ਰਾਜਪੁਰਾ, 1 ਜੂਨ (ਜੀ.ਪੀ. ਸਿੰਘ)-ਥਾਣਾ ਖੇੜੀ ਗੰਡਿਆਂ ਦੀ ਪੁਲਿਸ ਨੇ ਇਕ ਵਿਅਕਤੀ ਨੂੰ 400 ਗ੍ਰਾਮ ਅਫ਼ੀਮ ਸਮੇਤ ਗਿ੍ਫ਼ਤਾਰ ਕਰਕੇ ਉਸ ਦੇ ਖ਼ਿਲਾਫ਼ ਐੱਨ.ਡੀ.ਪੀ.ਐੱਸ. ਐਕਟ ਤਹਿਤ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ਥਾਣਾ ਖੇੜੀ ਗੰਡਿਆਂ ਪੁਲਿਸ ਸਹਾਇਕ ਥਾਣੇਦਾਰ ਗੁਰਮੀਤ ਸਿੰਘ ਪੁਲਿਸ ਪਾਰਟੀ ਸਮੇਤ ਗਸ਼ਤ ਕਰਦੇ ਹੋਏ ਜਦੋਂ ਪਿੰਡ ਬਢੋਲੀ ਗੁੱਜਰਾਂ ਪਹੁੰਚੇ ਤਾਂ ਇਕ ਵਿਅਕਤੀ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਜਦੋਂ ਉਸ ਦੀ ਤਲਾਸ਼ੀ ਲਈ ਤਾਂ ਉਕਤ ਵਿਅਕਤੀ ਦੇ ਕਬਜ਼ੇ ਵਿਚੋਂ 400 ਗ੍ਰਾਮ ਅਫ਼ੀਮ ਬਰਾਮਦ ਹੋਈ | ਪੁਲਿਸ ਪਾਰਟੀ ਨੇ ਉਕਤ ਵਿਅਕਤੀ ਨੂੰ ਗਿ੍ਫ਼ਤਾਰ ਕਰਕੇ ਜਦੋਂ ਮੁਢਲੀ ਪੁਛਗਿੱਛ ਕੀਤੀ ਤਾਂ ਉਕਤ ਵਿਅਕਤੀ ਨੇ ਆਪਣੀ ਪਹਿਚਾਣ ਚਾਹਤਪ੍ਰੀਤ ਸਿੰਘ ਵਾਸੀ ਪਿੰਡ ਤਲਾਨਾ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਜੋਂ ਦੱਸੀ | ਜਿਸ 'ਤੇ ਥਾਣਾ ਖੇੜੀ ਗੰਡਿਆਂ ਪੁਲਿਸ ਨੇ ਉਕਤ ਵਿਅਕਤੀ ਦੇ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |