ਖਮਾਣੋਂ, 31 ਮਈ (ਮਨਮੋਹਣ ਸਿੰਘ ਕਲੇਰ)-ਅਕਾਲ ਅਕੈਡਮੀ ਖਮਾਣੋਂ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਮੁੱਖ ਰੱਖਦਿਆਂ ਵਿਦਿਆਰਥੀਆਂ ਅਤੇ ਸਮੂਹ ਸਟਾਫ਼ ਵਲੋਂ ਸੁਖਮਨੀ ਸਾਹਿਬ ਦੇ ਜਾਪ ਕੀਤੇ ਗਏ, ਉਪਰੰਤ ਸ਼ਬਦ ਕੀਰਤਨ ਅਤੇ ਕਥਾ ਵਿਚਾਰਾਂ ਰਾਹੀਂ ਗੁਰੂ ਸਾਹਿਬ ਜੀ ਦੀ ਅਦੁੱਤੀ ਸ਼ਹਾਦਤ ਅਤੇ ਇਤਿਹਾਸ ਤੋਂ ਬੱਚਿਆਂ ਨੂੰ ਜਾਣੂ ਕਰਵਾਇਆ ਗਿਆ | ਅੰਤ ਵਿਚ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ ਅਤੇ ਕੜਾਹ ਪ੍ਰਸ਼ਾਦ ਦੀ ਦੇਗ ਵੀ ਵਰਤਾਈ ਗਈ, ਉਪਰੰਤ ਠੰਡੇ-ਮਿੱਠੇ ਜਲ ਦੀ ਛਬੀਲ ਲਗਾਈ ਗਈ | ਇਸ ਮੌਕੇ ਬੀ.ਕੇ.ਕੇ. ਮੈਮੋਰੀਅਲ ਫਾਊਾਡੇਸ਼ਨ ਦੇ ਸਹਿਯੋਗ ਸਦਕਾ 41 ਪੌਦੇ ਅਕੈਡਮੀ ਵਿਚ ਲਗਾਏ ਗਏ, ਜੋ ਉਸਾਰੂ ਅਤੇ ਸ਼ੁੱਧ ਵਾਤਾਵਰਨ ਦੇ ਪ੍ਰਤੀਕ ਹਨ |