08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਸੁਖਦੇਵ ਸਿੰਘ ਢੀਂਡਸਾ ਦੇ ਅਕਾਲ ਚਲਾਣੇ 'ਤੇ ਬਘੇਲ ਸਿੰਘ ਜਾਤੀਵਾਲ ਵਲੋਂ ਦੁੱਖ ਦਾ ਪ੍ਰਗਟਾਵਾ

Ad Position 21
No active advertisement
ਅਜੀਤ ਡੈਸਕ 01-06-2025
ਭਾਦਸੋਂ, 31 ਮਈ (ਗੁਰਬਖ਼ਸ਼ ਸਿੰਘ ਵੜੈਚ/ਪ੍ਰਦੀਪ ਦੰਦਰਾਲਾ)-ਪੰਜਾਬ ਦੀ ਰਾਜਨੀਤੀ 'ਚ ਲੰਮਾ ਸਮਾਂ ਸਿਆਸਤ ਦਾ ਅਹਿਮ ਹਿੱਸਾ ਰਹੇ ਸੁਖਦੇਵ ਸਿੰਘ ਢੀਂਡਸਾ ਜਿਨ੍ਹਾਂ ਦਾ ਪਿਛਲੇ ਦਿਨੀਂ ਦੇਹਾਂਤ ਹੋ ਗਿਆ ਸੀ | ਉਨ੍ਹਾਂ ਦੇ ਅਕਾਲ ਚਲਾਣੇ 'ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਬਘੇਲ ਸਿੰਘ ਜਾਤੀਵਾਲ ਸੀਨੀਅਰ ਅਕਾਲੀ ਆਗੂ ਨੇ ਕਿਹਾ ਕਿ ਢੀਂਡਸਾ ਦੇ ਚਲੇ ਜਾਣ ਨਾਲ ਪੰਥ, ਸ਼੍ਰੋਮਣੀ ਅਕਾਲੀ ਦਲ ਤੇ ਪੰਜਾਬ ਨੂੰ ਬਹੁਤ ਵੱਡਾ ਘਾਟਾ ਪਿਆ ਹੈ, ਜਿਸ ਨੂੰ ਪੂਰਾ ਨਹੀਂ ਕੀਤਾ ਜਾ ਸਕਦਾ | ਉਨ੍ਹਾਂ ਕਿਹਾ ਕਿ ਅਕਾਲੀ ਦਲ ਨੂੰ ਢੀਂਡਸਾ ਦੀ ਰਹਿਨੁਮਾਈ ਦੀ ਬਹੁਤ ਵੱਡੀ ਜ਼ਰੂਰਤ ਸੀ ਜੋ ਕਿ ਪੰਥ, ਸ਼੍ਰੋਮਣੀ ਅਕਾਲੀ ਦਲ ਤੇ ਪੰਜਾਬ ਦੀ ਪੁਨਰ ਸੁਰਜੀਤੀ ਲਈ ਬਹੁਤ ਜ਼ਰੂਰੀ ਹੈ | ਉਨ੍ਹਾਂ ਕਿਹਾ ਕਿ ਢੀਂਡਸਾ ਦੀ ਘਾਟ ਪੰਥ, ਸ਼੍ਰੋਮਣੀ ਅਕਾਲੀ ਦਲ ਤੇ ਪੰਜਾਬ ਨੂੰ ਹਮੇਸ਼ਾ ਰੜਕਦੀ ਰਹੇਗੀ | ਇਸ ਮੌਕੇ ਗੁਰਬਚਨ ਸਿੰਘ ਨਾਨੋਕੀ, ਮੇਜਰ ਸਿੰਘ ਭੜੀ, ਮਹਿੰਗਾ ਸਿੰਘ ਭੜੀ, ਸਰਪੰਚ ਜਸਪ੍ਰੀਤ ਸਿੰਘ ਜਾਤੀਵਾਲ, ਅਮਰੀਕ ਸਿੰਘ ਜਾਤੀਵਾਲ ਤੋਂ ਇਲਾਵਾ ਇਲਾਕੇ ਦੇ ਮੁਹਤਬਰ ਆਗੂਆਂ ਤੇ ਵਰਕਰਾਂ ਨੇ ਦੁੱਖ ਪ੍ਰਗਟਾਇਆ |
Ad Position 22
No active advertisement
ਪਿਛਲੀ ਖ਼ਬਰ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਨੂੰ ਸਮਰਪਿਤ ਸਕੂਲ ਨੂੰ ਦਿੱਤਾ ਵਾਟਰ ਕੂਲਰ ਅਗਲੀ ਖ਼ਬਰ ਪੰਜਾਬ ਦੇ ਲੋਕ ਭਾਜਪਾ ਤਾਨਾਸ਼ਾਹੀ ਨੂੰ ਕਦੇ ਬਰਦਾਸ਼ਤ ਨਹੀਂ ਕਰਨਗੇ-ਗੌਰਵ ਸੰਧੂ
Ad Position 24