08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

Ad Position 21
No active advertisement
ਅਜੀਤ ਡੈਸਕ 01-06-2025
ਦੇਵੀਗੜ੍ਹ, 31 ਮਈ (ਰਾਜਿੰਦਰ ਸਿੰਘ ਮੌਜੀ)-ਦੇਵੀਗੜ੍ਹ ਇਲਾਕੇ ਦੇ ਟੈਗੋਰ ਇੰਟਰਨੈਸ਼ਨਲ ਸਕੂਲ ਅਕਬਰਪੁਰ ਵਿਚ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਮੁੱਖ ਰੱਖਦਿਆਂ ਚੌਪਈ ਸਾਹਿਬ ਜੀ ਦਾ ਪਾਠ ਕਰਵਾਇਆ ਗਿਆ | ਭੋਗ ਉਪਰੰਤ ਵਿਦਿਆਰਥੀਆਂ ਨੇ ਗੁਰਬਾਣੀ ਦੇ ਸ਼ਬਦ ਗਾਇਨ ਕੀਤੇ | ਇਸ ਮੌਕੇ ਅਧਿਆਪਕਾਂ ਵਲੋਂ ਵਿਦਿਆਰਥੀਆਂ ਨੂੰ ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਬਾਰੇ ਵਿਸਥਾਰ 'ਚ ਜਾਣਕਾਰੀ ਦਿੱਤੀ ਗਈ | ਇਸ ਮੌਕੇ ਸਕੂਲ ਡਾਇਰੈਕਟਰ ਗੌਰਵ ਗੁਲ੍ਹਾਟੀ, ਪ੍ਰਧਾਨ ਸਲੋਨੀ ਗੁਲ੍ਹਾਟੀ, ਮੈਨੇਜਰ ਸੁਸ਼ੀਲ ਮਿਸ਼ਰਾ ਅਤੇ ਪਿ੍ੰਸੀਪਲ ਮੀਨਾਕਸ਼ੀ ਸੂਦ ਨੇ ਕਿਹਾ ਕਿ ਸਾਨੂੰ ਸਭ ਧਰਮਾਂ ਦਾ ਸਤਿਕਾਰ ਕਰਨਾ ਚਾਹੀਦਾ ਅਤੇ ਉਨ੍ਹਾਂ ਦੇ ਜਨਮ ਦਿਹਾੜੇ ਅਤੇ ਸ਼ਹੀਦੀ ਦਿਹਾੜੇ ਮਨਾਉਣੇ ਚਾਹੀਦੇ ਹਨ ਤਾਂ ਜੋ ਆਉਣ ਵਾਲੀ ਪੀੜ੍ਹੀ ਨੂੰ ਆਪਣੇ ਪੁਰਖਿਆਂ ਬਾਰੇ ਜਾਣਕਾਰੀ ਮਿਲ ਸਕੇ |
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਕੂਲ ਮੂੰਗੋਂ 'ਚ ਮਾਪੇ ਅਧਿਆਪਕ ਮਿਲਣੀ ਕਰਵਾਈ ਅਗਲੀ ਖ਼ਬਰ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ ਕਰਵਾਇਆ
Ad Position 24