07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਭਾਰਤੀ ਕਿਸਾਨ ਯੂਨੀਅਨ ਸ਼ਾਦੀਪੁਰ ਦੀ ਪਾਤੜਾਂ ਵਿਖੇ ਹੋਈ ਮੀਟਿੰਗ

Ad Position 21
No active advertisement
ਅਜੀਤ ਡੈਸਕ 02-06-2025
ਪਾਤੜਾਂ, 1 ਜੂਨ (ਗੁਰਇਕਬਾਲ ਸਿੰਘ ਖ਼ਾਲਸਾ)-ਭਾਰਤੀ ਕਿਸਾਨ ਯੂਨੀਅਨ ਸ਼ਾਦੀਪੁਰ ਦੇ ਪ੍ਰਧਾਨ ਅਤੇ ਐਸ.ਕੇ.ਐਮ. ਦੇ ਆਗੂ ਬੂਟਾ ਸਿੰਘ ਸ਼ਾਦੀਪੁਰ ਦੀ ਅਗਵਾਈ ਹੇਠ ਅੱਜ ਕਿਸਾਨ ਆਗੂ ਦਿਲਬਾਗ ਸਿੰਘ ਬੁੱਟਰ ਦੇ ਗ੍ਰਹਿ ਵਿਖੇ ਭਾਰਤੀ ਕਿਸਾਨ ਯੂਨੀਅਨ ਸ਼ਾਦੀਪੁਰ ਦੀ ਮੀਟਿੰਗ ਹੋਈ ਜਿਸ ਵਿਚ ਵੱਡੀ ਗਿਣਤੀ ਵਿਚ ਕਿਸਾਨ ਆਗੂਆਂ ਨੇ ਸ਼ਮੂਲੀਅਤ ਕੀਤੀ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਸਾਨ ਆਗੂ ਬੂਟਾ ਸਿੰਘ ਸ਼ਾਦੀਪੁਰ ਨੇ ਕਿਹਾ ਕਿ ਹਲਕਾ ਸ਼ੁਤਰਾਣਾ ਦੇ ਵੱਖ-ਵੱਖ ਪਿੰਡਾਂ ਅੰਦਰ ਜਥੇਬੰਦੀ ਦੀਆਂ ਇਕਾਈਆਂ ਬਣਾਈਆਂ ਜਾ ਰਹੀਆਂ ਹਨ ਜਿਸ ਸੰਬੰਧੀ ਅੱਜ ਹਲਕਾ ਸ਼ੁਤਰਾਣਾ ਦੇ ਵੱਖ-ਵੱਖ ਕਿਸਾਨ ਆਗੂਆਂ ਨਾਲ ਮੀਟਿੰਗ ਕੀਤੀ ਗਈ ਹੈ ਅਤੇ ਆਉਣ ਵਾਲੇ ਦਿਨਾਂ ਵਿਚ ਹਲਕਾ ਸ਼ੁਤਰਾਣਾ ਦੇ ਵੱਖ-ਵੱਖ ਪਿੰਡਾਂ ਦੀਆਂ ਇਕਾਈਆਂ ਦਾ ਐਲਾਨ ਕਰ ਦਿੱਤਾ ਜਾਵੇਗਾ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਰ ਫ਼ਰੰਟ 'ਤੇ ਫ਼ੇਲ੍ਹ ਸਾਬਤ ਹੋਈ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਵਲੋਂ ਗਲਤ ਬਿਆਨਬਾਜ਼ੀ ਕਰਕੇ ਕਿਸਾਨ ਜਥੇਬੰਦੀਆਂ ਨੂੰ ਬਦਨਾਮ ਕਰਨ ਦਾ ਯਤਨ ਕੀਤਾ ਜਾ ਰਿਹਾ ਹੈ ਪਰ ਇਸ ਨਾਲ ਕਿਸਾਨ ਜਥੇਬੰਦੀਆਂ ਦੇ ਅਕਸ ਉੱਤੇ ਕੋਈ ਅਸਰ ਨਹੀਂ ਪਵੇਗਾ | ਉਨ੍ਹਾਂ ਕਿਹਾ ਕਿ ਐਸ.ਕੇ.ਐਮ. ਵਲੋਂ ਸਰਕਾਰ ਦਾ ਚੈਲੰਜ ਦੁਬਾਰਾ ਕਬੂਲ ਕੀਤਾ ਗਿਆ ਹੈ ਅਤੇ ਐਸ.ਕੇ.ਐਮ. ਵਲੋਂ ਸਰਕਾਰ ਨੂੰ ਕਿਹਾ ਹੈ ਕਿ ਤੁਸੀਂ ਜਿੱਥੇ ਮਰਜ਼ੀ ਮੀਟਿੰਗ ਰੱਖ ਲਓ ਉੱਥੇ ਕਿਸਾਨ ਆਗੂ ਪਹੁੰਚਣਗੇ ਅਤੇ ਕਿਸਾਨ ਆਗੂ ਸਰਕਾਰ ਨਾਲ ਹਰ ਮੁੱਦੇ 'ਤੇ ਬਹਿਸ ਕਰਨ ਲਈ ਤਿਆਰ ਹਨ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਕਿਸਾਨਾਂ ਨਾਲ ਕੀਤੇ ਗਏ ਧੱਕੇ ਦਾ ਬਦਲਾ ਲੋਕ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਲੈਣਗੇ | ਇਸ ਮੌਕੇ ਇਹਨਾਂ ਨਾਲ ਸੁਬੇਗ ਸਿੰਘ, ਸੰਸਾਰ ਸਿੰਘ ਸ਼ਾਦੀਪੁਰ ਖੁੱਡਾ, ਬਲਦੇਵ ਸਿੰਘ, ਕਿਰਪਾਲ ਸਿੰਘ ਸਨੌਰ, ਕਸ਼ਮੀਰ ਸਿੰਘ ਡਰੌਲੀ, ਚੀਮਾ ਡਰੋਲੀ, ਸੁਖਵਿੰਦਰ ਸਿੰਘ ਡਰੋਲੀ, ਸੁੱਖਾ ਸਿੰਘ, ਜੀਤ ਸਿੰਘ ਡਰੋਲੀ, ਫ਼ਰਿਆਦ ਸਿੰਘ ਡਰੋਲੀ, ਸੁਖਵਿੰਦਰ ਸਿੰਘ, ਗੁਰਜੀਤ ਸਿੰਘ, ਮੋਹਨਦੀਪ ਸਿੰਘ ਮੋਹਣਦੀਪ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਦਰਜੀ ਦਾ ਕੰਮ ਕਰਨ ਵਾਲੇ ਦੇ ਸਪੁੱਤਰ ਨੇ ਲੈਫ਼ਟੀਨੈਂਟ ਦੇ ਅਹੁਦੇ 'ਤੇ ਪਹੰੁਚ ਵੱਡਾ ਮੁਕਾਮ ਕੀਤਾ ਹਾਸਿਲ ਅਗਲੀ ਖ਼ਬਰ ਨਸ਼ੀਲੀਆਂ ਗੋਲੀਆਂ ਬਰਾਮਦ
Ad Position 24