ਪਾਤੜਾਂ, 1 ਜੂਨ (ਜਗਦੀਸ਼ ਸਿੰਘ ਕੰਬੋਜ)-ਪਾਤੜਾਂ ਪੁਲਿਸ ਨੇ ਕਾਰ ਸਵਾਰ ਤਿੰਨ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਤੋਂ ਹੈਰੋਇਨ ਬਰਾਮਦ ਕੀਤੇ ਜਾਣ ਦਾ ਦਾਅਵਾ ਕੀਤਾ ਹੈ ਤੇ ਇਨ੍ਹਾਂ ਦੇ ਖਿਲਾਫ ਕੇਸ ਦਰਜ ਕਰਕੇ ਮਾਮਲੇ ਦੀ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਦੀ ਮੁਖੀ ਹਰਮਿੰਦਰ ਸਿੰਘ ਨੇ ਦੱਸਿਆ ਹੈ ਕਿ ਏ.ਐਸ.ਆਈ. ਪਰਮਜੀਤ ਕੌਰ ਸਮੇਤ ਪੁਲਿਸ ਪਾਰਟੀ ਗਸ਼ਤ ਅਤੇ ਤਲਾਸ਼ ਸ਼ੱਕੀ ਤੇ ਭੈੜੇ ਪੁਰਸ਼ਾਂ ਦੇ ਸੰਬੰਧ ਵਿਚ ਦੁਗਾਲ ਨਿਆਲ ਬਾਈਪਾਸ ਪੁਲ ਹੇਠਾਂ ਮੌਜੂਦ ਸੀ ਜਿੱਥੇ ਸ਼ੱਕ ਦੇ ਆਧਾਰ 'ਤੇ ਕਾਰ ਸਵਾਰ ਵਿਅਕਤੀਆਂ ਨੂੰ ਕਾਬੂ ਕਰਕੇ ਤਲਾਸ਼ੀ ਲਏ ਜਾਣ 'ਤੇ ਇਨ੍ਹਾਂ ਕੋਲੋਂ 13 ਗਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ | ਜਿਨ੍ਹਾਂ ਦੀ ਪਹਿਚਾਣ ਮੇਜਰ ਸਿੰਘ, ਜਗਸੀਰ ਸਿੰਘ, ਸਤਪਾਲ ਸਿੰਘ ਵਾਸੀਆਨ ਪਿੰਡ ਨਿਆਲ ਥਾਣਾ ਪਾਤੜਾਂ ਵਜੋਂ ਹੋਈ ਹੈ ਅਤੇ ਇਨ੍ਹਾਂ ਦੇ ਖਿਲਾਫ ਕੇਸ ਦਰਜ ਕਰਕੇ ਹੋਰ ਪੁੱਛ ਪੜਤਾਲ ਲਈ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ਲਿਆ ਜਾਵੇਗਾ |