07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਕਾਂਗਰਸ ਦੇ ਕਾਫ਼ਲੇ 'ਚ ਹੋਰ ਹੋਇਆ ਵਾਧਾ

Ad Position 21
No active advertisement
ਅਜੀਤ ਡੈਸਕ 02-06-2025
ਰਾਜਪੁਰਾ, 1 ਜੂਨ (ਜੀ.ਪੀ. ਸਿੰਘ)-ਕਾਂਗਰਸ ਦੇ ਕਾਫ਼ਲੇ 'ਚ ਹੋਰ ਵਾਧਾ ਹੋ ਗਿਆ ਜਦੋਂ ਨੇੜਲੇ ਪਿੰਡ ਰੰਗੀਆਂ ਦੇ ਦਰਜਨ ਤੋਂ ਵੱਧ ਬਾਗ਼ੀ ਸੀਨੀਅਰ ਅਕਾਲੀ ਆਗੂ ਗੁਰਪ੍ਰੀਤ ਸਿੰਘ ਰਾਜੂ ਸਧਰੌਰ ਦੀ ਪ੍ਰੇਰਣਾ ਸਦਕਾ ਕਾਂਗਰਸ ਵਿਚ ਸ਼ਾਮਲ ਹੋ ਗਏ | ਉਕਤ ਆਗੂਆਂ ਦਾ ਕਾਂਗਰਸ ਵਿਚ ਸ਼ਾਮਲ ਹੋਣ 'ਤੇ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਨੇ ਭਰਵਾਂ ਸਵਾਗਤ ਕੀਤਾ ਅਤੇ ਪਾਰਟੀ ਦੇ ਪਟਕਾ ਪਾ ਕੇ ਕਾਂਗਰਸ ਵਿਚ ਸ਼ਾਮਲ ਕਰਕੇ ਸਵਾਗਤ ਕੀਤਾ | ਇਸ ਮੌਕੇ ਲਖਬੀਰ ਸਿੰਘ ਰੰਗੀਆਂ ਸਮੇਤ ਹੋਰਾਂ ਨੇ ਕਿਹਾ ਕਿ ਅਕਾਲੀ ਦਲ ਦੀ ਆਪਸੀ ਫੁੱਟ ਕਾਰਨ ਪਾਰਟੀ ਦੇ ਵਰਕਰ ਰੁਲ ਗਏ ਹਨ ਤੇ ਜਿਸ ਕਾਰਨ ਪਾਰਟੀ ਦਾ ਪੰਜਾਬ ਵਿਚ ਅਧਾਰ ਬਹੁਤ ਘੱਟ ਗਿਆ ਹੈ | ਇਸ ਲਈ ਉਹ ਅਤੇ ਉਨ੍ਹਾਂ ਦੇ ਸਾਥੀ ਜੋਗਿੰਦਰ ਸਿੰਘ, ਅਜਮੇਰ ਸਿੰਘ, ਹਰਨੇਕ ਸਿੰਘ, ਨਰਿੰਦਰ ਸਿੰਘ, ਹਰਵਿੰਦਰ ਸਿੰਘ, ਕੁਲਵਿੰਦਰ ਸਿੰਘ, ਨਾਜ਼ਰ ਮੁਹੰਮਦ ਨੇ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਵਲੋਂ ਇਲਾਕੇ ਦੇ ਕੀਤੇ ਵਿਕਾਸ ਕਾਰਨ ਕਾਂਗਰਸ ਵਿਚ ਸ਼ਾਮਲ ਹੋਣ ਦਾ ਫ਼ੈਸਲਾ ਲਿਆ | ਸਾਬਕਾ ਵਿਧਾਇਕ ਕੰਬੋਜ ਨੇ ਉਕਤ ਸੀਨੀਅਰ ਅਕਾਲੀ ਆਗੂਆਂ ਦੇ ਕਾਂਗਰਸ ਵਿਚ ਸ਼ਾਮਲ ਹੋਣ 'ਤੇ ਸਵਾਗਤ ਕਰਦਿਆਂ ਕਿਹਾ ਕਿ ਕਾਂਗਰਸ ਦੇ ਵਫ਼ਾਦਾਰ ਵਰਕਰ ਨੂੰ ਕਾਂਗਰਸ ਵਿਚ ਬਹੁਤ ਆਦਰ ਸਤਿਕਾਰ ਮਿਲਦਾ ਹੈ ਤੇ ਕਾਂਗਰਸ ਵਿਚ ਸ਼ਾਮਲ ਹੋਣ ਵਾਲਿਆਂ ਨੂੰ ਵੀ ਪੂਰਾ ਮਾਣ ਸਨਮਾਨ ਮਿਲੇਗਾ | ਇਸ ਮੌਕੇ ਬਲਾਕ ਕਾਂਗਰਸ ਪ੍ਰਧਾਨ ਬਲਦੇਵ ਸਿੰਘ ਗੱਦੋਮਾਜਰਾ, ਮਲਕੀਤ ਸਿੰਘ, ਕੌਂਸਲਰ ਬਲਵਿੰਦਰ ਸਿੰਘ ਸਮੇਤ ਹੋਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਉੱਘੇ ਸਿੱਖ ਵਿਦਵਾਨ ਪਦਮਸ੍ਰੀ ਡਾ. ਰਤਨ ਸਿੰਘ ਜੱਗੀ ਨਮਿਤ ਅੰਤਿਮ ਅਰਦਾਸ ਮੌਕੇ ਸ਼ਰਧਾਂਜਲੀ ਭੇਟ ਅਗਲੀ ਖ਼ਬਰ ਪਟਿਆਲਾ ਤੇ ਫ਼ਤਹਿਗੜ੍ਹ ਸਾਹਿਬ 'ਚ ਕੰਨਾਂ ਦਾ ਫ੍ਰੀ ਟੈਸਟ ਤੇ 50 ਫ਼ੀਸਦੀ ਛੋਟ 'ਤੇ ਕੰਨ ਦੀਆਂ ਮਸ਼ੀਨਾਂ ਉਪਲਬਧ
Ad Position 24