07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਲੁੱਟਾਂ-ਖੋਹਾਂ ਕਰਨ ਵਾਲੇ ਗਰੋਹ ਦੇ 4 ਮੈਂਬਰ ਗਿ੍ਫ਼ਤਾਰ

Ad Position 21
No active advertisement
ਅਜੀਤ ਡੈਸਕ 02-06-2025
ਰਾਜਪੁਰਾ, 1 ਜੂਨ (ਜੀ.ਪੀ. ਸਿੰਘ)-ਥਾਣਾ ਖੇੜੀ ਗੰਡਿਆਂ ਦੀ ਪੁਲਿਸ ਵਲੋਂ ਲੁੱਟਾਂ ਖੋਹਾਂ ਕਰਨ ਵਾਲੇ ਗਿਰੋਹ ਦੇ 4 ਮੈਂਬਰ ਗਿ੍ਫ਼ਤਾਰ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ | ਥਾਣਾ ਖੇੜੀ ਗੰਡਿਆਂ ਦੇ ਮੁੱਖ ਅਫ਼ਸਰ ਥਾਣੇਦਾਰ ਸਵਰਨ ਸਿੰਘ ਅਤੇ ਸਹਾਇਕ ਥਾਣੇਦਾਰ ਸੁਖਦੇਵ ਸਿੰਘ ਨੇ ਦੱਸਿਆ ਕਿ ਸੂਚਨਾ ਮਿਲੀ ਸੀ ਕਿ ਲੁੱਟਾਂ ਖੋਹਾਂ ਕਰਨ ਵਾਲੇ ਗਿਰੋਹ ਦੇ ਕੁਝ ਮੈਂਬਰ ਪਿੰਡ ਜਖ਼ੜਾਂ ਵਿਖੇ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਇਕੱਠੇ ਬੈਠ ਕੇ ਯੋਜਨਾ ਬਣਾ ਰਹੇ ਹਨ | ਜਿਸ 'ਤੇ ਸਹਾਇਕ ਥਾਣੇਦਾਰ ਸੁਖਦੇਵ ਸਿੰਘ ਨੇ ਪੁਲਿਸ ਪਾਰਟੀ ਸਮੇਤ ਛਾਪੇਮਾਰੀ ਕਰ ਗਿਰੋਹ ਦੇ ਚਾਰ ਮੈਂਬਰ ਲਵਪ੍ਰੀਤ ਸਿੰਘ ਉਰਫ਼ ਲਵੀ ਪੁੱਤਰ ਹਰਭਜਨ ਸਿੰਘ, ਜਸਕੀਰਤ ਸਿੰਘ ਉਰਫ਼ ਹਰਸ਼ ਪੁੱਤਰ ਸੁਰਿੰਦਰ ਸਿੰਘ, ਰੁਪਿੰਦਰ ਪਾਲ ਸਿੰਘ ਪੁੱਤਰ ਹਰਨੇਕ ਸਿੰਘ ਵਾਸੀਅਨ ਪਿੰਡ ਘੁਮਾਣਾ ਅਤੇ ਕੁਲਵੰਤ ਸਿੰਘ ਉਰਫ਼ ਅਮਨ ਪੁੱਤਰ ਦਰਸ਼ਨ ਸਿੰਘ ਵਾਸੀ ਪਿੰਡ ਹਰਦਾਸਪੁਰ ਪਟਿਆਲਾ ਨੂੰ ਗਿ੍ਫ਼ਤਾਰ ਕਰ ਉਨ੍ਹਾਂ ਤੋਂ ਇਕ ਮੋਟਰਸਾਈਕਲ ਅਤੇ ਕੁਝ ਤੇਜ਼ ਹਥਿਆਰ ਬਰਾਮਦ ਕੀਤੇ ਹਨ | ਉਨ੍ਹਾਂ ਦੱਸਿਆ ਕਿ ਉਕਤ ਮੁਲਜ਼ਮਾਂ ਦੇ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਉਨ੍ਹਾਂ ਅਨੁਸਾਰ ਇਕ ਮੁਲਜ਼ਮ ਲਵਪ੍ਰੀਤ ਸਿੰਘ ਉਰਫ਼ ਲਵੀ ਖ਼ਿਲਾਫ਼ ਵੱਖ-ਵੱਖ ਥਾਣਿਆਂ 'ਚ ਪਹਿਲਾਂ ਵੀ 4-5 ਲੁੱਟਾਂ ਖੋਹਾਂ ਤੇ ਚੋਰੀਆਂ ਦੇ ਕੇਸ ਦਰਜ ਹਨ | ਉਨ੍ਹਾਂ ਦੱਸਿਆ ਕਿ ਉਕਤ ਨੂੰ ਅਦਾਲਤ ਵਿਚ ਪੇਸ਼ ਕਰਕੇ ਉਨ੍ਹਾਂ ਖ਼ਿਲਾਫ਼ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ ਤਾਂ ਜੋ ਇਹ ਪਤਾ ਲੱਗ ਸਕੇ ਕਿ ਉਨ੍ਹਾਂ ਨੇ ਕਿੱਥੇ-ਕਿੱਥੇ ਲੁੱਟਾਂ ਖੋਹਾਂ ਅਤੇ ਚੋਰੀਆਂ ਕੀਤੀਆਂ ਹਨ ਤੇ ਵਾਰਦਾਤਾਂ ਵਿਚ ਵਰਤੇ ਜਾਣਾ ਵਾਲੇ ਹੋਰ ਹਥਿਆਰ ਬਰਾਮਦ ਵੀ ਕਰਨੇ ਹਨ |
Ad Position 22
No active advertisement
ਪਿਛਲੀ ਖ਼ਬਰ ਨਾਮੀ ਜਿੰਮਖਾਨਾ ਕਲੱਬ 'ਚ ਲੱਗੀ ਭਿਆਨਕ ਅੱਗ, ਫਾਇਰ ਬਿ੍ਗੇਡ ਦੀ ਟੀਮ ਨੇ ਮੌਕੇ 'ਤੇ ਪੁੱਜ ਕੇ ਪਾਇਆ ਕਾਬੂ ਅਗਲੀ ਖ਼ਬਰ -ਅਕਾਲੀ ਦਲ ਨੂੰ ਵੱਡਾ ਝਟਕਾ- ਸਰਕਲ ਪ੍ਰਧਾਨ ਨੇ ਸਾਥੀਆਂ ਸਮੇਤ ਫੜਿਆ ਕਾਂਗਰਸ ਦਾ ਹੱਥ
Ad Position 24