰਦਰ ਸਿੰਘ, ਅੰਗਰੇਜ਼ ਧਨੌਰੀ, ਕਿਰਪਾਲ ਸਿੰਘ ਤੋਂ ਇਲਾਵਾ ਵੱਡੀ ਗਿਣਤੀ 'ਚ ਪਿੰਡ ਵਾਸੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਹੈਲਿਕਸ ਸਕੂਲ ਵਲੋਂ ਵਿਦਿਆਰਥੀਆਂ ਨੂੰ ਦਿੱਤੀਆਂ ਜਾ ਰਹੀਆਂ ਹਨ ਚੰਡੀਗੜ੍ਹ ਵਰਗੀਆਂ ਸਹੂਲਤਾਂ-ਹਰੀਕਾ ਅਗਲੀ ਖ਼ਬਰ ਹਨੇਰੀ ਕਾਰਨ ਲੱਗੀ ਅੱਗ ਨੇ ਦੰਦਰਾਲਾ ਖਰੌੜ ਦੇ ਗਰੀਬ ਮਜ਼ਦੂਰਾਂ ਦੇ ਕੁੱਪ ਤੇ ਗੁਹਾਰੇ ਸਾੜੇ
Ad Position 24